Sun, Jan 29, 2023
Whatsapp

ਕੈਨੇਡਾ ਤੋਂ ਮੁੜ ਆਈ ਮਾੜੀ ਖ਼ਬਰ ; ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ

Written by  Ravinder Singh -- December 21st 2022 04:13 PM
ਕੈਨੇਡਾ ਤੋਂ ਮੁੜ ਆਈ ਮਾੜੀ ਖ਼ਬਰ ; ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਤੋਂ ਮੁੜ ਆਈ ਮਾੜੀ ਖ਼ਬਰ ; ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ : ਪੰਜਾਬ ਲਈ ਕੈਨੇਡਾ ਤੋਂ ਮੁੜ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ (ਸਰੀ) ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ, ਜਿਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ।ਗੁਰਜਿੰਦਰ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਘਈ।  ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਚੀਨ-ਅਮਰੀਕਾ 'ਚ ਕੋਰੋਨਾ ਦੇ ਕਹਿਰ ਮਗਰੋਂ ਕੇਂਦਰ ਚੌਕਸ, ਸੂਬਿਆਂ ਨੂੰ ਹਦਾਇਤਾਂ ਜਾਰੀ

- PTC NEWS

adv-img

Top News view more...

Latest News view more...