Advertisment

ਡਿਊਟੀ ਦੌਰਾਨ ASI ਨੂੰ ਲੱਗਿਆ ਕਰੰਟ, ਹੋਈ ਮੌਤ

ਹੁਸ਼ਿਆਰਪੁਰ ਦੀ ਪੁਲਿਸ ਲਾਈਨ ਵਿਖੇ ਡਿਊਟੀ ਦੇ ਰਹੇ ਏਐਸਆਈ ਨੂੰ ਹੀਟਰ ਤੋਂ ਕਰੰਟ ਲੱਗ ਗਿਆ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

author-image
Aarti
Updated On
New Update
ਡਿਊਟੀ ਦੌਰਾਨ ASI ਨੂੰ ਲੱਗਿਆ ਕਰੰਟ, ਹੋਈ ਮੌਤ
Advertisment

ਹੁਸ਼ਿਆਰਪੁਰ: ਜ਼ਿਲ੍ਹੇ ’ਚ ਡਿਊਟੀ ਦੇ ਰਹੇ ਏਐਸਆਈ ਨੂੰ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਏਐਸਆਈ ਪੁਲਿਸ ਲਾਇਨ ਗੇਟ ਵਿਖੇ ਡਿਊਟੀ ਦੇ ਰਿਹਾ ਸੀ ਇਸ ਦੌਰਾਨ ਹੀ ਇਹ ਹਾਦਸਾ ਵਾਪਰਿਆ। 

ਮਾਮਲੇ ਸਬੰਧੀ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਪਰਨਮ ਸਿੰਘ ਜੋ ਕਿ ਪੁਲਿਸ ਲਾਈਨ ਵਿਖੇ ਡਿਊਟ ਨਿਭਾਅ ਰਿਹਾ ਸੀ। ਇਸ ਦੌਰਾਨ ਹੀਟਰ ਤੋਂ ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਮੌਕੇ ’ਤੇ ਪਹੁੰਚੀ ਥਾਣਾ ਪੁਲਿਸ ਦੀ ਟੀਮ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ASI ਗ੍ਰਿਫ਼ਤਾਰ

- PTC NEWS
punjab-news hoshiarpur asi-death
Advertisment

Stay updated with the latest news headlines.

Follow us:
Advertisment