Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਦੋ ਅਧਿਕਾਰੀ ਅਤੇ ਇਕ ਜਵਾਨ ਸ਼ਹੀਦ ਹੋ ਗਏ। ਮੁਕਾਬਲੇ 'ਚ ਇਕ ਜਵਾਨ ਵੀ ਜ਼ਖਮੀ ਹੋਇਆ ਹੈ। ਰਾਜੌਰੀ ਦੇ ਕਾਲਾਕੋਟ ਦੇ ਜੰਗਲਾਂ 'ਚ ਗੋਲੀਬਾਰੀ ਜਾਰੀ ਹੈ। ਅੱਜ ਸਵੇਰੇ ਫੌਜ ਅੱਤਵਾਦੀਆਂ ਨਾਲ ਆਹਮੋ-ਸਾਹਮਣੇ ਹੋ ਗਈ। ਅੱਤਵਾਦੀ ਭਾਰੀ ਹਥਿਆਰਾਂ ਨਾਲ ਲੈਸ ਹਨ।ਰਾਜੌਰੀ 'ਚ ਅੱਤਵਾਦੀਆਂ ਨਾਲ ਫੌਜ ਅਤੇ ਪੁਲਿਸ ਵਿਚਾਲੇ ਮੁੱਠਭੇੜ ਜਾਰੀ ਹੈ। ਫੌਜ ਦੇ ਵਿਸ਼ੇਸ਼ ਬਲਾਂ ਅਤੇ ਪੁਲਿਸ ਨੇ ਇਸ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਅੱਤਵਾਦੀਆਂ ਨਾਲ ਮੁੱਠਭੇੜ ਸ਼ੁਰੂ ਹੋ ਗਈ। ਇਕ ਮਹੀਨੇ ਤੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਫੌਜ ਇੱਕ ਮਹੀਨੇ ਤੋਂ ਅੱਤਵਾਦੀਆਂ ਦੀ ਭਾਲ ਕਰ ਰਹੀ ਸੀ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।ਫੌਜ ਨੇ ਐਕਸ 'ਤੇ ਇਕ ਪੋਸਟ 'ਚ ਮੁਕਾਬਲੇ ਦੀ ਜਾਣਕਾਰੀ ਦਿੱਤੀ ਹੈ। ਫੌਜ ਨੇ ਕਿਹਾ ਹੈ ਕਿ ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਰਾਜੌਰੀ ਜ਼ਿਲੇ ਦੇ ਕਾਲਾਕੋਟ ਖੇਤਰ ਦੇ ਗੁਲਾਬਗੜ੍ਹ ਜੰਗਲ 'ਚ 19 ਨਵੰਬਰ 23 ਨੂੰ ਇਕ ਸੰਯੁਕਤ ਆਪ੍ਰੇਸ਼ਨ ਚਲਾਇਆ ਗਿਆ ਸੀ।