ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਆਈ ਸਾਹਮਣੇ, ਪੰਜਾਬੀ ਗੱਭਰੂ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਸਮਾਣਾ: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਗੁਰਵਿੰਦਰ ਸਿੰਘ ਡੇਢ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਉਹ ਸਮਾਣਾ ਦੇ ਪਿੰਡ ਖੇੜਕੀ ਦਾ ਰਹਿਣ ਵਾਲਾ ਸੀ। ਮਾਪਿਆਂ ਨੇ ਕਰਜ਼ਾ ਚੁੱਕ ਕੇ ਇਕਲੌਤੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ। ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪਰ ਉੱਥੇ ਉਸ ਨੂੰ ਜੋ ਕਾਲਜ ਮਿਲਿਆ, ਉਹ ਉਸ ਦੇ ਅਨੁਕੂਲ ਨਹੀਂ ਸੀ।
ਗੁਰਵਿੰਦਰ ਸਿੰਘ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ। ਉਹ ਹਰ ਰੋਜ਼ ਆਪਣੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਨਾਲ ਗੱਲ ਕਰਦਾ ਸੀ ਪਰ ਬੀਤੇ ਦਿਨ ਜਦੋਂ ਉਹ ਆਪਣੀ ਕਾਰ ਵਿਚ ਪੈਟਰੋਲ ਪੁਆ ਕੇ ਜਾ ਰਿਹਾ ਸੀ ਤਾਂ ਉਸ ਨੂੰ ਦਿਲ ਦਾ ਦੌਰਾ ਪਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਮੌਤ ਹੋ ਗਈ।
ਗੁਰਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਅਸੀਂ ਜ਼ਮੀਨ ਵੇਚ ਦਿੱਤੀ। ਇਸ ਤੋਂ ਇਲਾਵਾ ਕਰਜ਼ਾ ਲੈ ਕੇ ਉਸ ਨੂੰ ਪੜ੍ਹਾਈ ਲਈ ਵਿਦੇਸ਼ ਭੇਜਿਆ ਸੀ। ਉਸ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮੇਰੇ ਬੱਚੇ ਦੀ ਲਾਸ਼ ਨੂੰ ਜਲਦ ਭਾਰਤ ਲਿਆਂਦਾ ਜਾਵੇ।
ਉਨ੍ਹਾਂ ਇਸ ਗੱਲ ਦਾ ਅਫਸੋਸ ਵੀ ਪ੍ਰਗਟਾਇਆ ਹੈ।ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਮੰਤਰੀ ਸਾਡੇ ਦੁੱਖ ਦੀ ਘੜੀ ਵਿੱਚ ਸ਼ਾਮਲ ਨਹੀਂ ਹੋਇਆ।
- PTC NEWS