Sat, Nov 14, 2026
Whatsapp

ਮਲੋਟ 'ਚ ਆਂਗਣਵਾੜੀ ਵਰਕਰਾਂ ਵਲੋਂ ਡਾ. ਬਲਜੀਤ ਕੌਰ ਦਾ ਜ਼ਬਰਦਸਤ ਵਿਰੋਧ, ਮਾਣ-ਭੱਤੇ ਤੇ ਫਾਰਮ ਭਰਨ ਦੇ ਪੈਸੇ ਨਾ ਦੇਣ ਦੇ ਲਾਏ ਗੰਭੀਰ ਇਲਜ਼ਾਮ

ਬਣਦਾ ਹੱਕ ਨਾ ਮਿਲਣ 'ਤੇ ਚੋਣਾਂ 'ਚ ਸਰਕਾਰ ਨੂੰ ਘੇਰਨ ਦੀ ਦਿੱਤੀ ਚੇਤਾਵਨੀ

Reported by:  PTC News Desk  Edited by:  Jaswinder Kaur -- November 14th 2026 02:10 PM
ਮਲੋਟ 'ਚ ਆਂਗਣਵਾੜੀ ਵਰਕਰਾਂ ਵਲੋਂ ਡਾ. ਬਲਜੀਤ ਕੌਰ ਦਾ ਜ਼ਬਰਦਸਤ ਵਿਰੋਧ, ਮਾਣ-ਭੱਤੇ ਤੇ ਫਾਰਮ ਭਰਨ ਦੇ ਪੈਸੇ ਨਾ ਦੇਣ ਦੇ ਲਾਏ ਗੰਭੀਰ ਇਲਜ਼ਾਮ

ਮਲੋਟ 'ਚ ਆਂਗਣਵਾੜੀ ਵਰਕਰਾਂ ਵਲੋਂ ਡਾ. ਬਲਜੀਤ ਕੌਰ ਦਾ ਜ਼ਬਰਦਸਤ ਵਿਰੋਧ, ਮਾਣ-ਭੱਤੇ ਤੇ ਫਾਰਮ ਭਰਨ ਦੇ ਪੈਸੇ ਨਾ ਦੇਣ ਦੇ ਲਾਏ ਗੰਭੀਰ ਇਲਜ਼ਾਮ

Anganwadi workers strongly oppose Dr. Baljit Kaur :  ਮਲੋਟ ਦੇ ਵਿੱਚ ਅੱਜ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵਰਕਰਾਂ ਅਤੇ ਹੈਲਪਰਾਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੋਣ ਵਾਲੇ ਸਮਾਗਮ ਦੇ ਬਾਹਰ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਮਲੋਟ ਵਿੱਚ 500 ਵਰਕਰਾਂ ਨੂੰ ਬੁਲਾ ਕੇ ਸਨਮਾਨ ਕਰਨ ਦਾ ਡਰਾਮਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪਿਛਲੇ ਪੰਜ ਸਾਲਾਂ ਤੋਂ ਉਨ੍ਹਾਂ ਨੂੰ ਸਮੇਂ ਸਿਰ ਮਾਣ-ਭੱਤਾ ਅਤੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। 

ਇਹ ਵੀ ਪੜ੍ਹੋ : 

Amritpal Singh's parole : ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ 'ਤੇ ਸਸਪੈਂਸ ਬਰਕਰਾਰ, 17 ਨਵੰਬਰ ਨੂੰ ਪੈਰੋਲ ਦੇਣ ਦੀ ਮੰਗ

ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪ੍ਰੋਗਰਾਮ 'ਮਾਵਾਂ ਧੀਆਂ ਸਤਿਕਾਰਯੋਗ ਯੋਜਨਾ' 'ਚ ਆਗਣਵਾੜੀ ਵਰਕਰਾਂ ਨੇ ਜਬਰਦਸਤ ਹੰਗਾਮਾ ਕੀਤਾ। ਇਸ ਦੌਰਾਨ ਸਨਮਾਨ ਸਮਾਰੋਹ ਦੇ ਬਾਹਰ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਯੂਨੀਅਨ ਆਗੂ ਹਰਗੋਬਿੰਦ ਕੌਰ ਨੇ ਸਰਕਾਰ ਦੀ 'ਮਾਵਾਂ ਧੀਆਂ ਸਤਿਕਾਰ ਯੋਜਨਾ' 'ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਵੇਲੇ ਔਰਤਾਂ ਦੇ ਫਾਰਮ ਆਂਗਣਵਾੜੀ ਵਰਕਰਾਂ ਤੋਂ ਭਰਵਾਏ ਗਏ ਸਨ, ਜਿਸ ਬਦਲੇ ਪ੍ਰਤੀ ਫਾਰਮ ਸਿਰਫ਼ 25 ਰੁਪਏ ਦੇਣ ਦੀ ਗੱਲ ਕਹੀ ਗਈ ਸੀ ਅਤੇ ਹੈਲਪਰਾਂ ਨੂੰ ਇੱਕ ਰੁਪਈਆ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਣਦੇ ਪੈਸੇ ਤਾਂ ਕਿ ਅੱਜ ਤੱਕ ਉਹਨਾਂ ਨੂੰ 25 ਰੁਪਏ ਵੀ ਨਹੀਂ ਮਿਲੇ।  

ਵਰਕਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵਰਕਰਾਂ ਅਤੇ ਹੈਲਪਰਾਂ ਨੂੰ ਸਮੇਂ ਸਿਰ ਪੈਸੇ ਨਹੀਂ ਮਿਲ ਰਹੇ। ਇਸ ਤੋਂ ਇਲਾਵਾ ਆਗੂਆਂ ਨੇ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਰਾਸ਼ਨ ਵਿੱਚ ਵੀ ਵੱਡੇ ਪੱਧਰ 'ਤੇ ਧਾਂਦਲੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਤੱਕ ਮਾਮਲਾ ਜਾਣ ਦੇ ਬਾਵਜੂਦ ਮੁੜ ਉਨ੍ਹਾਂ ਹੀ ਬਲੈਕਲਿਸਟਡ ਪ੍ਰਾਈਵੇਟ ਕੰਪਨੀਆਂ ਤੋਂ ਆਪਣੀਆਂ ਚਹੇਤੀਆਂ ਐਨ.ਜੀ.ਓਜ਼ (NGOs) ਰਾਹੀਂ ਰਾਸ਼ਨ ਸਪਲਾਈ ਕਰਵਾਇਆ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK