Sri Fatehgarh Sahib ’ਚ ਆੜ੍ਹਤੀ ਨੇ ਨਿਗਲਿਆ ਸਲਫਾਸ; ਹੋਈ ਮੌਤ, ਕਰੋੜਾਂ ਦੇ ਵਿਵਾਦ ਤੋਂ ਸੀ ਪਰੇਸ਼ਾਨ
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਇਕ ਆੜ੍ਹਤੀ ਵੱਲੋਂ ਕਰੋੜਾਂ ਰੁਪਏ ਦੇ ਲੈਣ ਦੇਣ ਦੇ ਮਾਮਲੇ ਕਾਰਨ ਪੈਦਾ ਹੋਏ ਵਿਵਾਦ ਨੂੰ ਲੈ ਕੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 57 ਸਾਲਾ ਸੰਤ ਸਿੰਘ ਪਿੰਡ ਸ਼ੇਖੂਪੁਰ ਵਜੋਂ ਹੋਈ ਹੈ। ਮ੍ਰਿਤਕ ਪਾਸੋਂ ਇੱਕ ਸੁਸਾਈਡ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਆਪਣੇ ਚਾਰ ਨਜਦੀਕੀ ਰਿਸ਼ਤੇਦਾਰਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ।
ਦੂਜੇ ਪਾਸੇ ਮੂਲੇਪੁਰ ਪੁਲਿਸ ਥਾਣੇ ਦੇ ਮੁੱਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਸਾਈਡ ਨੋਟ ਦੇ ਆਧਾਰ 'ਤੇ ਚਾਰਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਸੰਤ ਸਿੰਘ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਆੜ੍ਹਤ ਦਾ ਕਾਰੋਬਾਰ ਕਰਦਾ ਸੀ, ਪਰਿਵਾਰ ਦੀਆਂ ਦੋ ਫਰਮਾਂ ਹਨ ਤੇ ਬਾਜ਼ਾਰ ਵਿੱਚ ਇੱਕ ਮਹੱਤਵਪੂਰਨ ਕਾਰੋਬਾਰ ਹੈ। ਪਰਿਵਾਰ ਵਿੱਚ ਆਪਸੀ ਲੈਣ-ਦੇਣ ਅਤੇ ਲੇਖਾ-ਜੋਖਾ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮੁਤਾਬਕ ਦੂਸਰੇ ਪਰਿਵਾਰਿਕ ਮੈਂਬਰਾਂ ਨੇ ਲਗਭਗ 2 ਤੋਂ 2.5 ਕਰੋੜ ਰੁਪਏ ਦੀ ਠੱਗੀ ਮਾਰੀ, ਜਿਸ ਕਾਰਨ ਸੰਤ ਸਿੰਘ ਨੂੰ ਗੰਭੀਰ ਮਾਨਸਿਕ ਪ੍ਰੇਸ਼ਾਨੀ ਵਿੱਚ ਜਾਨ ਕਰਨ ਕਾਫ਼ੀ ਸਮੇਂ ਤੋਂ ਤਣਾਅ ਵਿੱਚ ਸੀ ਤੇ ਅਕਸਰ ਕਿਸੇ ਵਿੱਤੀ ਝਗੜੇ ਨੂੰ ਲੈ ਕੇ ਚਿੰਤਤ ਰਹਿੰਦਾ ਸੀ, ਇਸੇ ਮਾਨਸਿਕ ਦਬਾਅ ਕਾਰਨ ਉਸ ਨੇ ਇਹ ਭਿਆਨਕ ਕਦਮ ਚੁੱਕਿਆ।
ਦੱਸਿਆ ਜਾ ਰਿਹਾ ਹੈ ਕਿ ਸੰਤ ਸਿੰਘ ਜਖਵਾਲੀ ਪਿੰਡ ਦੇ ਨੇੜੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਦੋਂ ਉਸਦੀ ਹਾਲਤ ਵਿਗੜ ਗਈ ਤਾਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਸਪੱਸ਼ਟ ਤੌਰ 'ਤੇ ਚਾਰ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ : Sangrur Bus Stand ਛਾਉਣੀ ’ਚ ਤਬਦੀਲ; CM ਰਿਹਾਇਸ਼ ਦਾ ਘਿਰਾਓ ਕਰਨਗੇ ਰੋਡਵੇਜ਼ ਤੇ PRTC ਦੇ ਠੇਕਾ ਮੁਲਾਜ਼ਮ
- PTC NEWS