Advertisment

ਬੰਦੀ ਸਿੰਘਾਂ ਦੀ ਰਿਹਾਈ ਲਈ ਪੱਕੇ ਮੋਰਚੇ ਦਾ ਐਲਾਨ

author-image
Ravinder Singh
Updated On
New Update
ਬੰਦੀ ਸਿੰਘਾਂ ਦੀ ਰਿਹਾਈ ਲਈ ਪੱਕੇ ਮੋਰਚੇ ਦਾ ਐਲਾਨ
Advertisment

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 7 ਜਨਵਰੀ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ  ਕਿਹਾ ਕਿ ਚੰਡੀਗੜ੍ਹ ਤੇ ਸੋਹਾਣਾ ਦੇ ਵਿਚ ਹਵਾਰਾ 'ਤੇ ਦੋ ਕੇਸ ਚੱਲ ਰਹੇ ਹਨ, ਉਨ੍ਹਾਂ ਕੇਸਾਂ ਨੂੰ ਲੈ ਕੇ ਹੀ ਉਸ ਨੂੰ ਬੁੜੈਲ ਜੇਲ੍ਹ ਵਿਚ ਸ਼ਿਫਟ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਨੇ ਸੁਰੱਖਿਆ ਪੂਰੀ ਨਾ ਹੋਣ ਦਾ ਹਵਾਲਾ ਦੇ ਕੇ ਉਸ ਨੂੰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Advertisment

ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਦੋਵੇਂ ਸਰਕਾਰਾਂ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਲਿਖੀ ਗਈ ਚਿੱਠੀ ਤਹਿਤ ਕੌਮ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਸਿੱਖ ਮੁੱਦਿਆਂ ਨੂੰ ਉਠਾਇਆ ਜਾਵੇ ਤੇ ਪੱਕਾ ਮੋਰਚਾ ਲਗਾਇਆ ਜਾਵੇ। ਇਸ ਮੋਰਚੇ ਦੀ ਮੰਗ ਹੈ ਕਿ ਬੇਦਅਬੀ ਦੇ ਮਾਮਲੇ ਦੇ ਮੁਲਜ਼ਮ ਨੂੰ 3 ਸਾਲ ਦੀ ਬਜਾਏ 20 ਸਾਲ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ 327 ਚੋਰੀ ਹੋਵੇ ਸਵਰੂਪ ਦੀ ਰਿਪੋਰਟ ਜਨਤਕ ਕੀਤੀ ਜਾਵੇ।

ਇਸ ਮੌਕੇ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਸ਼ਰੇਆਮ ਧੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਾਲ 2015 ਅੰਦਰ ਹੀ ਜਗਤਾਰ ਸਿੰਘ ਹਵਾਰਾ 'ਤੇ ਦੋ ਕੇਸ ਖ਼ਤਮ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਗ਼ੈਰ ਕਾਨੂੰਨੀ ਢੰਗ ਨਾਲ ਉਨ੍ਹਾਂ ਨੂੰ ਦਿੱਲੀ ਤਿਹਾੜ ਜੇਲ੍ਹ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਅਦਾਲਤ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਸੌਂਪੀ ਥਾਰ ਗੱਡੀ ਤੇ ਪਿਸਤੌਲ, ਬਦਲਾਅ 'ਤੇ ਲਾਈ ਪਾਬੰਦੀ

ਉਨ੍ਹਾਂ ਨੇ ਐਲਾਨ ਕੀਤਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪੱਕਾ ਇਨਸਾਫ਼ ਮੋਰਚਾ 7 ਜਨਵਰੀ 2023 ਤੋਂ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਪੰਜਾਬ ਦਿੱਲੀ ਅਤੇ ਹਰਿਆਣਾ ਦੇ ਸਿੱਖ ਆਗੂਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਇਕ ਸਾਂਝੀ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ ਲੁਧਿਆਣਾ ਵਿਚ ਹੋਵੇਗੀ।

- PTC NEWS
latestnews bandi-singh-release jagtar-singh-hawara
Advertisment

Stay updated with the latest news headlines.

Follow us:
Advertisment