Sat, Apr 27, 2024
Whatsapp

Baba Tarsem Singh: ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ,ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਕਾਤਲ

Written by  Amritpal Singh -- March 28th 2024 08:59 AM
Baba Tarsem Singh: ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ,ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਕਾਤਲ

Baba Tarsem Singh: ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ,ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਕਾਤਲ

ਬਾਬਾ ਤਰਸੇਮ ਸਿੰਘ ਦੀ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ 'ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ।


ਉਤਰਾਖੰਡ 'ਚ ਬਾਬਾ ਤਰਸੇਮ ਸਿੰਘ ਦਾ ਕਤਲ

ਉਤਰਾਖੰਡ 'ਚ ਬਾਬਾ ਤਰਸੇਮ ਸਿੰਘ ਦਾ ਕਤਲ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ ਹਮਲਾਵਰ ਡੇਰੇ ਅੰਦਰ ਵੜ ਗੋਲੀਆਂ ਮਾਰ ਹੋਏ ਫਰਾਰ #udhamsinghnagar #babatarsemsingh #dead #nanakmattasahibgurdwara #Latestnews Posted by PTC News on Wednesday, March 27, 2024

ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ

ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੰਜੂਨਾਥ ਟੀਸੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਉੱਤਰਾਖੰਡ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਵੀ ਐਸਆਈਟੀ ਦਾ ਗਠਨ ਕਰੇਗਾ।

-

Top News view more...

Latest News view more...