Mon, Aug 10, 2026
Whatsapp

Mohali, Chandigarh And Jalandhar ’ਚ PM ਦੇ ਦੌਰੇ ਤੋਂ ਪਹਿਲਾਂ ਬੰਬ ਧਮਾਕੇ ਕਰਨ ਦੀ ਧਮਕੀ; ਕਈ ਸਕੂਲਾਂ ਦਾ ਵੀ ਜ਼ਿਕਰ

ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ 17 ਜੁਲਾਈ ਨੂੰ ਚੰਡੀਗੜ੍ਹ, ਮੁਹਾਲੀ ਤੇ ਜਲੰਧਰ ਵਿੱਚ ਕਈ ਬੰਬ ਧਮਾਕੇ ਹੋਣਗੇ। ਈਮੇਲ ਵਿੱਚ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਧਮਕੀ ਦਿੱਤੀ ਗਈ ਹੈ।

Reported by:  PTC News Desk  Edited by:  Aarti -- July 13th 2026 12:09 PM -- Updated: July 13th 2026 02:10 PM
Mohali, Chandigarh And Jalandhar ’ਚ PM ਦੇ ਦੌਰੇ ਤੋਂ ਪਹਿਲਾਂ ਬੰਬ ਧਮਾਕੇ ਕਰਨ ਦੀ ਧਮਕੀ; ਕਈ ਸਕੂਲਾਂ ਦਾ ਵੀ ਜ਼ਿਕਰ

Mohali, Chandigarh And Jalandhar ’ਚ PM ਦੇ ਦੌਰੇ ਤੋਂ ਪਹਿਲਾਂ ਬੰਬ ਧਮਾਕੇ ਕਰਨ ਦੀ ਧਮਕੀ; ਕਈ ਸਕੂਲਾਂ ਦਾ ਵੀ ਜ਼ਿਕਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਤੋਂ ਪਹਿਲਾਂ, ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸਕੂਲਾਂ ਨੂੰ ਇੱਕ ਨਵਾਂ ਈਮੇਲ ਮਿਲਿਆ ਹੈ ਜਿਸ ਵਿੱਚ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ 17 ਜੁਲਾਈ ਨੂੰ ਚੰਡੀਗੜ੍ਹ, ਮੁਹਾਲੀ ਤੇ ਜਲੰਧਰ ਵਿੱਚ ਕਈ ਬੰਬ ਧਮਾਕੇ ਹੋਣਗੇ। ਈਮੇਲ ਵਿੱਚ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਧਮਕੀ ਦਿੱਤੀ ਗਈ ਹੈ। 

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਬੰਬ ਧਮਾਕੇ ਦੀ ਧਮਕੀ

ਈਮੇਲ ਦੇ ਅਨੁਸਾਰ, ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਦੇ ਨਾਲ-ਨਾਲ ਮੁਹਾਲੀ ਦੇ ਮੇਅਰ ਦੇ ਦਫ਼ਤਰ ਵਿੱਚ ਬੰਬ ਲਗਾਏ ਜਾਣਗੇ। ਇਸ ਵਿੱਚ ਚੰਡੀਗੜ੍ਹ ਅਤੇ ਜਲੰਧਰ ਦੇ ਰੇਲਵੇ ਸਟੇਸ਼ਨਾਂ 'ਤੇ ਆਈਈਡੀ ਧਮਾਕੇ ਦੀ ਧਮਕੀ ਵੀ ਦਿੱਤੀ ਗਈ ਹੈ।  

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸ ਤੋਂ ਇਲਾਵਾ ਈਮੇਲ ਭੇਜਣ ਵਾਲੇ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸਕੂਲਾਂ ਨੂੰ ਦੁਪਹਿਰ 1:11 ਵਜੇ ਨਿਸ਼ਾਨਾ ਬਣਾਇਆ ਜਾਵੇਗਾ, ਜਦਕਿ 17 ਜੁਲਾਈ ਨੂੰ ਦੁਪਹਿਰ 3:11 ਵਜੇ ਮੁਹਾਲੀ ਦੇ ਮੇਅਰ ਦੇ ਦਫ਼ਤਰ 'ਤੇ ਹਮਲਾ ਕੀਤਾ ਜਾਵੇਗਾ। ਇਹ ਤਾਰੀਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਨਿਰਧਾਰਤ ਦੌਰੇ ਨਾਲ ਮੇਲ ਖਾਂਦੀ ਹੈ, ਜਿੱਥੇ ਉਨ੍ਹਾਂ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਐਲਾਨ ਕਰਨ ਦੀ ਉਮੀਦ ਹੈ।

ਈਮੇਲ ਵਿੱਚ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਵੀ ਦਿੱਤੀ ਗਈ ਸੀ ਅਤੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਲਈ ਸਮਰਥਨ ਦਾ ਦਾਅਵਾ ਕੀਤਾ ਗਿਆ ਹੈ। 

ਮੁਹਾਲੀ ਦੇ 6 ਸਕੂਲਾਂ ਨੂੰ ਧਮਕੀ 

ਧਮਕੀ ਭਰੀ ਈਮੇਲ ’ਚ ਮੁਹਾਲੀ ਦੇ 6 ਸਕੂਲਾਂ ਦਾ ਜ਼ਿਕਰ ਕੀਤਾ ਗਿਆ ਹੈ। ਮੁਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਵੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਜਿਹੜੇ ਵਿਦਿਆਰਥੀ ਸਕੂਲ ਬੱਸ ਰਾਹੀਂ ਆਏ ਸਨ, ਉਨ੍ਹਾਂ ਨੂੰ ਨਿਯਮਤ ਰੂਟ ਮੁਤਾਬਕ ਘਰ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ’ਤੇ ਹਨ ਅਤੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।

ਪਹਿਲਾਂ ਵੀ ਕਈ ਮਾਮਲੇ ਆ ਚੁੱਕੇ ਹਨ ਸਾਹਮਣੇ

ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਦੇ ਸਕੂਲਾਂ, ਅਦਾਲਤਾਂ ਅਤੇ ਹੋਰ ਸਰਕਾਰੀ ਅਤੇ ਨਿੱਜੀ ਸੰਸਥਾਵਾਂ ਨੂੰ ਧਮਕੀ ਭਰੇ ਈਮੇਲਾਂ ਮਿਲੀਆਂ ਸਨ। ਜ਼ਿਆਦਾਤਰ ਮਾਮਲਿਆਂ ਵਿੱਚ, ਜਾਂਚ ਦੌਰਾਨ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ, ਪਰ ਸੁਰੱਖਿਆ ਏਜੰਸੀਆਂ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। 

ਇਹ ਵੀ ਪੜ੍ਹੋ  : Farmers Motorcyle Rally Update : ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਸੜਕਾਂ ’ਤੇ ਕਿਸਾਨ; ਰੈਲੀ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇੱਥੇ ਪੜ੍ਹੋ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK