Advertisment

ਇੰਪਰੂਵਮੈਂਟ ਟਰੱਸਟ ਦੀ ਜ਼ਮੀਨ 'ਚ ਹੋਏ ਘਪਲੇ ਦੇ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ

author-image
Ravinder Singh
Updated On
New Update
ਇੰਪਰੂਵਮੈਂਟ ਟਰੱਸਟ ਦੀ ਜ਼ਮੀਨ 'ਚ ਹੋਏ ਘਪਲੇ ਦੇ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
Advertisment

ਜਲੰਧਰ/ਚੰਡੀਗੜ੍ਹ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ।

Advertisment





 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰੀਆ ਇਨਕਲੇਵ ਐਕਟੈਂਸ਼ਨ ਵਿੱਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ। ਇਸ ਦਾ ਮੁਆਵਜ਼ਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਜਾਅਲੀ ਵਿਅਕਤੀ ਖੜ੍ਹੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਅਵਜ਼ੇ ਦੀ ਰਕਮ ਗਬਨ ਕਰਨ ਸਬੰਧੀ  ਥਾਣਾ ਨਵਾਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ।

ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਫਰਜ਼ੀ ਗੋਬਿੰਦ ਰਾਮ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ 2,12,76,211 ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਅਤੇ ਇਸ ਰਕਮ ਵਿੱਚੋਂ 7,00,000 ਰੁਪਏ ਦੋਸ਼ੀ ਗੁਰਦੀਪ ਸਿੰਘ ਨੇ ਚੈਕ ਰਾਹੀਂ ਦੋਸ਼ੀ ਗੋਬਿੰਦ ਰਾਮ ਪਾਸੋਂ ਹਾਸਲ ਕੀਤੇ ਸਨ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ 'ਚ ਵਾਪਰਿਆ ਵੱਡਾ ਹਾਦਸਾ, ਭਾਰਤੀ ਹਵਾਈ ਫੌਜ ਦੇ ਸੁਖੋਈ-30 ਤੇ ਮਿਰਾਜ਼-2000 ਕਰੈਸ਼

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਜਾ ਰਹੀ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

- PTC NEWS
latest-news improvement-trust-jalandhar land-scandal
Advertisment

Stay updated with the latest news headlines.

Follow us:
Advertisment