Mon, May 29, 2023
Whatsapp

ਪੰਜਾਬੀ ਭਾਸ਼ਾ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੇ ਬੁਲਾਈ ਮੀਟਿੰਗ, ਵਿਧਾਇਕ ਤੇ ਸਾਹਿਤਕਾਰ ਹੋਣਗੇ ਸ਼ਾਮਲ

Written by  Ravinder Singh -- February 07th 2023 09:03 AM
ਪੰਜਾਬੀ ਭਾਸ਼ਾ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੇ ਬੁਲਾਈ ਮੀਟਿੰਗ, ਵਿਧਾਇਕ ਤੇ ਸਾਹਿਤਕਾਰ ਹੋਣਗੇ ਸ਼ਾਮਲ

ਪੰਜਾਬੀ ਭਾਸ਼ਾ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੇ ਬੁਲਾਈ ਮੀਟਿੰਗ, ਵਿਧਾਇਕ ਤੇ ਸਾਹਿਤਕਾਰ ਹੋਣਗੇ ਸ਼ਾਮਲ

ਚੰਡੀਗੜ੍ਹ : ਸੂਬਾ ਸਰਕਾਰ ਪੰਜਾਬ ਵਿਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਉਨ੍ਹਾਂ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿਚ ਸੱਦੀ ਹੈ। ਇਸ ਵਿਚ ਪੰਜਾਬ ਦੇ ਵਿਧਾਇਕ ਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ। ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ।




ਇਹ ਮੀਟਿੰਗ ਅੱਜ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ਵਿਚ ਸ਼ੁਰੂ ਹੋਵੇਗੀ। ਸਾਰੇ ਵਿਧਾਇਕ ਸਪੀਕਰ ਸੰਧਵਾਂ ਨੂੰ ਆਪੋ-ਆਪਣੀ ਸਲਾਹ ਦੇਣਗੇ। ਸੂਬੇ ਵਿਚ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕਿਹੜੇ-ਕਿਹੜੇ ਪਲੇਟਫਾਰਮ ਵਰਤੇ ਜਾ ਸਕਦੇ ਹਨ, ਜਿੱਥੇ ਇਸ ਨੂੰ ਅਮਲੀ ਰੂਪ ਵਿਚ ਲਾਜ਼ਮੀ ਬਣਾਇਆ ਜਾਵੇ, ਇਹ ਸਭ ਵਿਚਾਰਾਂ ਕੀਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵੀ ਇੱਥੇ ਮਿਲੇ ਸੁਝਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਸਾਲ 2022 ਵਿਚ ਪੰਜਾਬੀ ਭਾਸ਼ਾ ਨੂੰ ਮਜ਼ਬੂਤ ​​ਕਰਨ ਲਈ ਹੁਕਮ ਜਾਰੀ ਕੀਤੇ ਸਨ। ਇਸ ਵਿਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਬੋਰਡਾਂ ਤੇ ਹੋਰ ਥਾਵਾਂ 'ਤੇ ਸਾਈਨ ਬੋਰਡ ਪੰਜਾਬੀ ਭਾਸ਼ਾ 'ਚ ਹੀ ਹੋਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਬਦਮਾਸ਼ਾਂ ਨੇ ਘਰ 'ਚ ਵੜ ਕੇ ਪਿਓ-ਪੁੱਤਰ ਉਤੇ ਕੀਤੀ ਫਾਇਰਿੰਗ

21 ਫਰਵਰੀ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਰਕਾਰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਜੁਰਮਾਨਾ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸਾਈਨ ਬੋਰਡ 'ਤੇ ਪਹਿਲੀ ਭਾਸ਼ਾ ਸਿਰਫ਼ ਪੰਜਾਬੀ ਹੋਵੇਗੀ ਤੇ ਉਸ ਤੋਂ ਬਾਅਦ ਕੋਈ ਹੋਰ ਭਾਸ਼ਾ ਹਿੰਦੀ ਜਾਂ ਅੰਗਰੇਜ਼ੀ ਵਰਤੀ ਜਾ ਸਕਦੀ ਹੈ।

- PTC NEWS

adv-img

Top News view more...

Latest News view more...