Bathinda News : ਪਿੰਡ ਸੰਗਤ ਕਲਾਂ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Bathinda News : ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿਖੇ ਬੀਤੀ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਜਗਸੀਰ ਸਿੰਘ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ 2 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਸ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮੌਕੇ ’ਤੇ ਥਾਣਾ ਸੰਗਤ ਦੀ ਪੁਲਿਸ ਵੀ ਪਹੁੰਚ ਗਈ ਅਤੇ ਜਾਂਚ ਵਿਚ ਜੁੱਟ ਗਈ ਹੈ।
ਮ੍ਰਿਤਕ ਨੌਜਵਾਨ ਦਾ ਅਜੇ ਤਿੰਨ ਚਾਰ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਘਟਨਾ ਦਾ ਪਤਾ ਲੱਗਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
- PTC NEWS