Wed, Sep 9, 2026
Whatsapp

Ambedkar statue Desecration : ਬਾਬਾ ਸਾਹਿਬ ਦੀ ਬੇਅਦਬੀ ’ਤੇ ਭੜਕਿਆ ਅੰਮ੍ਰਿਤਸਰ, ਸਰਕਾਰ ਨੂੰ ਸ਼ੁੱਕਰਵਾਰ ਤੱਕ ਅਲਟੀਮੇਟਮ, ਬੰਦ ਦਾ ਐਲਾਨ

Ambedkar statue Desecration : ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਦੇ ਹੋਏ ਅਪਮਾਨ ਦੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੇ ਭੰਡਾਰੀ ਪੁੱਲ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪਾਇਆ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Reported by:  PTC News Desk  Edited by:  KRISHAN KUMAR SHARMA -- September 09th 2026 01:27 PM -- Updated: September 09th 2026 01:36 PM
Ambedkar statue Desecration : ਬਾਬਾ ਸਾਹਿਬ ਦੀ ਬੇਅਦਬੀ ’ਤੇ ਭੜਕਿਆ ਅੰਮ੍ਰਿਤਸਰ, ਸਰਕਾਰ ਨੂੰ ਸ਼ੁੱਕਰਵਾਰ ਤੱਕ ਅਲਟੀਮੇਟਮ, ਬੰਦ ਦਾ ਐਲਾਨ

Ambedkar statue Desecration : ਬਾਬਾ ਸਾਹਿਬ ਦੀ ਬੇਅਦਬੀ ’ਤੇ ਭੜਕਿਆ ਅੰਮ੍ਰਿਤਸਰ, ਸਰਕਾਰ ਨੂੰ ਸ਼ੁੱਕਰਵਾਰ ਤੱਕ ਅਲਟੀਮੇਟਮ, ਬੰਦ ਦਾ ਐਲਾਨ

Ambedkar statue Desecration : ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਦੇ ਹੋਏ ਅਪਮਾਨ ਦੀ ਘਟਨਾ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁੱਲ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪਾਇਆ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਭੰਡਾਰੀ ਪੁੱਲ ਤੋਂ ਹੈਰੀਟੇਜ ਸਟਰੀਟ ਸਥਿਤ ਬਾਬਾ ਸਾਹਿਬ ਦੀ ਪ੍ਰਤਿਮਾ ਤੱਕ ਰੋਸ ਮਾਰਚ ਵੀ ਕੱਢਿਆ ਗਿਆ।

ਮੂਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੰਜਾਬ ਵਿੱਚ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ। ਜਥੇਬੰਦੀਆਂ ਨੇ ਕਿਹਾ ਕਿ ਮੂਰਤੀਆਂ ਵਾਲੀਆਂ ਥਾਵਾਂ ’ਤੇ ਸੀਸੀਟੀਵੀ ਕੈਮਰੇ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।

ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਯੂਥ ਵਿੰਗ ਪੰਜਾਬ ਦੇ ਚੇਅਰਮੈਨ ਅਤੇ ਮਿਸ਼ਨ ਏਕਤਾ ਪੰਜਾਬ ਦੇ ਮੈਂਬਰ ਅਮਨ ਵਾਲਮੀਕ ਸਮੇਤ ਵੱਖ-ਵੱਖ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਆਗੂਆਂ ਨੇ ਦੋਸ਼ ਲਾਇਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਨਾਕਾਮ ਰਹੀ ਹੈ।

ਸਰਕਾਰ ਨੂੰ ਅਲਟੀਮੇਟਮ, ਅੰਮ੍ਰਿਤਸਰ ਬੰਦ ਦਾ ਐਲਾਨ

ਜਥੇਬੰਦੀਆਂ ਵੱਲੋਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੱਲ੍ਹ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਅਤੇ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਬੰਦ ਕੀਤਾ ਜਾਵੇਗਾ। ਇਸ ਬੰਦ ਦੌਰਾਨ ਮੈਡੀਕਲ ਸਹੂਲਤਾਂ ਅਤੇ ਵਿਦਿਅਕ ਅਦਾਰਿਆਂ ਨੂੰ ਛੋਟ ਦੇਣ ਦੀ ਗੱਲ ਵੀ ਕਹੀ ਗਈ ਹੈ। ਆਗੂਆਂ ਨੇ ਵਪਾਰੀ ਵਰਗ ਨੂੰ ਵੀ ਇਸ ਰੋਸ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ...Canada ’ਚ ਪੰਜਾਬੀ ਗਾਇਕ ਐਮੀ ਵਿਰਕ ’ਤੇ ਨਹੀਂ ਹੋਈ ਫਾਈਰਿੰਗ ! ਗਾਇਕ ਦੇ ਪਿਤਾ ਕੁਲਜੀਤ ਸਿੰਘ ਨੇ ਦੱਸਿਆ ਪੂਰਾ ਸੱਚ !

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK