Kokum Juice: ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਸਹਾਈ ਹੈ ਕੋਕਮ ਦੇ ਜੂਸ ਦਾ ਸੇਵਨ
Kokum Juice Benefits: ਕੋਕਮ ਦੇ ਜੂਸ ਦਾ ਸੇਵਨ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ ਅਤੇ ਵਿਟਾਮਿਨ ਸੀ, ਵਿਟਾਮਿਨ ਬੀ3, ਪ੍ਰੋਟੀਨ, ਕਾਰਬੋਹਾਈਡਰੇਟ, ਫਾਈਬਰ, ਫੋਲਿਕ ਐਸਿਡ, ਕੈਲਸ਼ੀਅਮ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਐਸੀਟਿਕ ਐਸਿਡ ਅਤੇ ਹਾਈਡ੍ਰੋਕਸਾਈਟਰਿਕ ਐਸਿਡ ਪਾਇਆ ਜਾਂਦਾ ਹੈ, ਜੋ ਭਾਰ ਘਟਾਉਣ ਦੇ ਨਾਲ-ਨਾਲ ਹੋਰ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਉ ਜਾਣਦੇ ਹਾਂ ਕੋਕਮ ਦਾ ਜੂਸ ਪੀਣ ਦੇ ਕੀ ਫਾਇਦੇ ਹਨ...
ਦਿਲ ਨੂੰ ਰੱਖਦਾ ਹੈ ਸਿਹਤਮੰਦ: ਕੋਕਮ ਦੇ ਜੂਸ ਦਾ ਸੇਵਨ ਕਰਕੇ ਵੀ ਤੁਸੀ ਆਪਣੇ ਦਿਲ ਨੂੰ ਸਿਹਤਮੰਦ ਰੱਖ ਸਕਦੇ ਹੋ। ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਸਰੀਰ 'ਚ ਹਾਈ ਕੋਲੈਸਟ੍ਰੋਲ (High cholesterol) ਦੀ ਸਮੱਸਿਆ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਭਾਰ ਘਟਾਉਣ ਲਈ ਫਾਇਦੇਮੰਦ: ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ (Weight Loss) ਚਾਹੁੰਦੇ ਹੋ ਤਾਂ ਤੁਹਾਨੂੰ ਕੋਕਮ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ HCA ਪਾਇਆ ਜਾਂਦਾ ਹੈ, ਜੋ ਕੈਲੋਰੀ ਨੂੰ ਚਰਬੀ 'ਚ ਬਦਲਣ ਵਾਲੇ ਐਨਜ਼ਾਈਮ ਦੀ ਕਾਰਜਕੁਸ਼ਲਤਾ ਨੂੰ ਘਟਾਉਣ 'ਚ ਮਦਦ ਕਰਦਾ ਹੈ, ਜਿਸ ਨਾਲ ਭਾਰ ਘਟਦਾ ਹੈ।
ਮੈਟਾਬੋਲਿਜ਼ਮ ਨੂੰ ਮਜ਼ਬੂਤ ਕਰਨ 'ਚ ਮਦਦਗਾਰ: ਸਰੀਰ 'ਚ ਮੈਟਾਬੋਲਿਜ਼ਮ ਨੂੰ ਮਜ਼ਬੂਤ ਕਰਨ ਲਈ ਕੋਕਮ ਦਾ ਜੂਸ ਬਹੁਤ ਜ਼ਰੂਰੀ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ।
ਸਰੀਰ ਨੂੰ ਹਾਈਡਰੇਟ ਰੱਖਣ ਲਈ ਫਾਇਦੇਮੰਦ: ਤੁਸੀਂ ਗਰਮੀਆਂ ਦੇ ਮੌਸਮ 'ਚ ਆਪਣੇ ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਵੀ ਕੋਕਮ ਦੇ ਜੂਸ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ ਦਾ ਸੇਵਨ ਸਰੀਰ ਨੂੰ ਹਾਈਡਰੇਟ ਰੱਖਦਾ ਹੈ, ਜੋ ਤੁਹਾਨੂੰ ਹੀਟ ਸਟ੍ਰੋਕ ਵਰਗੀਆਂ ਸਮਸਿਆਵਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ।
(ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
-