Wed, Sep 9, 2026
Whatsapp

Sri Darbar Sahib ’ਚ ਮੁੜ ਵਾਪਰੀ ਬੇਦਅਬੀ ਦੀ ਘਟਨਾ ; ਪਰਿਕਰਮਾ ’ਚ ਗੁਟਕਾ ਸਾਹਿਬ ਦੇ ਪਾੜੇ ਗਏ ਅੰਗ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Reported by:  PTC News Desk  Edited by:  Aarti -- September 03rd 2026 04:54 PM -- Updated: September 03rd 2026 07:37 PM
Sri Darbar Sahib ’ਚ ਮੁੜ ਵਾਪਰੀ ਬੇਦਅਬੀ ਦੀ ਘਟਨਾ ; ਪਰਿਕਰਮਾ ’ਚ ਗੁਟਕਾ ਸਾਹਿਬ ਦੇ ਪਾੜੇ ਗਏ ਅੰਗ

Sri Darbar Sahib ’ਚ ਮੁੜ ਵਾਪਰੀ ਬੇਦਅਬੀ ਦੀ ਘਟਨਾ ; ਪਰਿਕਰਮਾ ’ਚ ਗੁਟਕਾ ਸਾਹਿਬ ਦੇ ਪਾੜੇ ਗਏ ਅੰਗ

ਪੰਜਾਬ ’ਚ ਬੇਅਦਬੀ ਦੀ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ’ਚ ਇੱਕ ਵਾਰ ਫੇਰ ਤੋਂ ਬੇਅਦਬੀ ਦੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜੇ ਜਾਣ ਦਾ ਮਾਮਲਾ ਸਾਹਮਣੇ ਆਇਆ। 

ਪਾਵਨ ਗੁਰਬਾਣੀ ਦੀ ਬੇਅਦਬੀ 

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਗਤਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਜਾਂਦੀ ਹੈ।

'ਅਜਿਹੀ ਹਰਕਤ ਚਿੰਤਾ ਦਾ ਵਿਸ਼ਾ'

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੀ ਹਰਕਤ ਕੀਤੇ ਜਾਣਾ ਹੋਰ ਵੀ ਵੱਡੀ ਚਿੰਤਾ ਵਾਲੀ ਗੱਲ ਹੈ। ਮੰਨਣ ਨੇ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪ੍ਰੰਤੂ ਦੋਸ਼ੀ ਫੜ੍ਹੇ ਜਾਣ ਬਾਅਦ ਵੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ ਹੈ।

ਮੰਨਣ ਨੇ ਕਿਹਾ ਕਿ ਤਾਜ਼ਾ ਘਟਨਾ ਦੇ ਦੋਸ਼ੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਥੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ, ਉਥੇ ਹੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ  : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ, ਭਗਵੰਤ ਮਾਨ ਨੂੰ ਲਾਂਭੇ ਕਰਨ ਅਤੇ CBI ਜਾਂਚ ਦੀ ਕੀਤੀ ਮੰਗ


ਦੋਸ਼ੀ ਮਨਦੀਪ ਸਿੰਘ ਦੀ ਮਾਂ ਜਗਜੀਤ ਕੌਰ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ 2015 ਤੋਂ Schizophrenia ਨਾਲ ਜੂਝ ਰਿਹਾ ਸੀ। ਪਰਿਵਾਰ ਦੇ ਅਨੁਸਾਰ, ਮਨਦੀਪ ਦੇ ਪਿਤਾ ਵੀ ਇਸੇ ਤਰ੍ਹਾਂ ਦੀ ਮਾਨਸਿਕ ਬਿਮਾਰੀ ਤੋਂ ਪੀੜਤ ਸਨ।

ਉਸ ਦੀ ਮਾਂ ਨੇ ਦੱਸਿਆ ਕਿ ਬਿਮਾਰੀ ਸ਼ੁਰੂ ਹੋਣ ਤੋਂ ਪਹਿਲਾਂ, ਮਨਦੀਪ ਨੂੰ ਪਰਮਾਤਮਾ ਵਿੱਚ ਡੂੰਘਾ ਵਿਸ਼ਵਾਸ ਸੀ ਅਤੇ ਉਹ ਧਾਰਮਿਕ ਵਿਚਾਰਾਂ ਦਾ ਧਾਰਨੀ ਸੀ। ਹਾਲਾਂਕਿ, ਮਾਨਸਿਕ ਬਿਮਾਰੀ ਤੋਂ ਪੀੜਤ ਹੋਣ ਤੋਂ ਬਾਅਦ ਉਸ ਦੀ ਮਾਨਸਿਕਤਾ ਬਦਲਣੀ ਸ਼ੁਰੂ ਹੋ ਗਈ ਸੀ; ਉਹ ਅਕਸਰ ਕਹਿੰਦਾ ਸੀ ਕਿ ਪਰਮਾਤਮਾ ਮੌਜੂਦ ਨਹੀਂ ਹੈ, ਇਹ ਦਲੀਲ ਦਿੰਦੇ ਹੋਏ ਕਿ ਜੇ ਪਰਮਾਤਮਾ ਹੁੰਦਾ, ਤਾਂ ਉਸਦੀ ਜ਼ਿੰਦਗੀ ਕਦੇ ਵੀ ਅਜਿਹੀ ਸਥਿਤੀ ਵਿੱਚ ਨਹੀਂ ਪਹੁੰਚਦੀ।

ਪਰਿਵਾਰ ਮਨਦੀਪ ਨੂੰ ਇੱਕ ਪੜ੍ਹੇ-ਲਿਖੇ ਨੌਜਵਾਨ ਵਜੋਂ ਦਰਸਾਉਂਦਾ ਹੈ ਜੋ ਲੰਬੇ ਸਮੇਂ ਤੋਂ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਿਹਾ ਸੀ। ਉਹ ਵੀਰਵਾਰ ਸਵੇਰੇ 8:30 ਵਜੇ ਦੇ ਕਰੀਬ ਦੁੱਧ ਲੈਣ ਲਈ ਘਰੋਂ ਨਿਕਲਿਆ ਸੀ। ਬਾਅਦ ਵਿੱਚ ਲਗਭਗ 10:00 ਵਜੇ, ਉਸ ਦੀ ਮਾਂ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਉਸ ਨੂੰ ਚੁੱਕ ਕੇ ਲੈ ਗਏ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK