AAP Rajya Sabha Member : ਸੰਜੀਵ ਅਰੋੜਾ ਦੀ ਜਿੱਤ ਮਗਰੋਂ ਪੰਜਾਬ ਤੋਂ ਕੌਣ ਹੋਵੇਗਾ ਨਵਾਂ ਰਾਜ ਸਭਾ ਮੈਂਬਰ ? ਅਰਵਿੰਦ ਕੇਜਰੀਵਾਲ ਦਾ ਵੀ ਆ ਗਿਆ ਵੱਡਾ ਬਿਆਨ
AAP Rajya Sabha Member : ਆਪ' ਦੇ ਸੰਜੀਵ ਅਰੋੜਾ ਵਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਇੱਕ ਰਾਜ ਸਭਾ ਸੀਟ ਖਾਲੀ ਹੋ ਗਈ ਹੈ। ਰਾਜਨੀਤਿਕ ਹਲਕਿਆਂ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਹੈ ਕਿ ਪੰਜਾਬ ਤੋਂ ਰਾਜ ਸਭਾ ਸੀਟ ਖਾਲੀ ਹੋਣ ਤੋਂ ਬਾਅਦ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਰਾਜ ਸਭਾ ਵਿੱਚ ਜਾ ਸਕਦੇ ਹਨ। ਹਾਲਾਂਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਜ ਸਭਾ ਜਾਣ ਦੀਆਂ ਖ਼ਬਰਾਂ 'ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜ ਸਭਾ ਨਹੀਂ ਜਾ ਰਿਹਾ।
ਦਰਅਸਲ 'ਚ 'ਆਪ' ਨੇ ਵਿਸਾਵਦਰ (ਗੁਜਰਾਤ) ਅਤੇ ਲੁਧਿਆਣਾ ਪੱਛਮੀ ਉਪ ਚੋਣਾਂ ਵਿਚ ਜਿੱਤਾਂ ਪ੍ਰਾਪਤ ਕੀਤੀਆਂ ਹਨ। ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਾਡੇ ਕੰਮਾਂ ਤੋਂ ਖੁਸ਼ ਹਨ। ਕੇਜਰੀਵਾਲ ਨੇ ਕਿਹਾ ਕਿ ਫਰਵਰੀ ਚੋਣਾਂ ਵਿਚ ਅਸੀਂ ਵਿਸਾਵਦਰ ਸੀਟ ਜਿੱਤੀ ਸੀ ਪਰ ਸਾਡੇ ਵਿਧਾਇਕ ਪਾਰਟੀ ਛੱਡ ਕੇ ਚਲੇ ਗਏ ਪਰ ਅੱਜ ਅਸੀਂ ਦੋਵੇਂ ਸੀਟਾਂ (ਲੁਧਿਆਣਾ ਪੱਛਮੀ ਸਮੇਤ) ਦੁੱਗਣੇ ਫਰਕ ਨਾਲ ਜਿੱਤੀਆਂ ਹਨ। ਇਹ ਦਰਸਾਉਂਦਾ ਹੈ ਕਿ ਲੋਕ ਸਾਡੇ ਕੰਮ ਤੋਂ ਖੁਸ਼ ਹਨ
ਦੱਸ ਦੇਈਏ ਕਿ 'ਲੁਧਿਆਣਾ ਪੱਛਮੀ ਉਪ ਚੋਣ ਨੂੰ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਸੀ। 'ਆਪ' ਮੁਖੀ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਚੋਣ ਵਿੱਚ ਕਮਾਨ ਸੰਭਾਲੀ ਸੀ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ ਹੈ। ਸੰਜੀਵ ਅਰੋੜਾ ਨੂੰ 35179 ਤੇ ਭਾਰਤ ਭੂਸ਼ਣ ਆਸ਼ੂ ਨੂੰ 24542 ਵੋਟਾਂ ਮਿਲੀਆਂ ਹਨ। ਭਾਜਪਾ ਨੇ ਜੀਵਨ ਗੁਪਤਾ ਨੂੰ 20323 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਰੋਪਕਾਰ ਸਿੰਘ ਘੁੰਮਣ ਨੂੰ 8203 ਵੋਟਾਂ ਮਿਲੀਆਂ ਹਨ।
- PTC NEWS