Tue, May 5, 2026
Whatsapp

Ankush Murder Case : ਸੰਗਰੂਰ 'ਚ ਨੌਜਵਾਨ ਦੇ ਕਤਲ ਮਾਮਲੇ 'ਚ ਪਰਿਵਾਰ ਤੇ ਲੋਕਾਂ ਦਾ ਰੋਸ ਪ੍ਰਦਰਸ਼ਨ, SSP ਦੇ ਭਰੋਸੇ ਉਪਰੰਤ ਸਸਕਾਰ 'ਤੇ ਬਣੀ ਸਹਿਮਤੀ

Sangrur News : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

Reported by:  PTC News Desk  Edited by:  KRISHAN KUMAR SHARMA -- May 05th 2026 06:10 PM -- Updated: May 05th 2026 06:12 PM
Ankush Murder Case : ਸੰਗਰੂਰ 'ਚ ਨੌਜਵਾਨ ਦੇ ਕਤਲ ਮਾਮਲੇ 'ਚ ਪਰਿਵਾਰ ਤੇ ਲੋਕਾਂ ਦਾ ਰੋਸ ਪ੍ਰਦਰਸ਼ਨ, SSP ਦੇ ਭਰੋਸੇ ਉਪਰੰਤ ਸਸਕਾਰ 'ਤੇ ਬਣੀ ਸਹਿਮਤੀ

Ankush Murder Case : ਸੰਗਰੂਰ 'ਚ ਨੌਜਵਾਨ ਦੇ ਕਤਲ ਮਾਮਲੇ 'ਚ ਪਰਿਵਾਰ ਤੇ ਲੋਕਾਂ ਦਾ ਰੋਸ ਪ੍ਰਦਰਸ਼ਨ, SSP ਦੇ ਭਰੋਸੇ ਉਪਰੰਤ ਸਸਕਾਰ 'ਤੇ ਬਣੀ ਸਹਿਮਤੀ

Sangrur News : ਸੰਗਰੂਰ ਦੇ ਪਟਿਆਲਾ ਗੇਟ ਬਾੜੇ ਵਿੱਚ ਬੀਤੀ ਰਾਤ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ, ਜਿੱਥੇ 15 ਸਾਲਾਂ ਨੌਜਵਾਨ ਅਰਸ਼ਦੀਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਕਤਲ (Ankush Murder Case) ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਉਸ ਦਾ ਤਾਇਆ ਦਾ ਪੁੱਤਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ।

ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਗੁੱਸਾ ਪਾਇਆ ਗਿਆ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ। ਹਾਲਾਤ ਉਸ ਵੇਲੇ ਤਨਾਅਪੂਰਨ ਹੋ ਗਏ ਜਦੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਥਾਣਾ ਸਿਟੀ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸੰਗਰੂਰ ਦੇ ਬਾਜ਼ਾਰ ਵੀ ਬੰਦ ਰਹੇ ਅਤੇ ਸ਼ਹਿਰ ਵਿੱਚ ਸਰਨਾਟਾ ਛਾ ਗਿਆ।


ਮੌਕੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ (Sangrur Police) ਵੱਲੋਂ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ। ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਐਸਐਸਪੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਆਖਿਰਕਾਰ ਸੰਸਕਾਰ ਕਰਨ ਲਈ ਸਹਿਮਤੀ ਜਤਾਈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK