Thu, May 22, 2025
Whatsapp

Poonch: ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ 4 ਫ਼ੌਜੀ ਜਵਾਨ ਹੋਏ ਸ਼ਹੀਦ

Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ 'ਤੇ ਗੋਲੀਬਾਰੀ ਕੀਤੀ।

Reported by:  PTC News Desk  Edited by:  Amritpal Singh -- April 21st 2023 08:49 AM -- Updated: April 21st 2023 09:06 AM
Poonch: ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ 4 ਫ਼ੌਜੀ ਜਵਾਨ ਹੋਏ ਸ਼ਹੀਦ

Poonch: ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ 4 ਫ਼ੌਜੀ ਜਵਾਨ ਹੋਏ ਸ਼ਹੀਦ

Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ 'ਤੇ ਗੋਲੀਬਾਰੀ ਕੀਤੀ। ਨਿਊਜ਼ ਏਜੰਸੀ ਪੀਟੀਆਈ ਦੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ 5 ਜਵਾਨ ਸ਼ਹੀਦ ਹੋ ਗਏ। ਜਦਕਿ ਇੱਕ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੈ। ਫੌਜ ਨੇ ਆਪਣੇ ਬਿਆਨ 'ਚ ਕਿਹਾ ਕਿ ਅੱਤਵਾਦੀਆਂ ਨੇ ਭਿੰਬਰ ਗਲੀ ਇਲਾਕੇ ਨੇੜੇ ਦੁਪਹਿਰ ਕਰੀਬ 3 ਵਜੇ ਟਰੱਕ 'ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਇਸ ਹਮਲੇ 'ਚ ਜ਼ਖਮੀ ਹੋਏ ਜਵਾਨ ਨੂੰ ਰਾਜੌਰੀ ਦੇ ਫੌਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਤਵਾਦੀਆਂ ਦੀ ਭਾਲ 'ਚ ਆਪਰੇਸ਼ਨ ਜਾਰੀ ਹੈ।

ਆਰਮੀ ਹੈੱਡਕੁਆਰਟਰ, ਉੱਤਰੀ ਕਮਾਨ ਦੇ ਇੱਕ ਅਧਿਕਾਰਤ ਬਿਆਨ ਅਨੁਸਾਰ, ਖੇਤਰ ਵਿੱਚ ਭਾਰੀ ਮੀਂਹ ਅਤੇ ਘੱਟ ਦ੍ਰਿਸ਼ਟੀ ਦਾ ਫਾਇਦਾ ਉਠਾਉਂਦੇ ਹੋਏ, ਅਣਪਛਾਤੇ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ। ਫੌਜ ਨੂੰ ਸ਼ੱਕ ਹੈ ਕਿ ਅਣਪਛਾਤੇ ਅੱਤਵਾਦੀਆਂ ਨੇ ਟਰੱਕ 'ਤੇ ਗ੍ਰਨੇਡ ਵੀ ਸੁੱਟੇ। ਜਿਸ ਕਾਰਨ ਅੱਗ ਲੱਗ ਗਈ। ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹਮਲੇ ਦੀ ਜਾਣਕਾਰੀ ਦਿੱਤੀ।

ਨੈਸ਼ਨਲ ਰਾਈਫਲਜ਼ ਯੂਨਿਟ 'ਚ 5 ਜਵਾਨ ਤਾਇਨਾਤ ਸਨ

ਫੌਜ ਨੇ ਦੱਸਿਆ ਕਿ ਇਸ ਹਮਲੇ 'ਚ ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਪੰਜ ਜਵਾਨ ਸ਼ਹੀਦ ਹੋ ਗਏ। ਜਿਵੇਂ ਹੀ ਫੌਜ ਦੀ ਗੱਡੀ ਨੂੰ ਅੱਗ ਲੱਗੀ ਤਾਂ ਸਥਾਨਕ ਲੋਕ ਵੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਵੀ ਫੌਜ ਦੇ ਜਵਾਨਾਂ ਦੀ ਮਦਦ ਕੀਤੀ। ਫੌਜ ਦੀ ਗੱਡੀ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਕਾਫੀ ਦੂਰ ਤੱਕ ਦੇਖਿਆ ਜਾ ਸਕਦਾ ਸੀ। ਇਹੀ ਕਾਰਨ ਹੈ ਕਿ ਇਸ ਅੱਗ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ।

ਸਥਾਨਕ ਲੋਕਾਂ ਤੋਂ ਪੁੱਛਗਿੱਛ

ਪਹਿਲਾਂ ਇਸ ਘਟਨਾ 'ਚ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਸੂਚਨਾ ਸੀ ਪਰ ਫਿਰ ਕੁਝ ਹੀ ਸਮੇਂ 'ਚ ਚਾਰ ਜਵਾਨਾਂ ਦੇ ਸ਼ਹੀਦ ਹੋਣ ਦਾ ਪਤਾ ਲੱਗਾ। ਹੁਣ ਇਹ ਗਿਣਤੀ ਵਧ ਕੇ ਪੰਜ ਹੋ ਗਈ ਹੈ। ਅੱਤਵਾਦੀਆਂ ਬਾਰੇ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਫੌਜ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਰਾਸ਼ਟਰੀ ਰਾਈਫਲਜ ਦੇ ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ ਚਾਰ ਪੰਜਾਬ ਤੋਂ ਸਨ। ਸ਼ਹੀਦ ਜਵਾਨਾਂ ਵਿਚ ਮਨਦੀਪ ਸਿੰਘ, ਸੇਵਕ ਸਿੰਘ, ਹਰਕ੍ਰਿਸ਼ਨ ਸਿੰਘ, ਕੁਲਵੰਤ ਸਿੰਘ ਅਤੇ ਦੇਬਅਸ਼ੀਸ਼ ਬਸਵਾਲ ਸ਼ਾਮਲ ਹਨ।

- PTC NEWS

Top News view more...

Latest News view more...

PTC NETWORK