adv-img
ਮੁੱਖ ਖਬਰਾਂ

5 ਨਵੰਬਰ ਨੂੰ ਸ਼ਹਿਰ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

By Pardeep Singh -- November 3rd 2022 03:03 PM
5 ਨਵੰਬਰ ਨੂੰ ਸ਼ਹਿਰ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ : ਜਲੰਧਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ’ਚ 5 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਐਲਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੀਤਾ ਹੈ। ਉਨ੍ਹਾਂ ਵੱਲੋਂ ਕੀਤੇ ਆਦੇਸ਼ਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਹਿਰ ਵਿਚ 5 ਨਵੰਬਰ ਨੂੰ ਕੱਢਿਆ ਜਾ ਰਿਹਾ ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਰਹੇਗੀ।

ਇਹ ਵੀ ਪੜ੍ਹੋ: ASSEMBLY BYPOLLS LIVE UPDATES: 6 ਰਾਜਾਂ ਦੀਆਂ 7 ਸੀਟਾਂ 'ਤੇ ਵੋਟਿੰਗ ਜਾਰੀ

- PTC NEWS

adv-img
  • Share