Tue, May 12, 2026
Whatsapp

Ban on Weapons News : ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੀ ਹਦੂਦ ਅੰਦਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ, ਜਾਣੋ ਕੀ ਹੈ ਕਾਰਨ

ਜਾਰੀ ਹੁਕਮਾਂ ਅਨੁਸਾਰ ਵਰਦੀਧਾਰੀ ਪੁਲਿਸ, ਫ਼ੌਜੀ ਜਾਂ ਨੀਮ ਫ਼ੌਜੀ ਜਵਾਨਾਂ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ। ਇਸੇ ਤਰ੍ਹਾਂ ਡਿਊਟੀ 'ਤੇ ਤਾਇਨਾਤ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਵੀ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ, ਜਿਨ੍ਹਾਂ ਨੂੰ ਆਪਣੀਆਂ ਡਿਊਟੀਆਂ ਦੇ ਸਬੰਧ ਵਿੱਚ ਹਥਿਆਰ ਰੱਖਣ ਲਈ ਕਿਹਾ ਜਾਂਦਾ ਹੈ।

Reported by:  PTC News Desk  Edited by:  Aarti -- May 12th 2026 05:41 PM
Ban on Weapons News :  ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੀ ਹਦੂਦ ਅੰਦਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ, ਜਾਣੋ ਕੀ ਹੈ ਕਾਰਨ

Ban on Weapons News : ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੀ ਹਦੂਦ ਅੰਦਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ, ਜਾਣੋ ਕੀ ਹੈ ਕਾਰਨ

Ban on Weapons News :   ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੀ ਹਦੂਰ ਅੰਦਰ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਵੀ ਹੁਕਮ ਦਿੱਤਾ ਹੈ ਕਿ ਜਿਨ੍ਹਾਂ ਨੂੰ ਜਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸਿਫਾਰਸ਼ 'ਤੇ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਜਾਂ ਵਧੀਕ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ/ਆਰਡਰ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 7 ਦਿਨਾਂ ਦੇ ਅੰਦਰ-ਅੰਦਰ ਲੋਕਲ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ।


ਜਾਰੀ ਹੁਕਮਾਂ ਅਨੁਸਾਰ ਵਰਦੀਧਾਰੀ ਪੁਲਿਸ, ਫ਼ੌਜੀ ਜਾਂ ਨੀਮ ਫ਼ੌਜੀ ਜਵਾਨਾਂ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ। ਇਸੇ ਤਰ੍ਹਾਂ ਡਿਊਟੀ 'ਤੇ ਤਾਇਨਾਤ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਵੀ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ, ਜਿਨ੍ਹਾਂ ਨੂੰ ਆਪਣੀਆਂ ਡਿਊਟੀਆਂ ਦੇ ਸਬੰਧ ਵਿੱਚ ਹਥਿਆਰ ਰੱਖਣ ਲਈ ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਉਹ ਖਿਡਾਰੀ, ਜੋ ਰਾਸ਼ਟਰੀ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਡ ਸਮਾਗਮਾਂ ਵਿੱਚ ਹਿੱਸਾ ਲੈਣਾ ਪੈਂਦਾ ਹੈ ਜਿਨ੍ਹਾਂ ਵਿੱਚ ਉਹ ਆਪਣੀਆਂ ਰਾਈਫਲਾਂ ਦੀ ਵਰਤੋਂ ਕਰਦੇ ਹਨ, ਨੂੰ ਵੀ ਇਨ੍ਹਾਂ ਹੁਕਮਾਂ ਤੋਂ ਛੋਟ ਹੋਵੇਗੀ। ਇਸੇ ਤਰ੍ਹਾਂ ਲਾਇਸੰਸਧਾਰਕਾਂ ਦੀਆਂ ਉਹ ਸ਼੍ਰੇਣੀਆਂ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ/ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਛੋਟ ਦਿੱਤੀ ਗਈ ਹੈ, ਨੂੰ ਵੀ ਇਨ੍ਹਾਂ ਹੁਕਮਾਂ ਤੋਂ ਛੋਟ ਦਿੱਤੀ ਗਈ ਹੈ

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਮਿਤੀ 26-05-2026 ਨੂੰ ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਦਾ ਨਤੀਜਾ ਮਿਤੀ 29-05-2026 ਨੂੰ ਐਲਾਨਿਆ ਜਾਵੇਗਾ। ਜ਼ਿਲ੍ਹਾ ਤਰਨ ਤਾਰਨ ਵਿੱਚ  ਮਿਊਂਂਸਪਲ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿਖੇ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬ ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਇਹ ਹੁਕਮ ਮਿਤੀ 29-05-2026 (ਚੋਣਾਂ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ  : ਪੰਜਾਬ Vigilance ਦਫ਼ਤਰ 'ਚ ਰੇਡ ਨੂੰ ਲੈ ਕੇ ਵੱਡੇ ਖੁਲਾਸੇ, 3 ਵਿਅਕਤੀ ਗ੍ਰਿਫ਼ਤਾਰ, 15 ਪੁਆਇੰਟਾਂ 'ਚ ਪੜ੍ਹੋ CBI Raid ਦੀ ਪੂਰੀ ਕਹਾਣੀ

- PTC NEWS

Top News view more...

Latest News view more...

PTC NETWORK
PTC NETWORK