Thu, Dec 12, 2024
Whatsapp

Barnala Double Murder: ਬਰਨਾਲਾ ’ਚ ਅਣਪਛਾਤਿਆਂ ਨੇ ਮਾਂ ਤੇ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਜਵਾਈ ਗੰਭੀਰ ਜ਼ਖਮੀ, ਜਾਣੋ ਪੂਰਾ ਮਾਮਲਾ

ਬਰਨਾਲਾ ਦੇ ਪਿੰਡ ਸੇਖਾ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਤੜਕਸਾਰ ਦੋ ਕਤਲ ਦੀ ਵਾਰਦਾਤ ਵਾਪਰੀ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਮਾਂ ਅਤੇ ਧੀ ਦਾ ਕਤਲ ਕਰ ਦਿੱਤਾ।

Reported by:  PTC News Desk  Edited by:  Aarti -- August 16th 2023 09:59 AM -- Updated: August 16th 2023 11:27 AM
Barnala Double Murder: ਬਰਨਾਲਾ ’ਚ ਅਣਪਛਾਤਿਆਂ ਨੇ ਮਾਂ ਤੇ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਜਵਾਈ ਗੰਭੀਰ ਜ਼ਖਮੀ, ਜਾਣੋ ਪੂਰਾ ਮਾਮਲਾ

Barnala Double Murder: ਬਰਨਾਲਾ ’ਚ ਅਣਪਛਾਤਿਆਂ ਨੇ ਮਾਂ ਤੇ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਜਵਾਈ ਗੰਭੀਰ ਜ਼ਖਮੀ, ਜਾਣੋ ਪੂਰਾ ਮਾਮਲਾ

Barnala Double Murder: ਬਰਨਾਲਾ ਦੇ ਪਿੰਡ ਸੇਖਾ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਤੜਕਸਾਰ ਦੋ ਕਤਲ ਦੀ ਵਾਰਦਾਤ ਵਾਪਰੀ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਮਾਂ ਅਤੇ ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ 'ਚ ਰਿਹਾ ਰਿਹਾ ਘਰ ਜਵਾਈ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਘਰ ਜਵਾਈ ਹੈ ਜ਼ਖਮੀ ਰਾਜਦੀਪ 


ਮਿਲੀ ਜਾਣਕਾਰੀ ਮੁਤਾਬਿਕ ਰਾਜਦੀਪ ਸਿੰਘ ਆਪਣੇ ਸਹੁਰੇ ਪਿੰਡ ਸੇਖਾ ਵਿੱਚ ਘਰ ਜਵਾਈ ਬਣਕੇ ਰਹਿ ਰਿਹਾ ਸੀ। ਬੀਤੀ ਰਾਤ ਅਣਪਛਾਤੇ ਲੋਕਾਂ ਨੇ ਘਰ ’ਚ ਵੜ੍ਹ ਕੇ ਸਾਰੇ ਪਰਿਵਾਰ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ’ਚ ਉਸਦੀ ਸੱਸ ਹਰਬੰਸ ਕੌਰ ਅਤੇ ਪਤਨੀ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਅਤੇ ਰਾਜਦੀਪ ਸਿੰਘ ’ਤੇ ਹਮਲਾ ਕੀਤਾ ਗਿਆ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ।  

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ 

ਦੱਸ ਦਈਏ ਕਿ ਜ਼ਖਮੀ ਵਿਅਕਤੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਸ ਵਾਰਦਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਬਰਨਾਲਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਮਗਰੋਂ ਹਮਲਾਵਾਰ ਘਰ ’ਚ ਲੱਗੇ ਸੀਸੀਟੀਵੀ ਕੈਮਰੇ ਦੇ ਡੀਵੀਆਰ ਵੀ ਨਾਲ ਲੈ ਕੇ ਚੱਲੇ ਗਏ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਮੁੜ੍ਹ ਹੜ੍ਹ ਵਰਗੇ ਹਾਲਾਤ; ਹੁਸ਼ਿਆਰਪੁਰ ਅਤੇ ਰੋਪੜ ਦੇ ਪਿੰਡਾਂ ਵਿੱਚ ਦਾਖਲ ਹੋਇਆ ਪਾਣੀ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਅਪੀਲ

- PTC NEWS

Top News view more...

Latest News view more...

PTC NETWORK