ETT Teachers : ਈਟੀਟੀ ਅਧਿਆਪਕਾਂ ਦੀ 5994 ਅਹੁਦਿਆਂ ਦੀ ਭਰਤੀ ’ਤੇ ਲਗਾਈ ਰੋਕ, ਇੱਥੇ ਜਾਣੋ ਪੂਰਾ ਮਾਮਲਾ
Punjab High Court: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਕੀਤੀ ਜਾ ਰਹੀ ਭਰਤੀ ’ਤੇ ਰੋਕ ਲੱਗਾ ਦਿੱਤੀ ਹੈ।
ਦੱਸ ਦਈਏ ਕਿ ਇਸ ਭਰਤੀ ਖ਼ਿਲਾਫ਼ ਪਾਈ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਖ਼ੁਦ ਹਾਈ ਕੋਰਟ ਨੂੰ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ’ਤੇ ਰੋਕ ਲਾਉਣ ਦਾ ਭਰੋਸਾ ਦਿੱਤਾ ਸੀ। ਕਈ ਬਿਨੈਕਾਰਾਂ ਨੇ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਇਸ ਭਰਤੀ ਦੀਆਂ ਸ਼ਰਤਾਂ ਵਿੱਚ ਬਦਲਾਅ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਬਿਨੈਕਾਰਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਪਿਛਲੇ ਸਾਲ 12 ਅਕਤੂਬਰ ਨੂੰ ਈਟੀਟੀ ਦੀਆਂ 5994 ਅਸਾਮੀਆਂ 'ਤੇ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਸੀ। ਪਰ ਅਰਜ਼ੀ ਦੇਣ ਤੋਂ ਬਾਅਦ 1 ਦਸੰਬਰ ਨੂੰ ਭਰਤੀ ਦੀਆਂ ਸ਼ਰਤਾਂ ਬਦਲ ਦਿੱਤੀਆਂ ਗਈਆਂ।
ਬਾਅਦ ਵਿੱਚ ਬਦਲਾਵਾਂ ਰਾਹੀਂ ਇਨ੍ਹਾਂ ਅਸਾਮੀਆਂ ਲਈ ਪੰਜਾਬੀ ਦੀ ਯੋਗਤਾ ਪ੍ਰੀਖਿਆ ਲਾਜ਼ਮੀ ਕਰ ਦਿੱਤੀ ਗਈ ਅਤੇ ਅਨੁਸੂਚਿਤ ਜਾਤੀ ਵਰਗ ਨੂੰ ਇਸ ਪ੍ਰੀਖਿਆ ਦੇ ਅੰਕਾਂ ਵਿੱਚ ਕੋਈ ਰਿਆਇਤ ਨਹੀਂ ਦਿੱਤੀ ਗਈ।
ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਨਿਯਮਾਂ ਅਤੇ ਸ਼ਰਤਾਂ ਵਿੱਚ ਕੀਤੀਆਂ ਤਬਦੀਲੀਆਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਅਜਿਹਾ ਹੀ ਇੱਕ ਮਾਮਲਾ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵਿੱਚ ਵਿਚਾਰ ਅਧੀਨ ਹੈ, ਇਸ ਲਈ ਸਰਕਾਰ ਨੇ ਖੁਦ ਹਾਈ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ 14 ਨਵੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਇਸ ਨੂੰ ਦਾਖ਼ਲ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Gov Vs CM: ਭਲਕੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ ਜੀ.ਐੱਸ.ਟੀ ਸੋਧ ਬਿੱਲ; ਰਾਜਪਾਲ ਨੇ ਪ੍ਰਗਟਾਇਆ ਇਤਰਾਜ਼
- PTC NEWS