Fatehgarh Sahib : ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਤ ਗੁਰਮਤਿ ਚੇਤਨਾ ਮਾਰਚ ਕੱਢਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਆਪਣੇ ਵਿਦਿਅਕ ਸਮੁੱਚੇ ਵਿਦਿਅਕ ਅਦਾਰਿਆਂ ਵਿੱਚ ਕੱਢੇ ਜਾ ਰਹੇ ਗੁਰਮਤਿ ਚੇਤਨਾ ਮਾਰਚ ਦੀ ਕੜੀ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤੱਕ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ।
ਇਸ ਮੌਕੇ ਕਾਲਜ ਦੇ ਟਰਸਟ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਪ੍ਰਿੰਸੀਪਲ ਡਾਕਟਰ ਲਖਬੀਰ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਜੀ ਦੇ ਨਾਮ ਦੇ ਜਾਪ ਕੀਤੇ ਗਏ।
ਇਹ ਚੇਤਨਾ ਮਾਰਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਬੋਲਦਿਆਂ ਕਾਲਜ ਦੇ ਟਰਸਟ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਸਮੁੱਚੇ ਵਿੱਦਿਅਕ ਅਦਾਰਿਆਂ ਵਿੱਚ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਇਹ ਅਦੁਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਿਨਾਂ ਭਰੋਸੇ ਵਿੱਚ ਲਿਆ ਛੋਟੇ ਸਾਹਿਬਜ਼ਦਿਆਂ ਜਿਨਾਂ ਨੂੰ ਸਤਿਕਾਰ ਵਜੋਂ ਬਾਬੇ ਕਿਹਾ ਜਾਂਦਾ ਹੈ, ਦੇ ਬਾਲ ਦਿਵਸ ਮਨਾਏ ਜਾ ਰਹੇ ਹਨ ਜਿਸ ਤੋਂ ਕੇਂਦਰ ਸਰਕਾਰ ਨੂੰ ਗਰੇਜ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਕਿਸੇ ਵੀ ਸਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਿਆ ਲਿਆਂਦੇ ਬਿਨਾਂ ਕੋਈ ਵੀ ਅਜਿਹਾ ਕਾਰਜ ਨਹੀਂ ਕੀਤਾ ਜਾਣਾ ਚਾਹੀਦਾ ਜੋ ਗੁਰਮਤਿ ਸਿਧਾਂਤਾਂ ਅਤੇ ਸਿੱਖ ਪਰੰਪਰਾਵਾਂ ਦੇ ਉਲਟ ਹੋਣ ਅਤੇ ਸਿੱਖ ਕੌਮ ਉਸਨੂੰ ਪ੍ਰਵਾਨ ਨਾ ਕਰਦੀ ਹੋਵੇ।
ਇਸ ਮੌਕੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਲਖਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਹਰੇਕ ਸਾਲ ਗੁਰਮਤਿ ਚੇਤਨਾ ਮਾਰਚ ਕੱਢਿਆ ਜਾਂਦਾ ਹੈ, ਜੋ ਕਾਲਜ ਤੋਂ ਆਰੰਭ ਹੋ ਕੇ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੁੰਦਾ ਹੈ, ਜਿਸ ਵਿੱਚ ਕਾਲਜ ਦੇ ਸਮੁੱਚੇ ਸਟਾਫ ਮੈਂਬਰ ਸਾਹਿਬਾਨ ਅਤੇ ਵਿਦਿਆਰਥੀ ਸਤਨਾਮ ਸ਼੍ਰੀ ਵਾਹਿਗੁਰੂ ਜੀ ਦੇ ਨਾਮ ਦਾ ਜਾਪ ਕਰਦੇ ਹੋਏ ਗੁਰਦੁਆਰਾ ਸਾਹਿਬ ਪਹੁੰਚਦੇ ਹਨ।
- PTC NEWS