Tue, Jun 17, 2025
Whatsapp

Kartarpur Corridor: ਰਾਵੀ ਦਰਿਆ ਦਾ ਕਹਿਰ; ਜਾਣੋ ਧੁੱਸੀ ਬੰਨ੍ਹ ਟੁੱਟਣ ਕਾਰਨ ਲਾਂਘੇ ‘ਤੇ ਕੀ ਪਿਆ ਅਸਰ !

ਗੁਰਦਾਸਪੁਰ ਜ਼ਿਲ੍ਹੇ ਵਿੱਚ ਉੱਜ ਅਤੇ ਰਾਵੀ ਦਰਿਆ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਧੁੱਸੀ ਬੰਨ੍ਹ ਟੁੱਟਣ ਕਾਰਨ ਡੇਰਾ ਬਾਬਾ ਨਾਨਕ ਨੇੜੇ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੇ ਰਸਤੇ ਵਿੱਚ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ।

Reported by:  PTC News Desk  Edited by:  Aarti -- July 20th 2023 04:37 PM -- Updated: July 20th 2023 04:42 PM
Kartarpur Corridor: ਰਾਵੀ ਦਰਿਆ ਦਾ ਕਹਿਰ; ਜਾਣੋ ਧੁੱਸੀ ਬੰਨ੍ਹ ਟੁੱਟਣ ਕਾਰਨ ਲਾਂਘੇ ‘ਤੇ ਕੀ ਪਿਆ ਅਸਰ !

Kartarpur Corridor: ਰਾਵੀ ਦਰਿਆ ਦਾ ਕਹਿਰ; ਜਾਣੋ ਧੁੱਸੀ ਬੰਨ੍ਹ ਟੁੱਟਣ ਕਾਰਨ ਲਾਂਘੇ ‘ਤੇ ਕੀ ਪਿਆ ਅਸਰ !

Kartarpur Corridor: ਗੁਰਦਾਸਪੁਰ ਜ਼ਿਲ੍ਹੇ ਵਿੱਚ ਉੱਜ ਅਤੇ ਰਾਵੀ ਦਰਿਆ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਧੁੱਸੀ ਬੰਨ੍ਹ ਟੁੱਟਣ ਕਾਰਨ ਡੇਰਾ ਬਾਬਾ ਨਾਨਕ ਨੇੜੇ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੇ ਰਸਤੇ ਵਿੱਚ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ। ਅਜਿਹੇ 'ਚ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ 'ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖਤਰਾ ਨਹੀਂ ਹੈ ਅਤੇ ਉਹ ਪੂਰੀ ਤਰਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਵੇਰੇ ਕੋਰੀਡੋਰ ਦੇ ਨਜ਼ਦੀਕ ਧੁੱਸੀ ਬੰਨ ਕੋਲ ਪਾਕਿਸਤਾਨ ਦੇ ਪਾਸੇ ਤੋਂ ਰਾਵੀ ਦਰਿਆ ਦਾ ਕੁਝ ਪਾਣੀ ਆਇਆ ਹੈ ਪਰ ਇਹ ਪਾਣੀ ਧੁੱਸੀ ਬੰਨ ਤੋਂ ਪਾਰ ਪਾਕਿਸਤਾਨ ਵਾਲੇ ਪਾਸੇ ਦਰਸ਼ਨ ਸਥੱਲ ਦੇ ਨਜ਼ਦੀਕ ਹੈ।


ਉਨ੍ਹਾਂ ਕਿਹਾ ਕਿ ਇਸ ਪਾਣੀ ਦਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਧੁੱਸੀ ਬੰਨ ਅਤੇ ਦਰਸ਼ਨ ਸਥੱਲ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਅਤੇ ਸਥਿੱਤੀ ਉੱਪਰ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਪਾਕਿਸਤਾਨ ਵਾਲੇ ਪਾਸੋਂ ਤੋਂ ਕਿਵੇਂ ਆਇਆ ਇਸ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ ਸੰਗਤ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰੋਕ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਤੋਂ ਪਾਰ ਹੈ ਅਤੇ ਇਸ ਸਮੇਂ ਦਰਿਆ ਰਾਵੀ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਪੱਧਰ ’ਤੇ ਪਾਕਿਸਤਾਨੀ ਅਥਾਰਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਰਸਤੇ ਵਿੱਚ ਰਾਵੀ ਦੇ ਪਾਣੀ ਦੀ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਹੇਠਾਂ ਆਉਣ ’ਤੇ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਘਬਰਾਉਣ ਦੀ ਲੋੜ ਨਹੀਂ ਹੈ, ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਰਾਵੀ ਦੇ ਨਜ਼ਦੀਕ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ: School Closed: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

- PTC NEWS

Top News view more...

Latest News view more...

PTC NETWORK