Bathinda Bus Stand Vivad : ਬਠਿੰਡਾ ਬੱਸ ਅੱਡੇ ਦੇ ਵਿਰੋਧ 'ਚ 'ਚਲੋ ਲੁਧਿਆਣਾ' ਦਾ ਐਲਾਨ, ਪ੍ਰਦਰਸ਼ਨਕਾਰੀ ਬੋਲੇ- ਰੁਜ਼ਗਾਰ ਦੇਣ ਦੀ ਥਾਂ ਖੋਹਣ 'ਚ ਲੱਗੀ 'ਆਪ' ਸਰਕਾਰ
Bathinda Bus Stand Vivad : ਬਠਿੰਡਾ ਦੇ ਬੱਸ ਸਟੈਂਡ ਨੂੰ ਬਾਹਰ ਲਿਜਾਣ ਦਾ ਲਗਾਤਾਰ ਬਠਿੰਡਾ ਵਾਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਵੱਲੋਂ ਜਿੱਥੇ ਪਿਛਲੇ 52 ਦਿਨਾਂ ਤੋਂ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਇਸ ਰੋਸ਼ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਦੇ ਹੋਏ ਸੋਮਵਾਰ ਤੋਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਸਰਕਾਰ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਕਮੇਟੀ ਬਣਾ ਕੇ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦੇ ਰਹੇ ਹਨ ਪਰ ਦੂਜੇ ਪਾਸੇ ਬੱਸ ਸਟੈਂਡ ਨੂੰ ਤਬਦੀਲ ਕਰਨ ਲਈ ਜਮੀਨ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਨਾਲ ਸਾਡੇ ਸਹਿਯੋਗੀ ਮਨੀਸ਼ ਗਰਗ ਨੇ ਖਾਸ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਬਠਿੰਡਾ ਵਾਸੀਆਂ ਨੂੰ ਗੁਮਰਾਹ ਕਰ ਰਹੀ ਹੈ ਕਿਉਂਕਿ ਸਰਕਾਰ ਦੇ ਨੁਮਾਇੰਦੇ ਵੀ ਦਵੀ ਜੁਬਾਨ ਨਾਲ ਬੱਸ ਸਟੈਂਡ ਨੂੰ ਬਾਹਰ ਲਿਜਾਣ ਗਲਤ ਦੱਸ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਬੱਸ ਸਟੈਂਡ ਬਾਹਰ ਜਾਣ ਨਾਲ ਸ਼ਹਿਰ ਦਾ ਵਿਕਾਸ ਨਹੀਂ ਹੋਵੇਗਾ, ਸਗੋਂ ਸ਼ਹਿਰ ਦੇ ਰੁਜ਼ਗਾਰ ਅਤੇ ਲੋਕਾਂ ਦੇ ਰੁਜ਼ਗਾਰ 'ਤੇ ਭਾਰੀ ਸੱਟ ਵੱਜੇਗੀ ਉਹਨਾਂ ਕਿਹਾ ਕਿ ਇਸ ਦੇ ਖਿਲਾਫ ਉਹਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਵੇਗਾ ਅਤੇ ਸੋਮਵਾਰ ਤੋਂ ਜਿਮਨੀ ਚੋਣ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਪੋਲ ਖੋਲੀ ਜਾਵੇ, ਇਸ ਤੋਂ ਬਾਅਦ ਬਠਿੰਡਾ ਮੁਕੰਮਲ ਬੰਦ ਦਾ ਸੱਦਾ ਦਿੱਤਾ ਜਾਵੇਗਾ।
- PTC NEWS