Sun, Nov 15, 2026
Whatsapp

Bathinda News : ਬਠਿੰਡਾ 'ਚ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਪਰਿਵਾਰ, ਸਰਪੰਚ 'ਤੇ ਲੱਗੇ ਇਲਜ਼ਾਮ

Bathinda News : ਪਰਿਵਾਰ ਦਾ ਦੋਸ਼ ਹੈ ਕਿ ਕੁਝ ਸਮਾਂ ਪਹਿਲਾਂ ਪਿੰਡ ਦੀ ਮਹਿਲਾ ਸਰਪੰਚ ਸੁਰਿੰਦਰ ਕੌਰ ਨੇ ਆਪਣੇ ਪੁੱਤਰ ਅਤੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਨਾਲ ਮਿਲ ਕੇ ਪੰਚਾਇਤ ਸਕੱਤਰ ਅਤੇ ਸਬੰਧਤ ਤਹਿਸੀਲਦਾਰ ਦੀ ਮਦਦ ਨਾਲ ਜ਼ਮੀਨ ਆਪਣੇ ਨਾਮ ਕਰਵਾ ਲਈ।

Reported by:  PTC News Desk  Edited by:  KRISHAN KUMAR SHARMA -- November 15th 2026 02:16 PM -- Updated: November 15th 2026 02:20 PM
Bathinda News : ਬਠਿੰਡਾ 'ਚ ਬੱਚਿਆਂ ਸਮੇਤ ਪਾਣੀ ਵਾਲੀ  ਟੈਂਕੀ 'ਤੇ ਚੜ੍ਹਿਆ ਪਰਿਵਾਰ, ਸਰਪੰਚ 'ਤੇ ਲੱਗੇ ਇਲਜ਼ਾਮ

Bathinda News : ਬਠਿੰਡਾ 'ਚ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਪਰਿਵਾਰ, ਸਰਪੰਚ 'ਤੇ ਲੱਗੇ ਇਲਜ਼ਾਮ

Bathinda News : ਬਠਿੰਡਾ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਪਰਿਵਾਰ ਵੱਲੋਂ ਬੱਚਿਆਂ ਸਮੇਤ ਟੈਂਕੀ 'ਤੇ ਚੜ੍ਹ ਗਿਆ ਹੈ। ਪਰਿਵਾਰ ਵੱਲੋਂ ਪਿੰਡ ਦੇ ਸਰਪੰਚ 'ਤੇ ਆਪਣੀ ਜ਼ਮੀਨ ਹਥਿਆਉਣ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ। ਉਧਰ, ਘਟਨਾ ਦਾ ਪਤਾ ਲੱਗਣ 'ਤੇ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਅਤੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਨੂੰ ਹੇਠਾਂ ਉਤਾਰਨ ਦੀਆਂ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ।

ਟੈਂਕੀ 'ਤੇ ਚੜ੍ਹੇ ਤਿੰਨ ਲੋਕਾਂ ਗੁਰਤੇਜ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਗੇਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਉਕਤ ਜ਼ਮੀਨ 'ਤੇ ਬਣੇ ਘਰ ਵਿੱਚ ਰਹਿ ਰਿਹਾ ਹੈ।

ਇਹ ਵੀ ਪੜ੍ਹੋ... ਘਰ 'ਚੋਂ ਕੀੜੇ-ਮਕੌੜੇ ਕਿਵੇਂ ਦੂਰ ਕਰੀਏ ? ਜਾਣੋ 5 ਆਸਾਨ ਤਰੀਕੇ

ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਸਮਾਂ ਪਹਿਲਾਂ ਪਿੰਡ ਦੀ ਮਹਿਲਾ ਸਰਪੰਚ ਸੁਰਿੰਦਰ ਕੌਰ ਨੇ ਆਪਣੇ ਪੁੱਤਰ ਅਤੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਨਾਲ ਮਿਲ ਕੇ ਪੰਚਾਇਤ ਸਕੱਤਰ ਅਤੇ ਸਬੰਧਤ ਤਹਿਸੀਲਦਾਰ ਦੀ ਮਦਦ ਨਾਲ ਜ਼ਮੀਨ ਆਪਣੇ ਨਾਮ ਕਰਵਾ ਲਈ।

ਪ੍ਰਦਰਸ਼ਨਕਾਰੀ ਪਰਿਵਾਰ ਨੇ ਸਰਪੰਚ, ਉਸਦੇ ਪੁੱਤਰ, ਪੰਚਾਇਤ ਸਕੱਤਰ ਅਤੇ ਤਹਿਸੀਲਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਉਸ ਜ਼ਮੀਨ ਦੀ ਮਾਲਕੀ ਦਿੱਤੀ ਜਾਵੇ ਜਿਸ 'ਤੇ ਉਨ੍ਹਾਂ ਨੇ ਲੰਬੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਮੁੱਦੇ ਤੋਂ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੂੰ ਟੈਂਕੀ 'ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ...72 ਸਾਲਾ ਰੇਖਾ ਕਿਉਂ ਲਗਾਉਂਦੀ ਹੈ ਸਿੰਦੂਰ ? ਨਾ ਕੋਈ ਪਤੀ ਨਾ ਪ੍ਰੇਮੀ, ਅਦਾਕਾਰਾ ਨੇ ਖੁਦ ਖੋਲ੍ਹਿਆ ਸੀ ਭੇਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK