Tue, May 21, 2024
Whatsapp

ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸਵਾਮੀਨਾਥਨ ਕਮਿਸ਼ਨ ਮੁਤਾਬਿਕ ਬਣੇਗਾ ਐੱਮ.ਐੱਸ.ਪੀ ਦਾ ਕਾਨੂੰਨ :- ਡਾ.ਅਮਰ ਸਿੰਘ

ਕਾਂਗਰਸ ਪਾਰਟੀ ਜੋ ਕੋਸ਼ਿਸ਼ਾਂ ਕਰ ਰਹੀ ਹੈ ਉਸ ਨੂੰ ਇਸ ਵਾਰ 1 ਜੂਨ ਨੂੰ ਬੂਰ ਪੈਣਾ ਤੈਅ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਜੋ ਧੋਖਾ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹੈ

Written by  Aarti -- April 30th 2024 07:04 PM
ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸਵਾਮੀਨਾਥਨ ਕਮਿਸ਼ਨ ਮੁਤਾਬਿਕ ਬਣੇਗਾ ਐੱਮ.ਐੱਸ.ਪੀ ਦਾ ਕਾਨੂੰਨ :- ਡਾ.ਅਮਰ ਸਿੰਘ

ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸਵਾਮੀਨਾਥਨ ਕਮਿਸ਼ਨ ਮੁਤਾਬਿਕ ਬਣੇਗਾ ਐੱਮ.ਐੱਸ.ਪੀ ਦਾ ਕਾਨੂੰਨ :- ਡਾ.ਅਮਰ ਸਿੰਘ

Swaminathan Commission On Dr Amar Singh: ਲੋਕ ਸਭਾ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ.ਅਮਰ ਸਿੰਘ ਨੇ ਅੱਜ ਰਾਏਕੋਟ ਵਿਖੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਓਹਨਾ ਦਾ ਭਰਵਾਂ ਸਵਾਗਤ ਹੋਇਆ ਅਤੇ ਡਾ.ਅਮਰ ਸਿੰਘ ਵੱਡੇ ਇਕੱਠਾਂ ਨੂੰ ਸੰਬੋਧਨ ਕੀਤਾ। ਹਲਕਾ ਰਾਏਕੋਟ ਅਧੀਨ ਆਉਂਦੇ ਜੱਟਪੁਰਾ ਅਤੇ ਝੋਰੜਾਂ ਵਿਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਡਾ ਅਮਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਲੋਕ ਤੰਤਰ ਨੂੰ ਬਹਾਲ ਕਰਨ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ 

ਕਾਂਗਰਸ ਪਾਰਟੀ ਜੋ ਕੋਸ਼ਿਸ਼ਾਂ ਕਰ ਰਹੀ ਹੈ ਉਸ ਨੂੰ ਇਸ ਵਾਰ 1 ਜੂਨ ਨੂੰ ਬੂਰ ਪੈਣਾ ਤੈਅ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਜੋ ਧੋਖਾ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹੈ ਉਸ ਦਾ ਸਬਕ ਪੰਜਾਬ ਦੇ ਵਾਸੀ ਇਸ ਪਾਰਟੀ ਨੂੰ ਜਰੂਰ ਸਿਖਾਉਣਗੇ ਅਤੇ ਇਸ ਵਾਰ ਕਿਸੇ ਵੀ ਝੂਠੇ ਜਾਂ ਬਾਹਰੀ ਉਮੀਦਵਾਰ ਨੂੰ ਮੂੰਹ ਨਹੀਂ ਲਗਾਉਣਗੇ।


ਕਾਂਗਰਸ ਪਾਰਟੀ ਦੇ ਮੈਨੀਫੈਸਟੋ ਅਤੇ ਗਰੰਟੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਡਾ.ਅਮਰ ਸਿੰਘ ਨੇ ਕਿਹਾ ਕਿ ਇਸ ਮੈਨੀਫੈਸਟੋ ਵਿਚ ਉਹ ਸਾਰੇ ਵਾਅਦੇ ਸ਼ਾਮਿਲ ਹਨ ਜੋ ਮੰਗਾਂ ਓਹਨਾ ਨੇ ਲੋਕ ਸਭਾ ਵਿਚ ਕੇਂਦਰ ਦੀ ਭਾਜਪਾ ਸਰਕਾਰ ਕੋਲੋਂ ਕੀਤੀਆਂ ਸਨ ਜਿਵੇਂ ਕਿ ਸਵਾਮੀਨਾਥਨ ਰਿਪੋਰਟ ਦੇ ਹਿਸਾਬ ਨਾਲ ਐਮ.ਐਸ.ਪੀ ਦਾ ਕਨੂੰਨ, ਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿਚ ਵਾਧਾ, ਨੌਜਵਾਨਾਂ ਲਈ ਨੌਕਰੀਆਂ ਅਤੇ ਹੋਰ ਵੀ ਬਹੁਤ ਕੁਝ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਢਿੱਲੋਂ, ਬਹਾਦਰ ਸਿੰਘ ਢਿੱਲੋਂ ਗੁਰਦੁਆਰਾ ਕਮੇਟੀ ਪ੍ਰਧਾਨ, ਕਰਮਜੀਤ ਸਿੰਘ ਸਰਬਾ, ਬਲਦੇਵ ਸਿੰਘ, ਤਰਲੋਚਨ ਸਿੰਘ, ਤਰਲੋਚਨ ਸਿੰਘ ਚੇਅਰਮੈਨ, ਦਲਜੀਤ ਸਿੰਘ ਸਰਪੰਚ, ਗੁਰਮੇਲ ਸਿੰਘ ਪੰਚ ਮੁਖਤਿਆਰ ਸਿੰਘ ਪੰਚ, ਭਜਨ ਸਿੰਘ, ਗੁਰਚਰਨ ਸਿੰਘ ਪੰਚ, ਗੁਰਚਰਨ ਸਿੰਘ ਬਿਜਲੀ, ਪਾਲ ਸਿੰਘ ਮੰਡੇਰ, ਦਵਿੰਦਰ ਕੌਰ ਸਰਪੰਚਣੀ, ਸਵਰਨ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ: Dalveer Singh Goldi: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ

- PTC NEWS

Top News view more...

Latest News view more...

LIVE CHANNELS
LIVE CHANNELS