Wed, Sep 23, 2026
Whatsapp

5 ਦਿਨ ਬੰਦ ਰਹਿਣਗੇ ਬੈਂਕ! ਨੋਟ ਕਰ ਲਓ ਤਾਰੀਖਾਂ, ਇਸ ਦਿਨ ਸ਼ੁਰੂ ਹੋਵੇਗੀ ਹੜਤਾਲ!

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਮੰਗਲਵਾਰ ਸ਼ਾਮ ਆਪਣੇ ਗਾਹਕਾਂ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ, “ਪਿਆਰੇ ਗਾਹਕੋ, ਬੈਂਕ ਕਰਮਚਾਰੀਆਂ ਦੀਆਂ ਕੁੱਝ ਯੂਨੀਅਨਾਂ ਨੇ 28 ਤੋਂ 30 ਸਤੰਬਰ ਤੱਕ 3 ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ।

Reported by:  PTC News Desk  Edited by:  Amritpal Singh -- September 23rd 2026 12:45 PM
5 ਦਿਨ ਬੰਦ ਰਹਿਣਗੇ ਬੈਂਕ! ਨੋਟ ਕਰ ਲਓ ਤਾਰੀਖਾਂ, ਇਸ ਦਿਨ ਸ਼ੁਰੂ ਹੋਵੇਗੀ ਹੜਤਾਲ!

5 ਦਿਨ ਬੰਦ ਰਹਿਣਗੇ ਬੈਂਕ! ਨੋਟ ਕਰ ਲਓ ਤਾਰੀਖਾਂ, ਇਸ ਦਿਨ ਸ਼ੁਰੂ ਹੋਵੇਗੀ ਹੜਤਾਲ!

Bank Strike News: ਬੈਂਕ ਯੂਨੀਅਨਾਂ ਵੱਲੋਂ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ (5-day workweek) ਦੀ ਮੰਗ ਅਤੇ ਪਰਫਾਰਮੈਂਸ ਲਿੰਕਡ ਇਨਸੈਂਟਿਵ (PLI) ਸਕੀਮ ਨੂੰ ਵਾਪਸ ਲੈਣ ਦੇ ਹੱਕ ਵਿੱਚ ਦਿੱਤੇ ਗਏ ਤਿੰਨ ਦਿਨਾਂ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ, ਦੋ ਮੁੱਖ ਸਰਕਾਰੀ ਬੈਂਕਾਂ-ਸਟੇਟ ਬੈਂਕ ਆਫ਼ ਇੰਡੀਆ (SBI) ਅਤੇ ਇੰਡੀਅਨ ਬੈਂਕ, ਨੇ ਆਪਣੇ ਗਾਹਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਤੋਂ ਬੈਂਕਿੰਗ ਸੇਵਾਵਾਂ ਲਈ ਪਹਿਲਾਂ ਹੀ ਪ੍ਰਬੰਧ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ 26 ਸਤੰਬਰ ਨੂੰ ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕ ਛੁੱਟੀ ਹੈ ਅਤੇ 27 ਸਤੰਬਰ ਨੂੰ ਐਤਵਾਰ ਹੈ, ਜਿਸ ਕਾਰਨ ਲਗਾਤਾਰ ਪੰਜ ਦਿਨ ਫਿਜ਼ੀਕਲ ਬੈਂਕਿੰਗ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ।

ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਮੰਗਲਵਾਰ ਸ਼ਾਮ ਆਪਣੇ ਗਾਹਕਾਂ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ, “ਪਿਆਰੇ ਗਾਹਕੋ, ਬੈਂਕ ਕਰਮਚਾਰੀਆਂ ਦੀਆਂ ਕੁੱਝ ਯੂਨੀਅਨਾਂ ਨੇ 28 ਤੋਂ 30 ਸਤੰਬਰ ਤੱਕ 3 ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਕਿਰਪਾ ਕਰਕੇ ਆਪਣੇ ਜ਼ਰੂਰੀ ਲੈਣ-ਦੇਣ ਸਮੇਂ ਤੋਂ ਪਹਿਲਾਂ ਹੀ ਨਿਪਟਾ ਲਵੋ। ਇਸ ਦੌਰਾਨ ATM/ADWM, CSPs, YONO, ਇੰਟਰਨੈੱਟ/ਮੋਬਾਈਲ ਬੈਂਕਿੰਗ, UPI ਅਤੇ ਹੋਰ ਡਿਜੀਟਲ ਮਾਧਿਅਮਾਂ ਦੀ ਵਰਤੋਂ ਕਰੋ।” ਫਿਲਹਾਲ ਸਟੇਟ ਬੈਂਕ ਆਫ਼ ਇੰਡੀਆ, ਇੰਡੀਅਨ ਬੈਂਕ, ਪੰਜਾਬ ਨੈਸ਼ਨਲ ਬੈਂਕ (PNB) ਅਤੇ ਯੂਨੀਅਨ ਬੈਂਕ ਆਫ਼ ਇੰਡੀਆ ਵੱਲੋਂ ਆਪਣੇ ਗਾਹਕਾਂ ਨੂੰ ਸਾਵਧਾਨੀ ਵਜੋਂ ਇਹ ਸੂਚਨਾਵਾਂ ਭੇਜੀਆਂ ਗਈਆਂ ਹਨ।

ਇੰਡੀਅਨ ਬੈਂਕ ਨੇ ਵੀ ਆਪਣੇ ਗਾਹਕਾਂ ਨੂੰ ਸੂਚਿਤ ਕਰਦਿਆਂ ਕਿਹਾ, “ਪ੍ਰਸਤਾਵਿਤ ਬੈਂਕ ਹੜਤਾਲ (28-30 ਸਤੰਬਰ '26) ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਕਿਰਪਾ ਕਰਕੇ ਮੋਬਾਈਲ ਬੈਂਕਿੰਗ, ਏ.ਟੀ.ਐੱਮ. ਅਤੇ ਡਿਜੀਟਲ ਮਾਧਿਅਮਾਂ ਦੀ ਵਰਤੋਂ ਕਰੋ।” ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਵੱਲੋਂ ਦਿੱਤੇ ਗਏ ਇਸ ਤਿੰਨ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਖੇਤਰੀ ਗ੍ਰਾਮੀਣ ਬੈਂਕਾਂ ਦਾ ਵੀ ਸਮਰਥਨ ਹਾਸਲ ਹੈ। ਇਹ ਹੜਤਾਲ 30 ਸਤੰਬਰ ਨੂੰ ਖਾਤਿਆਂ ਦੀ ਛਮਾਹੀ ਕਲੋਜ਼ਿੰਗ (Half-Yearly Closing) ਦੇ ਸਮੇਂ ਨਾਲ ਮੇਲ ਖਾਂਦੀ ਹੈ, ਜਿਸ ਕਾਰਨ ਖਜ਼ਾਨਾ ਸੰਚਾਲਨ (Treasury Operations), ਚੈੱਕ ਕਲੀਅਰਿੰਗ ਅਤੇ ਕਾਰਪੋਰੇਟ ਲੈਣ-ਦੇਣ ਵਿੱਚ ਵੱਡੀ ਰੁਕਾਵਟ ਆ ਸਕਦੀ ਹੈ।

ਇਸ ਤੋਂ ਪਹਿਲਾਂ 11 ਸਤੰਬਰ ਨੂੰ ਵੀ ਬੈਂਕ ਕਰਮਚਾਰੀਆਂ ਵੱਲੋਂ ਇੱਕ ਦਿਨਾਂ ਹੜਤਾਲ ਕੀਤੀ ਗਈ ਸੀ। ਬੈਂਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹੜਤਾਲ ਦੌਰਾਨ ਇੰਟਰਨੈੱਟ ਬੈਂਕਿੰਗ, ਮੋਬਾਈਲ ਐਪਸ ਅਤੇ ਯੂ.ਪੀ.ਆਈ. (UPI) ਸੇਵਾਵਾਂ ਆਮ ਵਾਂਗ ਚੱਲਦੀਆਂ ਰਹਿਣਗੀਆਂ। ਦੂਜੇ ਪਾਸੇ, ਹੜਤਾਲੀ ਯੂਨੀਅਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਕਤੂਬਰ ਤੋਂ ਦੇਸ਼ ਭਰ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK