Sat, Dec 13, 2025
Whatsapp

Talwandi Sabo News : ਹੜ੍ਹਾਂ ਦੀ ਨਾਜ਼ੁਕ ਸਥਿਤੀ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ

Talwandi Sabo News : ਪੰਜਾਬ ਦੇ ਕਈ ਜਿਲ੍ਹਿਆਂ 'ਚ ਹੜ੍ਹਾਂ ਦੀ ਭਿਆਨਕ ਸਥਿਤੀ ਕਾਰਨ ਹੋ ਰਹੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਸੂਬੇ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਨਾਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ ਹੈ।ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ ਜਦੋਂਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ

Reported by:  PTC News Desk  Edited by:  Shanker Badra -- September 02nd 2025 08:19 AM -- Updated: September 02nd 2025 08:24 AM
Talwandi Sabo News : ਹੜ੍ਹਾਂ ਦੀ ਨਾਜ਼ੁਕ ਸਥਿਤੀ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ

Talwandi Sabo News : ਹੜ੍ਹਾਂ ਦੀ ਨਾਜ਼ੁਕ ਸਥਿਤੀ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ

Talwandi Sabo News : ਪੰਜਾਬ ਦੇ ਕਈ ਜਿਲ੍ਹਿਆਂ 'ਚ ਹੜ੍ਹਾਂ ਦੀ ਭਿਆਨਕ ਸਥਿਤੀ ਕਾਰਨ ਹੋ ਰਹੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਸੂਬੇ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਨਾਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ ਹੈ। ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ ਜਦੋਂਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।

ਅਰਦਾਸ ਉਪਰੰਤ ਸੰਬੋਧਨ ਦੌਰਾਨ ਸਿੰਘ ਸਾਹਿਬ ਨੇ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਅਤੇ ਦਸਵੰਧ ਕੱਢਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਤਖ਼ਤ ਸਾਹਿਬ ਪਰਬੰਧਕਾਂ ਵੱਲੋਂ ਵੀ ਹੜ੍ਹ ਪੀੜਿਤਾਂ ਦੀ ਮਦੱਦ ਦੇ ਕਾਰਜ ਅਰੰਭੇ ਜਾ ਰਹੇ ਹਨ।ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ,ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਸਖਸ਼ੀਅਤਾਂ ਨੇ ਹਾਜ਼ਰੀ ਭਰੀ।


ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ

ਦੱਸ ਦੇਈਏ ਕਿ ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਮੀਂਹ ਲਈ ਔਰੇਂਜ ਅਲਰਟ ਅੱਜ ਵੀ ਲਾਗੂ ਹੈ।

ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਤਬਾਹੀ ਦੇ ਮੱਦੇਨਜ਼ਰ ਸਰਕਾਰ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਤੁਰੰਤ ਮਦਦ ਮਿਲ ਸਕੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਵਿੱਚ ਹੜ੍ਹ ਪ੍ਰਬੰਧਨ ਬਾਰੇ ਫੈਸਲੇ ਲਏ ਜਾਣਗੇ। 


- PTC NEWS

Top News view more...

Latest News view more...

PTC NETWORK
PTC NETWORK