Sat, May 30, 2026
Whatsapp

ਲੁਧਿਆਣਾ ਦੇ ਫੌਜੀ ਜਵਾਨ ਦੀ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਗੋਲੀ ਲੱਗਣ ਕਾਰਨ ਮੌਤ

Reported by:  PTC News Desk  Edited by:  KRISHAN KUMAR SHARMA -- March 05th 2024 11:18 AM
ਲੁਧਿਆਣਾ ਦੇ ਫੌਜੀ ਜਵਾਨ ਦੀ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਗੋਲੀ ਲੱਗਣ ਕਾਰਨ ਮੌਤ

ਲੁਧਿਆਣਾ ਦੇ ਫੌਜੀ ਜਵਾਨ ਦੀ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਗੋਲੀ ਲੱਗਣ ਕਾਰਨ ਮੌਤ

ਪੀਟੀਸੀ ਨਿਊਜ਼ ਡੈਸਕ: ਜੰਮੂ-ਕਸ਼ਮੀਰ 'ਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਫੌਜੀ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫ਼ੌਜੀ ਬਲਬੀਰ ਸਿੰਘ ਜ਼ਿਲ੍ਹੇ ਦੇ ਰਾਏਕੋਟ ਦੇ ਪਿੰਡ ਅਕਾਲਗੜ੍ਹ ਦਾ ਰਹਿਣ ਵਾਲਾ ਸੀ, ਜਿਸ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪੁਲਿਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕੰਟਰੋਲ ਰੇਖਾ (LOC) ਦੇ ਨਾਲ ਅਚਾਨਕ ਗੋਲੀ ਲੱਗਣ ਕਾਰਨ ਇੱਕ ਫੌਜੀ ਜਵਾਨ ਦੀ ਮੌਤ ਹੋ ਗਈ।


ਉਨ੍ਹਾਂ ਨੇ ਦੱਸਿਆ ਕਿ ਲਾਂਸ ਨਾਇਕ ਬਲਵੀਰ ਸਿੰਘ, ਜੋ ਕਿ ਘੁਸਪੈਠ ਰੋਕੂ ਰੁਕਾਵਟ ਪ੍ਰਣਾਲੀ (AIOS) ਦੇ ਕੋਲ ਤਾਇਨਾਤ ਸੀ, ਨੂੰ ਨੌਸ਼ਹਿਰਾ ਸੈਕਟਰ ਵਿੱਚ ਇੱਕ ਗੋਲੀ ਲੱਗੀ, ਜੋ ਅਚਾਨਕ ਉਸ ਦੀ ਸਰਵਿਸ ਰਾਈਫਲ ਵਿੱਚੋਂ ਨਿਕਲ ਗਈ।

ਪੁਲਸ ਨੇ ਦੱਸਿਆ ਕਿ ਫੌਜੀ ਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਨੂੰ ਮੈਡੀਕਲ-ਕਾਨੂੰਨੀ ਕਾਰਵਾਈਆਂ ਲਈ ਸਥਾਨਕ ਹਸਪਤਾਲ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

-

Electrical Saftey authority

Top News view more...

Latest News view more...

PTC NETWORK
PTC NETWORK