Mansa News : ਬੈਂਕ ਮੈਨੇਜਰ ਨੂੰ ਫ਼ੋਨ ਕਰਕੇ ਮੰਗੀ 25 ਲੱਖ ਰੁਪਏ ਦੀ ਫਿਰੌਤੀ , ਪੁਲਿਸ ਨੇ ਆਰੋਪੀ ਨੂੰ ਕੀਤਾ ਕਾਬੂ
Mansa News : ਪੰਜਾਬ ਵਿੱਚ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਮੰਗਣ ਅਤੇ ਖ਼ੁਦ ਨੂੰ ਗੈਂਗਸਟਰ ਦੱਸਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮਾਨਸਾ ਦੇ ਕਸਬਾ ਸਰਦੂਲਗੜ੍ਹ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬੈਂਕ ਮੈਨੇਜਰ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸਰਦੂਲਗੜ੍ਹ ਪੁਲਿਸ ਨੇ ਬੈਂਕ ਮੈਨੇਜਰ ਨੂੰ ਫ਼ੋਨ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਇੱਕ ਬੈਂਕ ਮੈਨੇਜਰ ਨੂੰ ਧਮਕੀ ਦਿੱਤੀ ਗਈ ਅਤੇ ਹਥਿਆਰ ਖਰੀਦਣ ਲਈ 25 ਲੱਖ ਰੁਪਏ ਮੰਗੇ ਗਏ। ਸਰਦੂਲਗੜ੍ਹ ਪੁਲਿਸ ਸਟੇਸ਼ਨ ਦੇ ਮੁੱਖ ਅਫਸਰ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਸਥਾਨਕ ਬੈਂਕ ਮੈਨੇਜਰ ਨੂੰ ਫ਼ੋਨ ਕੀਤਾ ਅਤੇ ਹਥਿਆਰ ਖਰੀਦਣ ਲਈ 25 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਮੈਨੇਜਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਪਿੰਡ ਸਾਧੂ ਵਾਲਾ ਦੇ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
- PTC NEWS