ਗੁ: ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਮੇਲਾ ਅਥਾਹ ਸ਼ਰਧਾ ਨਾਲ ਮਨਾਇਆ
Gurdwara Satlani Sahib : ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਸਲਾਨਾ ਤਿੰਨ ਦਿਨਾਂ ਭਾਰੀ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਮਨਾਇਆ ਗਿਆ I ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮਾਂ ਵਿੱਚ ਭਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਰਸਭਿੰਨ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਵੱਲੋਂ ਕਥਾ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਅਸਥਾਨ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਆਉਣ ਸਬੰਧੀ ਇਤਿਹਾਸ ਸਰਵਣ ਤੇ ਗੁਰੂ ਸਾਹਿਬ ਦੀਆਂ ਵਾਰਾਂ ਗੁਰੂ ਜਸ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਪਰਿਵਾਰਾਂ ਸਮੇਤ ਨਤਮਸਤਕ ਹੋਣ ਆਈਆਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਜੀ ਆਇਆ ਸਾਬਕਾ ਕੈਬਨਿਟ ਮੰਤਰੀ ਜਥੇ:ਗੁਲਜਾਰ ਸਿੰਘ ਰਣੀਕੇ ਵਲੋ ਕਿਹਾ ਗਿਆ I ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਭਾਈ ਤਰਸੇਮ ਸਿੰਘ ਮੋਰਾਂਵਾਲੀ ਦਾ ਵਿਸ਼ੇਸ਼ ਤੌਰ 'ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵੱਲੋਂ ਆਈਆ ਧਾਰਮਿਕ ਸ਼ਖਸੀਅਤਾਂ ਨੂੰ ਸਿਰਪਾਓ ਤੇ ਯਾਦਗਾਰੀ ਤਸਵੀਰ ਦੇਖ ਕੇ ਸਨਮਾਨਿਤ ਕੀਤਾ ਗਿਆ I
- PTC NEWS