Sat, Sep 26, 2026
Whatsapp

Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਫਾਈਨਲ ਵਿੱਚ ਈਰਾਨ ਨੂੰ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨ ਤਗਮਾ ਜਿੱਤਿਆ। ਇਹ ਚੌਥੀ ਵਾਰ ਹੈ ਜਦੋਂ ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ।

Reported by:  PTC News Desk  Edited by:  Amritpal Singh -- September 26th 2026 11:30 AM -- Updated: September 26th 2026 11:46 AM
Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਫਾਈਨਲ ਵਿੱਚ ਈਰਾਨ ਨੂੰ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨ ਤਗਮਾ ਜਿੱਤਿਆ। ਇਹ ਚੌਥੀ ਵਾਰ ਹੈ ਜਦੋਂ ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ ਹੈ।

ਇਹ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਤੀਜਾ ਸੋਨ ਤਗਮਾ ਹੈ। ਭਾਰਤੀ ਟੀਮ ਨੇ ਫਾਈਨਲ ਮੈਚ ਦੇ ਦੋਵਾਂ ਹਿੱਸਿਆਂ (ਹਾਫ) ਦੌਰਾਨ ਆਪਣਾ ਦਬਦਬਾ ਬਣਾਈ ਰੱਖਿਆ। ਪਹਿਲੇ ਹਾਫ ਵਿੱਚ ਭਾਰਤ ਅੰਕਾਂ ਦੇ ਮਾਮਲੇ ਵਿੱਚ ਅੱਗੇ ਰਿਹਾ; ਹਾਲਾਂਕਿ ਈਰਾਨੀ ਟੀਮ ਨੇ ਦੂਜੇ ਹਾਫ ਵਿੱਚ ਹਮਲਾਵਰ ਖੇਡ ਦਿਖਾਈ ਅਤੇ ਇੱਕ ਸਮੇਂ ਸਕੋਰ ਬਰਾਬਰ ਕਰਨ ਵਿੱਚ ਕਾਮਯਾਬ ਵੀ ਹੋ ਗਈ, ਪਰ ਭਾਰਤੀ ਟੀਮ ਨੇ ਆਖਰੀ ਮਿੰਟਾਂ ਵਿੱਚ ਸ਼ਾਨਦਾਰ ਵਾਪਸੀ ਕਰਦਿਆਂ ਮੈਚ 37-34 ਨਾਲ ਜਿੱਤ ਲਿਆ।

ਸੈਮੀਫਾਈਨਲ ਵਿੱਚ ਨੇਪਾਲ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ

ਭਾਰਤ ਨੇ ਫਾਈਨਲ ਤੋਂ ਪਹਿਲਾਂ ਸੈਮੀਫਾਈਨਲ ਵਿੱਚ ਨੇਪਾਲ ਨੂੰ 48-24 ਨਾਲ ਹਰਾਇਆ ਸੀ। ਉਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਪਹਿਲੇ ਅੱਧ ਵਿੱਚ ਹੀ 31-17 ਦੀ ਵੱਡੀ ਲੀਡ ਬਣਾ ਲਈ ਸੀ। ਭਾਰਤ ਨੇ ਇਸ ਦੌਰਾਨ ਚਾਰ ਆਲ-ਆਊਟ ਅਤੇ ਚਾਰ ਬੋਨਸ ਅੰਕ ਹਾਸਲ ਕੀਤੇ ਸਨ। ਦੂਜੇ ਅੱਧ ਵਿੱਚ ਵੀ ਭਾਰਤੀ ਟੀਮ ਨੇ ਆਪਣਾ ਦਬਦਬਾ ਕਾਇਮ ਰੱਖਿਆ ਅਤੇ 48-24 ਨਾਲ ਜਿੱਤ ਦਰਜ ਕਰਕੇ ਫਾਈਨਲ ਵਿੱਚ ਦਾਖ਼ਲਾ ਲਿਆ।

ਮਹਿਲਾ ਕਬੱਡੀ ਵਿੱਚ ਭਾਰਤ ਦਾ ਦਬਦਬਾ ਜਾਰੀ

ਮਹਿਲਾ ਕਬੱਡੀ ਨੂੰ 2010 ਵਿੱਚ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਭਾਰਤ ਨੇ ਇਸ ਤੋਂ ਬਾਅਦ ਹਰ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। 2026 ਦੀਆਂ ਏਸ਼ਿਆਈ ਖੇਡਾਂ ਵਿੱਚ ਵੀ ਭਾਰਤੀ ਟੀਮ ਨੇ ਆਪਣਾ ਖ਼ਿਤਾਬ ਕਾਇਮ ਰੱਖਿਆ ਹੈ।

ਭਾਰਤੀ ਮਹਿਲਾ ਟੀਮ ਨੇ ਗਰੁੱਪ ਗੇੜ ਵਿੱਚ ਪਹਿਲਾਂ ਬੰਗਲਾਦੇਸ਼ ਨੂੰ 42-21 ਨਾਲ ਹਰਾਇਆ। ਇਸ ਤੋਂ ਬਾਅਦ ਇਰਾਨ ਨੂੰ 37-23 ਅਤੇ ਜਾਪਾਨ ਨੂੰ 50-25 ਨਾਲ ਮਾਤ ਦਿੱਤੀ। ਇਸ ਤਰ੍ਹਾਂ ਭਾਰਤ ਨੇ ਗਰੁੱਪ ਗੇੜ ਦੇ ਤਿੰਨੇ ਮੁਕਾਬਲੇ ਜਿੱਤ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਸੀ।

ਹੋਰ ਪੜ੍ਹੋ- Punjab Weather: ਪੰਜਾਬ-ਚੰਡੀਗੜ੍ਹ 'ਚ ਮਾਨਸੂਨ ਦੀ ਵਿਦਾਈ ਵਿਚਾਲੇ ਮੀਂਹ ਦੀ ਚਿਤਾਵਨੀ, 15 ਜ਼ਿਲ੍ਹਿਆਂ 'ਚ ਯੈਲੋ ਅਲਰਟ, ਘਟੀ ਬਿਜਲੀ ਦੀ ਮੰਗ!

ਹੁਣ ਫਾਈਨਲ ਵਿੱਚ ਇਰਾਨ ਨੂੰ 37-34 ਨਾਲ ਹਰਾਉਣ ਤੋਂ ਬਾਅਦ ਭਾਰਤੀ ਮਹਿਲਾ ਕਬੱਡੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਇੱਕ ਵਾਰ ਫਿਰ ਸੋਨ ਤਗ਼ਮਾ ਆਪਣੇ ਨਾਂ ਕਰ ਲਿਆ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK