Sat, Jul 12, 2025
Whatsapp

ਬਰਨਾਲਾ 'ਚ ਛੋਟੇ ਨੇ ਕੀਤਾ ਵੱਡੇ ਭਰਾ ਦਾ ਕਤਲ

Reported by:  PTC News Desk  Edited by:  Amritpal Singh -- April 06th 2024 04:06 PM
ਬਰਨਾਲਾ 'ਚ ਛੋਟੇ ਨੇ ਕੀਤਾ ਵੱਡੇ ਭਰਾ ਦਾ ਕਤਲ

ਬਰਨਾਲਾ 'ਚ ਛੋਟੇ ਨੇ ਕੀਤਾ ਵੱਡੇ ਭਰਾ ਦਾ ਕਤਲ

ਬਰਨਾਲਾ 'ਚ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਸੰਧੂ ਕਲਾਂ ਦੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਕੱਸ ਨਾਲ ਵਾਰ ਕਰਕੇ ਕਤਲ ਕਰ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਓਰ ਪੂਰਨ ਸਿੰਘ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਅਤੇ ਸ਼ਰਾਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਆਪਣੇ ਭਰਾ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ, ਪੀੜਤ ਜਸਬੀਰ ਕੌਰ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐਸ.ਐਚ.ਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ 'ਚ ਹੋਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਆਦਿ ਸੀ, ਇਸ ਬਾਰੇ ਵੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


-

  • Tags

Top News view more...

Latest News view more...

PTC NETWORK
PTC NETWORK