Baisakhi 2023: ਵਿਸਾਖੀ 2023 ਸਿੱਖ ਭਾਈਚਾਰੇ ਦੇ ਲੋਕਾਂ ਲਈ ਬਹੁਤ ਹੀ ਖਾਸ ਤਿਉਹਾਰ ਹੈ। ਇਹ ਵਾਢੀ ਦਾ ਤਿਉਹਾਰ ਹੈ, ਜੋ ਵਿਸਾਖ ਦੇ ਮਹੀਨੇ 'ਚ ਆਉਂਦਾ ਹੈ। ਇਸ ਨੂੰ ਕਈ ਥਾਵਾਂ 'ਤੇ ਵਿਸਾਖੀ ਵੀ ਕਿਹਾ ਜਾਂਦਾ ਹੈ। ਦਰਅਸਲ ਵਿਸਾਖ ਦੇ ਮਹੀਨੇ ਤੱਕ ਉੱਤਰੀ ਭਾਰਤ 'ਚ ਹਾੜ੍ਹੀ ਦੀਆਂ ਫ਼ਸਲਾਂ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ। ਨਵੀਂ ਫਸਲ ਦੇ ਘਰ ਆਉਣ ਦੀ ਖੁਸ਼ੀ 'ਚ ਇਹ ਤਿਉਹਾਰ ਉੱਤਰੀ ਭਾਰਤ ਦੇ ਸਾਰੇ ਖੇਤਰਾਂ ਜਿਵੇਂ ਦਿੱਲੀ, ਪੰਜਾਬ, ਹਰਿਆਣਾ ਆਦਿ 'ਚ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਦੱਸ ਦਈਏ ਕਿ ਹਰ ਸਾਲ ਵਿਸਾਖੀ ਦਾ ਤਿਉਹਾਰ ਮੇਸ਼ ਸੰਕ੍ਰਾਂਤੀ ਨੂੰ ਮਨਾਇਆ ਜਾਂਦਾ ਹੈ। ਵਿਸਾਖੀ ਨੂੰ ਵਾਢੀ ਦੇ ਸੀਜ਼ਨ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਖੁਸ਼ਹਾਲੀ ਦਾ ਤਿਉਹਾਰ ਹੈ। ਇਸ ਨੂੰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਅਸਾਮ ਵਿੱਚ ਬੀਹੂ, ਬੰਗਾਲ ਵਿੱਚ ਨਬਾ ਵਰਸ਼ਾ, ਕੇਰਲਾ ਵਿੱਚ ਪੂਰਮ ਵਿਸ਼ੂ। ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਲਈ ਵਿਸਾਖੀ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ। ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ।ਵਿਸਾਖੀ ਦੀ ਮਹੱਤਤਾ (Baisakhi Significance)- ਵਿਸਾਖੀ ਮੁੱਖ ਤੌਰ 'ਤੇ ਫ਼ਸਲਾਂ ਦੇ ਚੰਗੇ ਝਾੜ ਦੀ ਖ਼ੁਸ਼ੀ ਵਿੱਚ ਮਨਾਈ ਜਾਂਦੀ ਹੈ। ਇਹ ਪਵਿੱਤਰ ਤਿਉਹਾਰ ਭਾਰਤੀ ਕਿਸਾਨਾਂ ਦਾ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਅਨਾਜ ਦੀ ਪੂਜਾ ਕਰਦੇ ਹਨ ਅਤੇ ਵਾਢੀ ਤੋਂ ਬਾਅਦ ਘਰ ਆਉਣ ਦੀ ਖੁਸ਼ੀ ਵਿੱਚ ਰੱਬ ਅਤੇ ਕੁਦਰਤ ਦਾ ਧੰਨਵਾਦ ਕਰਦੇ ਹਨ। ਖੁਸ਼ੀ ਵਿੱਚ ਭੰਗੜਾ ਪਾਇਆ ਜਾਂਦਾ ਹੈ। ਵਿਸਾਖੀ ਸਿਰਫ਼ ਖੇਤੀਬਾੜੀ ਦਾ ਤਿਉਹਾਰ ਹੀ ਨਹੀਂ, ਸਗੋਂ ਸਿੱਖ ਕੌਮ ਲਈ ਇੱਕ ਧਾਰਮਿਕ ਤਿਉਹਾਰ ਵੀ ਹੈ। ਸਿੱਖ ਕੌਮ ਦੇ ਲੋਕ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦੇ ਹਨ।ਵਿਸਾਖੀ ਦਾ ਇਤਿਹਾਸ (Baisakhi History)- 13 ਅਪ੍ਰੈਲ, 1699 ਨੂੰ ਵਿਸਾਖੀ ਦੇ ਦਿਨ, ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਖਾਲਸਾ ਪੰਥ ਦੀ ਸਥਾਪਨਾ ਦਾ ਟੀਚਾ ਧਰਮ ਤੇ ਧਾਰਮਿਕਤਾ ਦੇ ਆਦਰਸ਼ ਲਈ ਹਮੇਸ਼ਾ ਤਿਆਰ ਰਹਿਣਾ ਸੀ। ਅਜਿਹੀ ਸਥਿਤੀ ਵਿੱਚ ਵਿਸਾਖੀ ਦਾ ਦਿਹਾੜਾ ਸਿੱਖਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੇਸ਼ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ।
ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤੀ…ਪੂਰੀ ਦੁਨੀਆ ‘ਚੋਂ ਸਾਨੂੰ ਵੱਖਰੀ ਪਹਿਚਾਣ ਨਾਲ ਨਿਵਾਜਿਆ…
ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋ ਰਹੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/bSx7aozwvL
— Bhagwant Mann (@BhagwantMann) April 14, 2023
'ਪੰਥ ਦੇ ਵਾਲੀ', ਕਲਗ਼ੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਵੱਲੋਂ ਪ੍ਰਗਟ ਕੀਤੇ ਖ਼ਾਲਸਾ ਪੰਥ ਦੇ ਪ੍ਰਗਟ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ। ਗੁਰੂ ਸਾਹਿਬ ਜੀ ਦੀ ਮਹਾਨ ਸੋਚ ਉੱਪਰ ਚੱਲਦਿਆਂ ਅਸੀਂ ਵੀ ਜ਼ੁਲਮ ਖਿਲਾਫ ਡੱਟਕੇ ਖੜ੍ਹੇ ਹੋਈਏ ਅਤੇ ਸਰਬੱਤ ਦੀ ਭਲੇ ਲਈ ਉੱਦਮ ਕਰਦੇ ਰਹੀਏ । #KhalsaSajnaDiwas pic.twitter.com/q8XWppzwYr
— Sukhbir Singh Badal (@officeofssbadal) April 14, 2023
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰ ਇਕ ਵਿਲੱਖਣ ਅਤੇ ਨਿਆਰੀ ਕੌਮ ਸਾਜੀ ਸੀ। ਖ਼ਾਲਸਾ ਪੰਥ ਦੇ ਸਾਜਣਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। #KhalsaSajnaDiwas#SriGuruGobindSinghJi #Vaisakhi pic.twitter.com/BCOSNeMCdx
— Harsimrat Kaur Badal (@HarsimratBadal_) April 14, 2023
'ਖ਼ਾਲਸਾ ਸਾਜਣਾ ਦਿਵਸ' ਦੀਆਂ ਸਮੂਹ ਸੰਗਤਾਂ ਨੂੰ ਲੱਖ - ਲੱਖ ਵਧਾਈਆਂ। ਖ਼ਾਲਸੇ ਦੇ ਸਿਰਜਣਹਾਰ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ 'ਚ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦਾ ਹਾਂ। #KhalsaSajnaDiwas #SriGuruGobindSinghJi #Vaisakhi pic.twitter.com/lXNEsTUW7T
— Bikram Singh Majithia (@bsmajithia) April 14, 2023
ਵਿਸਾਖੀ ਅਤੇ 'ਖਾਲਸਾ ਪੰਥ' ਦੇ 324 ਵੇਂ ਸਾਜਨਾ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
ਵਿਸਾਖੀ ਵਾਲੇ ਦਿਨ 1699 ਈ: ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ' ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। pic.twitter.com/ha4o6WrTaf
— Partap Singh Bajwa (@Partap_Sbajwa) April 14, 2023