Tue, Mar 28, 2023
Whatsapp

ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ

ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੁਅੱਤਲ ਕਰ ਦਿੱਤਾ ਗਿਆ ਹੈ।

Written by  Aarti -- January 29th 2023 01:39 PM
ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ

ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ  ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜੇਲ੍ਹ ਵਿਚ ਐਨਡੀਪੀਐਸ ਮਾਮਲੇ ਵਿੱਚ 10 ਸਾਲ ਦੀ ਸਜ਼ਾ ਭੁਗਤ ਰਹੇ ਜਗਜੀਤ ਸਿੰਘ ਗੁੱਲੂ ਨੇ ਇਲਜ਼ਾਮ ਲਗਾਇਆ ਕਿ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੇ ਇਸ ਤੋਂ ਰਿਸ਼ਵਤ ਮੰਗੀ ਸੀ।

ਦੱਸ ਦਈਏ ਕਿ ਜਗਜੀਤ ਸਿੰਘ ਗੁੱਲੂ ਨੇ ਸਾਢੇ 12 ਹਜਾਰ ਰੁਪਏ ਕਮਲਜੀਤ ਸਿੰਘ ਦੇ ਖਾਤੇ ਵਿੱਚ ਜਮਾ ਕਰਵਾਏ ਸਨ। ਇਸ ਬਾਰੇ ਕੈਦੀ ਨੇ ਏਡੀਜੀਪੀ ਜੇਲ੍ਹ ਨੂੰ ਸ਼ਿਕਾਇਤ ਕੀਤੀ ਸੀ। 


ਸੂਤਰਾਂ ਅਨੁਸਾਰ ਮਾਮਲੇ ਦੀ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵਲੋਂ ਜਾਂਚ ਕੀਤੀ ਗਈ। ਜੇਲ੍ਹ ਸੁਪਰਡੈਂਟ ਦੀ ਰਿਪੋਰਟ ਦੇ ਆਧਾਰ ’ਤੇ ਉੱਚ ਅਧਿਕਾਰੀਆਂ ਵਲੋਂ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

-ਰਿਪੋਰਟਰ ਗਗਨਦੀਪ ਅਹੁਜਾ 

ਇਹ ਵੀ ਪੜ੍ਹੋ: ਭਾਰੀ ਵਿਰੋਧ ਵਿਚਾਲੇ ਰਾਮ ਰਹੀਮ ਦਾ ਬਠਿੰਡਾ ਦੇ ਸਲਾਬਤਪੁਰਾ ਡੇਰੇ ’ਚ ਸਤਿਸੰਗ, ਵੱਡੀ ਗਿਣਤੀ ਚ ਪੁਲਿਸ ਬਲ ਤੈਨਾਤ

- PTC NEWS

adv-img

Top News view more...

Latest News view more...