Sun, Dec 14, 2025
Whatsapp

Kamal Kaur Bhabhi murder case 'ਚ ਬਠਿੰਡਾ ਪੁਲਿਸ ਨੇ ਪੇਸ਼ ਕੀਤਾ ਚਲਾਨ , ਅੰਮ੍ਰਿਤਪਾਲ ਸਿੰਘ ਮਹਿਰੋਂ ਸਮੇਤ 3 ਮੁਲਜ਼ਮ ਅਜੇ ਵੀ ਫਰਾਰ

Kamal Kaur Bhabhi murder case : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਭਾਬੀ' ਦੇ ਕਤਲ ਮਾਮਲੇ 'ਚ ਬਠਿੰਡਾ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ। ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਖਿਲਾਫ਼ ਚਲਾਨ ਪੇਸ਼ ਕੀਤਾ ਹੈ। ਇਸ ਮਾਮਲੇ ਵਿੱਚ ਆਰੋਪੀ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਦੋਵਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋ, ਰਣਜੀਤ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ

Reported by:  PTC News Desk  Edited by:  Shanker Badra -- September 16th 2025 12:20 PM
Kamal Kaur Bhabhi murder case 'ਚ ਬਠਿੰਡਾ ਪੁਲਿਸ ਨੇ ਪੇਸ਼ ਕੀਤਾ ਚਲਾਨ , ਅੰਮ੍ਰਿਤਪਾਲ ਸਿੰਘ ਮਹਿਰੋਂ ਸਮੇਤ 3 ਮੁਲਜ਼ਮ ਅਜੇ ਵੀ ਫਰਾਰ

Kamal Kaur Bhabhi murder case 'ਚ ਬਠਿੰਡਾ ਪੁਲਿਸ ਨੇ ਪੇਸ਼ ਕੀਤਾ ਚਲਾਨ , ਅੰਮ੍ਰਿਤਪਾਲ ਸਿੰਘ ਮਹਿਰੋਂ ਸਮੇਤ 3 ਮੁਲਜ਼ਮ ਅਜੇ ਵੀ ਫਰਾਰ

Kamal Kaur Bhabhi murder case : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ 'ਕਮਲ ਕੌਰ ਭਾਬੀ' ਦੇ ਕਤਲ ਮਾਮਲੇ 'ਚ ਬਠਿੰਡਾ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ। ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਖਿਲਾਫ਼ ਚਲਾਨ ਪੇਸ਼ ਕੀਤਾ ਹੈ। ਇਸ ਮਾਮਲੇ ਵਿੱਚ ਆਰੋਪੀ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਦੋਵਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋ, ਰਣਜੀਤ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ। 

ਜਾਣਕਾਰੀ ਅਨੁਸਾਰ ਬਠਿੰਡਾ ਅਦਾਲਤ 'ਚ ਪੁਲਿਸ ਨੇ 122 ਪੰਨਿਆ ਦੀ ਚਾਰਜਸ਼ੀਟ ਪੇਸ਼ ਕੀਤੀ ਹੈ। ਪੁਲਿਸ ਨੇ ਕਤਲ ਮਾਮਲੇ 'ਚ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਕਤਲ ਦਾ ਮੁੱਖ ਆਰੋਪੀ ਅੰਮ੍ਰਿਤਪਾਲ ਮਹਿਰੋ ਅਜੇ ਵੀ ਫਰਾਰ ਹੈ, ਜੋ ਅੰਮ੍ਰਿਤਸਰ ਤੋਂ UAE ਭੱਜ ਗਿਆ ਸੀ। ਪੁਲਿਸ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਉਹ ਵਿਦੇਸ਼ ਪਹੁੰਚਿਆ ਸੀ। ਮਾਮਲੇ 'ਚ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਭਜਾਉਣ ਵਾਲੇ ਰਣਜੀਤ ਸਿੰਘ ਅਤੇ ਅਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।


ਤੁਹਾਨੂੰ ਦੱਸ ਦੇਈਏ ਕਿ 10 ਜੂਨ ਨੂੰ  ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ ਉਰਫ਼ ʻਕਮਲ ਕੌਰ ਭਾਬੀʼ ਦੀ ਲਾਸ਼ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਮਿਲੀ ਸੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਕਤਲ ਕੇਸ ਵਿੱਚ ਦੋ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਲ ਮਿਲ ਕੇ ਪਹਿਲਾਂ ਤੋਂ ਯੋਜਨਾ ਅਨੁਸਾਰ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਇਨ੍ਹਾਂ ਲੋਕਾਂ ਨੇ ਲਾਸ਼ ਨੂੰ ਕਾਰ ਵਿੱਚ ਪਾ ਦਿੱਤਾ ਸੀ। ਕਾਰ ਨੂੰ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹਾ ਕਰਕੇ ਭੱਜ ਗਏ ਸਨ।

 

- PTC NEWS

Top News view more...

Latest News view more...

PTC NETWORK
PTC NETWORK