Sun, Mar 15, 2026
Whatsapp

ANTF ਲੁਧਿਆਣਾ ਰੇਂਜ ਨੇ 10 ਕਰੋੜ 80 ਲੱਖ ਰੁਪਏ ਦੀ ਹੈਰੋਇਨ ਕੀਤੀ ਬਰਾਮਦ , 3 ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ

Ludhiana News : ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ANTF ਟੀਮ ਨੇ ਹਾਲ ਹੀ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 2 ਕਿਲੋ 177 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਤਿੰਨਾਂ ਵੱਖ -ਵੱਖ ਮਾਮਲਿਆਂ ਵਿੱਚ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 10 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ

Reported by:  PTC News Desk  Edited by:  Shanker Badra -- November 20th 2025 04:26 PM
ANTF ਲੁਧਿਆਣਾ ਰੇਂਜ ਨੇ 10 ਕਰੋੜ 80 ਲੱਖ ਰੁਪਏ ਦੀ ਹੈਰੋਇਨ ਕੀਤੀ ਬਰਾਮਦ , 3 ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ

ANTF ਲੁਧਿਆਣਾ ਰੇਂਜ ਨੇ 10 ਕਰੋੜ 80 ਲੱਖ ਰੁਪਏ ਦੀ ਹੈਰੋਇਨ ਕੀਤੀ ਬਰਾਮਦ , 3 ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ

Ludhiana News : ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ANTF ਟੀਮ ਨੇ ਹਾਲ ਹੀ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 2 ਕਿਲੋ 177 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਤਿੰਨਾਂ ਵੱਖ -ਵੱਖ ਮਾਮਲਿਆਂ ਵਿੱਚ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 10 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ।

DSP ਅਜੇ ਵਰਮਾ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ ਇੱਕ ਮੋਟਰਸਾਈਕਲ ਅਤੇ 603 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹ ਅੰਮ੍ਰਿਤਸਰ ਤੋਂ ਡਰੱਗ ਤਸਕਰੀ ਕਰਦੇ ਸਨ। ਉਨ੍ਹਾਂ ਦੇ ਅਪਰਾਧਿਕ ਇਤਿਹਾਸ ਅਤੇ ਡਰੱਗ ਸਪਲਾਈ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਬਟਾਲਾ ਦੇ ਇੱਕ ਆਰੋਪੀ ਨੂੰ ਇੱਕ ਮੋਟਰਸਾਈਕਲ ਅਤੇ 524 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਇੱਕ ਹੋਰ ਮੋਟਰਸਾਈਕਲ ਸਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਲਗਭਗ 1 ਕਿਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਮੌਕੇ ਉਸਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਸੂਤਰਾਂ ਦੀ ਮੰਨੀਏ ਤਾਂ ਤਿੰਨਾਂ ਮਾਮਲਿਆਂ ਵਿੱਚ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 10 ਕਰੋੜ 80 ਲੱਖ ਰੁਪਏ ਦੱਸੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK