Amritsar Beadbi Case : ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ, ਬੇਅਦਬੀ ਕਰਨ ਵਾਲੇ ਵਿਅਕਤੀ ਦੀ ਹੋਈ ਪਛਾਣ
Amritsar Beadbi Case : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿੱਛੇ ਪਾਸੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਇਸ ਮਾਮਲੇ ’ਚ ਉਕਤ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਅਭੈਜੀਤ ਸਿੰਘ ਵਜੋਂ ਮੁਲਜ਼ਮ ਦੀ ਪਛਾਣ ਹੋਈ ਹੈ। ਜੋ ਕਿ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਉਕਤ ਮੁਲਜ਼ਮ ਵੱਲੋਂ ਪਾਵਨ ਸਰੂਪ ਅੱਗੇ ਰੱਖੀ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਗਏ ਮੁਲਜ਼ਮ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ’ਚ ਉਹ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਉਹ ਇਕੱਲਾ ਹੀ ਇੱਥੇ ਆਇਆ ਹੈ। ਉਸਦਾ ਅੰਬਾਲਾ ’ਚ ਗੱਡੀ ਦਾ ਚਲਾਨ ਕੱਟਿਆ ਹੈ। ਫੇਰ ਉਹ ਜਲੰਧਰ ਪਹੁੰਚਿਆ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ’ਚ ਪਹੁੰਚਿਆ। ਫਿਲਹਾਲ ਮੁਲਜ਼ਮ ਖਿਲਾਫ ਬੇਅਦਬੀ ਮਾਮਲੇ ’ਚ ਥਾਣਾ ਈ ਡਵੀਜ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼ਖਸ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੁਸ਼ੋਭਿਤ ਪਾਵਨ ਸ਼ਸਤਰਾਂ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਉਸ ਸਮੇਂ ਕਾਬੂ ਕਰ ਲਿਆ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ।
- PTC NEWS