Tue, May 5, 2026
Whatsapp

Punjab ’ਚ ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ; ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਮ੍ਰਿਤਕ ਦੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਕੱਲ੍ਹ ਦਿਨ ਆਪਣੇ ਸਾਥੀਆਂ ਨਾਲ ਤੂੜੀ ਲਾਹਣ ਦਾ ਕੰਮ ਕਰ ਰਿਹਾ ਸੀ। ਸ਼ਾਮ ਵੇਲੇ ਸਾਰੇ ਇਕੱਠੇ ਹੋ ਕੇ ਨਸ਼ਾ ਕਰਨ ਲੱਗ ਪਏ, ਜਿਸ ਤੋਂ ਬਾਅਦ ਸ਼ਮਸ਼ੇਰ ਸਿੰਘ ਅਚਾਨਕ ਬੇਹੋਸ਼ ਹੋ ਗਿਆ।

Reported by:  PTC News Desk  Edited by:  Aarti -- May 05th 2026 01:26 PM
Punjab ’ਚ ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ; ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

Punjab ’ਚ ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ; ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਪੰਜਾਬ ’ਚ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਨੂੰ ਉਜਾੜ ਦਿੱਤਾ ਹੈ। ਦੱਸ ਦਈਏ ਕਿ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਚੱਕੋਕੀ ਵਿੱਚ ਦੇਰ ਰਾਤ ਨਸ਼ੇ ਦੀ ਵੱਧ ਮਾਤਰਾ ਕਾਰਨ 28 ਸਾਲਾ ਨੌਜਵਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਜਾਣ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕ ਦੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਕੱਲ੍ਹ ਦਿਨ ਆਪਣੇ ਸਾਥੀਆਂ ਨਾਲ ਤੂੜੀ ਲਾਹਣ ਦਾ ਕੰਮ ਕਰ ਰਿਹਾ ਸੀ। ਸ਼ਾਮ ਵੇਲੇ ਸਾਰੇ ਇਕੱਠੇ ਹੋ ਕੇ ਨਸ਼ਾ ਕਰਨ ਲੱਗ ਪਏ, ਜਿਸ ਤੋਂ ਬਾਅਦ ਸ਼ਮਸ਼ੇਰ ਸਿੰਘ ਅਚਾਨਕ ਬੇਹੋਸ਼ ਹੋ ਗਿਆ। ਹੈਰਾਨੀਜਨਕ ਗੱਲ ਇਹ ਹੈ ਕਿ ਉਸਦੇ ਸਾਥੀਆਂ ਨੇ ਉਸਨੂੰ ਹੋਸ਼ ਵਿੱਚ ਲਿਆਉਣ ਦੀ ਬਜਾਏ ਉਸਦੇ ਮੂੰਹ ‘ਤੇ ਚਪੇੜਾਂ ਮਾਰੀਆਂ, ਜਿਸ ਕਾਰਨ ਉਸਦੇ ਚਿਹਰੇ ਤੇ ਅੱਖਾਂ ‘ਤੇ ਸੋਜ ਆ ਗਈ।


ਅਕਾਸ਼ਦੀਪ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ ਉਸਦੇ ਸਾਥੀ ਸ਼ਮਸ਼ੇਰ ਨੂੰ ਬੇਸੁੱਧ ਹਾਲਤ ਵਿੱਚ ਘਰ ਛੱਡ ਕੇ ਚਲੇ ਗਏ। ਪਰਿਵਾਰ ਵੱਲੋਂ ਤੁਰੰਤ ਉਸਨੂੰ ਸੁਭਾਨਪੁਰ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਢਿਲਵਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਕਪੂਰਥਲਾ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਇਸ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਵਿੱਚ ਉਸਦੇ ਹਲਕੇ ਵਿੱਚ ਨਸ਼ੇ ਨਾਲ ਇਹ ਪੰਜਵੀਂ ਮੌਤ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦਾ ਜ਼ਹਿਰ ਨੌਜਵਾਨੀ ਨੂੰ ਨਿਗਲ ਰਿਹਾ ਹੈ, ਪਰ ਸਰਕਾਰ ਇਸ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹੀ ਹੈ।

ਇਲਾਕੇ ਦੇ ਲੋਕਾਂ ਵਿੱਚ ਗੁੱਸਾ ਤੇ ਡਰ ਦੋਵਾਂ ਦੇਖਣ ਨੂੰ ਮਿਲ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਘਰ ਵੀ ਇਸੇ ਤਰ੍ਹਾਂ ਬਰਬਾਦ ਹੋ ਸਕਦੇ ਹਨ।

ਇਹ ਵੀ ਪੜ੍ਹੋ  : Delhi ’ਚ ਵਧਿਆ ਸਿਆਸੀ ਪਾਰਾ; ਸੰਸਦ ਮੈਂਬਰ ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਇਹ ਸਾਂਸਦ ਵੀ ਰਹੇ ਮੌਜੂਦ

- PTC NEWS

Top News view more...

Latest News view more...

PTC NETWORK
PTC NETWORK