Fazilka News : ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ,16 ਪਿਸਤੌਲ ਅਤੇ 1847 ਕਾਰਤੂਸ ਬਰਾਮਦ, 2 ਗ੍ਰਿਫ਼ਤਾਰ
Fazilka News : ਹੜ੍ਹ ਦੇ ਪਾਣੀ ਦੀ ਆੜ ਵਿਚ ਹਥਿਆਰਾਂ ਦੀ ਤਸਕਰੀ ਸ਼ੁਰੂ ਹੋ ਗਈ ਹੈ। ਫਾਜ਼ਿਲਕਾ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਗਿੰਦੂ ਪੁੱਤਰ ਗੁਰਚਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਝੋਕ ਡਿਪੁਲਾਣਾ ਅਤੇ ਸੋਨਾ ਸਿੰਘ ਪੁੱਤਰ ਰਾਜ ਸਿੰਘ ਪੁੱਤਰ ਭਗਤ ਸਿੰਘ ਵਾਸੀ ਢਾਣੀ ਮਹਿੰਦਰ ਸਿੰਘ ਦਾਖਲੀ ਮਹਾਤਮ ਨਗਰ ਨੂੰ 16 ਪਿਸਤੌਲ ਸਮੇਤ 38 ਮੈਗਜ਼ੀਨ ਅਤੇ 1847 ਰੋਂਦ ਸਣੇ ਗਿਰਫ਼ਤਾਰ ਕੀਤਾ ਹੈ।
ਇਸ ਮਾਮਲੇ ਵਿਚ ਸਦਰ ਫਾਜ਼ਿਲਕਾ ਪੁਲਿਸ ਨੇ ਦੋਵਾਂ ਖਿਲਾਫ ਮੁਕਦਮਾ 25/54/59 ਅਸਲਾ ਐਕਟ ਤਹਿਤ ਮੁਕਦਮਾ ਦਰਜ ਕੀਤਾ ਹੈ। ਇਹ ਕਾਰਵਾਈ ਪੁਲਿਸ ਨੇ ਮੁਖਬਰ ਤੋਂ ਮਿਲੀ ਸੂਚਨਾ ਦੇ ਅਧਾਰ ਤੇ ਕੀਤੀ ਹੈ। ਪਿੰਡ ਥੇਹ ਕਲੰਦਰ ਕੋਲ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕੀਤਾ। ਪੁਲਿਸ ਵਲੋ ਅਗਲੇਰੀ ਕਾਰਵਾਈ ਆਰੰਭੀ ਗਈ ਹੈ।
ਡੀਜੀਪੀ ਪੰਜਾਬ ਪੁਲਿਸ ਨੇ ਟਵੀਟ ਕੀਤਾ, "ਇੱਕ ਖਾਸ ਸੂਚਨਾ 'ਤੇ ਕਾਰਵਾਈ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 18 ਪਿਸਤੌਲ, 1847 ਕਾਰਤੂਸ ਅਤੇ 42 ਮੈਗਜ਼ੀਨ ਬਰਾਮਦ ਕੀਤੇ। ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਸ਼ਾਮਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।"
- PTC NEWS