Banana For Constipation: ਕਬਜ਼ ਦੇ ਮਰੀਜ਼ਾਂ ਨੂੰ ਕੇਲਾ ਖਾਣਾ ਚਾਹੀਦਾ ਹੈ ਜਾਂ ਨਹੀਂ, ਇੱਥੇ ਜਾਣੋ
Banana For Constipation: ਜਿਵੇ ਤੁਸੀਂ ਜਾਣਦੇ ਹੋ ਕਿ ਅੱਜਕਲ ਕਬਜ਼ ਦੀ ਸਮੱਸਿਆ ਆਮ ਅਤੇ ਤੇਜ਼ੀ ਨਾਲ ਵਧ ਰਹੀ ਹੈ। ਅੱਜ ਕੱਲ੍ਹ ਹਰ ਕਿਸੇ ਉਮਰ ਦੇ ਲੋਕਾਂ ਨੂੰ ਗਲਤ ਖਾਣ-ਪੀਣ ਦੀਆਂ ਆਦਤਾਂ ਹਨ। ਜਿਸ ਕਾਰਨ ਉਨ੍ਹਾਂ ਦਾ ਪੇਟ ਸਾਫ਼ ਨਹੀਂ ਹੁੰਦਾ। ਵੈਸੇ ਤਾਂ ਜ਼ਿਆਦਾ ਤਰ ਸਮੇਂ ਦੀ ਕਮੀ ਅਤੇ ਦਿਨ ਦਾ ਜ਼ਿਆਦਾਤਰ ਸਮਾਂ ਘਰ ਤੋਂ ਬਾਹਰ ਬਿਤਾਉਣ ਕਾਰਨ ਲੋਕ ਬਾਜ਼ਾਰ 'ਚ ਮਿਲਣ ਵਾਲੇ ਜ਼ਿਆਦਾ ਗੈਰ-ਸਿਹਤਮੰਦ ਭੋਜਨ ਖਾਣ ਲੱਗ ਪਏ ਹਨ, ਜਿਸ ਕਾਰਨ ਤੁਹਾਡਾ ਪਾਚਨ ਤੰਤਰ ਠੀਕ ਨਹੀਂ ਰਹਿੰਦਾ ਹੈ।
ਅਜਿਹਾ ਭੋਜਨ ਜਲਦੀ ਨਹੀਂ ਪਚਦਾ ਹੈ, ਜਿਸ ਕਾਰਨ ਲੋਕਾਂ ਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ। ਦਸ ਦਈਏ ਕਿ ਇਸ ਕਾਰਨ ਪੀੜਤ ਨੂੰ ਨਾ ਸਿਰਫ਼ ਪੇਟ ਦਰਦ, ਕੁੜੱਤਣ, ਉਲਟੀਆਂ, ਜੀਅ ਕੱਚਾ ਹੋਣਾ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਲੰਬੇ ਸਮੇਂ ਤੱਕ ਕਬਜ਼ ਰਹਿਣ ਨਾਲ ਬਵਾਸੀਰ, ਫ਼ਿਸਟੁਲਾ, ਅਲਸਰ ਅਤੇ ਫਿਸ਼ਰ ਸਮੇਤ ਕਈ ਗੰਭੀਰ ਬਿਮਾਰੀਆਂ ਵੀ ਹੋ ਸਕਦੀਆਂ ਹਨ। ਅਜਿਹੇ ਸਮੇਂ 'ਤੇ ਕਬਜ਼ ਤੋਂ ਛੁਟਕਾਰਾ ਪਾਉਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ।
ਇਹ ਵੀ ਪੜ੍ਹੋ:
ਵੈਸੇ ਤਾਂ ਕਬਜ਼ ਤੋਂ ਰਾਹਤ ਪਾਉਣ ਲਈ ਅੱਜਕਲ ਬਾਜ਼ਾਰ 'ਚ ਕਈ ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹਨ। ਇਨ੍ਹਾਂ ਤੋਂ ਇਲਾਵਾ ਪੇਟ ਨੂੰ ਸਾਫ ਰੱਖਣ ਲਈ ਬਜ਼ੁਰਗ ਅਕਸਰ ਫਲਾਂ ਨੂੰ ਖੁਰਾਕ ਦਾ ਹਿੱਸਾ ਬਣਾਉਣ ਦੀ ਸਲਾਹ ਦਿੰਦੇ ਹਨ। ਅਜਿਹੇ 'ਚ ਲੋਕਾਂ ਨੂੰ ਕੇਲੇ ਦੇ ਸੇਵਨ ਨੂੰ ਲੈ ਕੇ ਸ਼ੱਕ ਹੁੰਦਾ ਹੈ। ਮੰਨਿਆ ਜਾਂਦਾ ਹੈ ਕਿ ਪੇਟ ਨਾਲ ਜੁੜੀਆਂ ਸਮੱਸਿਆਵਾਂ ਦੇ ਮਾਮਲੇ 'ਚ ਕੇਲੇ ਦਾ ਸੇਵਨ ਨੁਕਸਾਨਦੇਹ ਹੋ ਸਕਦਾ ਹੈ, ਪਰ ਕੀ ਸੱਚਮੁੱਚ ਅਜਿਹਾ ਹੈ? ਤਾਂ ਆਓ ਜਾਣਦੇ ਹਾਂ ਇਸ ਬਾਰੇ ਸਭ ਕੁਝ
ਮਾਹਿਰਾਂ ਦਾ ਕਹਿਣਾ ਹੈ ਕਿ ਆਪਣੀ ਖੁਰਾਕ 'ਚ ਫਲਾਂ ਨੂੰ ਸ਼ਾਮਲ ਕਰਨਾ ਕਬਜ਼ ਨਾਲ ਨਜਿੱਠਣ ਲਈ ਇੱਕ ਪ੍ਰਭਾਵਸ਼ਾਲੀ ਅਤੇ ਕੁਦਰਤੀ ਤਰੀਕਾ ਹੋ ਸਕਦਾ ਹੈ। ਇਨ੍ਹਾਂ 'ਚ ਕੇਲੇ ਦਾ ਸੇਵਨ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਦਸ ਦਈਏ ਕਿ ਇਹ ਵਿਸ਼ਵਾਸ ਕਿ ਕੇਲਾ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਵਧਾ ਸਕਦਾ ਹੈ, ਪੂਰੀ ਤਰ੍ਹਾਂ ਗਲਤ ਹੈ, ਇਸ ਦੇ ਉਲਟ ਕੇਲੇ ਦਾ ਸੇਵਨ ਕਬਜ਼ ਦਾ ਕਾਰਗਰ ਇਲਾਜ ਸਾਬਤ ਹੋ ਸਕਦਾ ਹੈ।
ਇਸ 'ਚ ਭਰਪੂਰ ਮਾਤਰਾ 'ਚ ਪ੍ਰੀਬਾਇਓਟਿਕ ਫਾਈਬਰ ਪਾਇਆ ਜਾਂਦਾ ਹੈ ਜੋ ਲਾਭਦਾਇਕ ਅੰਤੜੀਆਂ ਦੇ ਬੈਕਟੀਰੀਆ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ। ਦਸ ਦਈਏ ਕਿ ਇਹ ਬੈਕਟੀਰੀਆ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਤੁਹਾਡੀ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।
ਨਾਲ ਹੀ ਕੇਲਾ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ ਵੀ ਪਾਇਆ ਜਾਂਦਾ ਹੈ, ਜੋ ਇਲੈਕਟਰੋਲਾਈਟ ਸੰਤੁਲਨ ਬਣਾਈ ਰੱਖਣ 'ਚ ਮਦਦ ਕਰ ਸਕਦਾ ਹੈ। ਮਾਹਿਰਾਂ ਮੁਤਾਬਕ ਪੋਟਾਸ਼ੀਅਮ ਨਾਲ ਭਰਪੂਰ ਫਲਾਂ ਦਾ ਸਹੀ ਸੇਵਨ ਕਰਨ ਨਾਲ ਅੰਤੜੀਆਂ ਦੀ ਨਿਯਮਤਤਾ 'ਚ ਮਦਦ ਮਿਲਦੀ ਹੈ, ਜਿਸ ਨਾਲ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।
ਇਸ ਤੋਂ ਇਲਾਵਾ 2011 'ਚ ਐਨੇਰੋਬ ਜਰਨਲ 'ਚ ਪ੍ਰਕਾਸ਼ਿਤ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਰੋਜ਼ਾਨਾ ਕੇਲੇ ਦਾ ਸੇਵਨ ਕਰਨ ਵਾਲੇ ਲੋਕਾਂ ਦੀਆਂ ਅੰਤੜੀਆਂ 'ਚ ਬਿਫਿਡੋਬੈਕਟੀਰੀਆ ਅਤੇ ਲੈਕਟੋਬੈਕਸਿਲਸ ਵਰਗੇ ਲਾਭਕਾਰੀ ਬੈਕਟੀਰੀਆ ਵਧਣ ਲੱਗੇ। ਇਸ ਨਾਲ ਸਟੂਲ 'ਚ ਸੁਧਾਰ ਦੇਖਣ ਨੂੰ ਮਿਲਿਆ ਅਤੇ ਪਾਚਨ ਕਿਰਿਆ ਵੀ ਠੀਕ ਹੋ ਗਈ। ਅਜਿਹੇ 'ਚ ਜੇਕਰ ਤੁਸੀਂ ਕਬਜ਼ ਤੋਂ ਪਰੇਸ਼ਾਨ ਹੋ ਤਾਂ ਆਪਣੀ ਡਾਈਟ 'ਚ ਕੇਲੇ ਦਾ ਸੇਵਨ ਵਧਾਉਣਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।
ਇਹ ਵੀ ਪੜ੍ਹੋ:
-