Bathinda ਦੇ ਇੱਕ ਹੋਟਲ 'ਚ ਪੁਲਿਸ ਦੀ ਰੇਡ, ਵਿਦੇਸ਼ੀ ਲੜਕੀਆਂ ਨਾਲ ਕੀਤੀ ਜਾ ਰਹੀ ਸੀ ਕਿੱਟੀ ਪਾਰਟੀ ,ਮਾਲਕ ਸਮੇਤ 10 ਲੋਕ ਹਿਰਾਸਤ 'ਚ
Bathinda News : ਬਠਿੰਡਾ ਪੁਲਿਸ ਨੇ ਪੈਰਿਸ ਹਿਲਟਨ ਹੋਟਲ ਵਿੱਚ ਰੇਡ ਕਰਕੇ ਕਿੱਟੀ ਪਾਰਟੀ ਦੀ ਆੜ ਵਿੱਚ ਕਥਿਤ ਤੌਰ 'ਤੇ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਰਦਾਫਾਸ਼ ਕੀਤਾ ਹੈ। ਛਾਪੇਮਾਰੀ ਦੌਰਾਨ ਹੋਟਲ ਵਿੱਚ ਹਫੜਾ-ਦਫੜੀ ਮਚ ਗਈ ਅਤੇ ਪੁਲਿਸ ਨੇ ਮੌਕੇ ਤੋਂ 10 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਾਂਚ ਵਿੱਚ ਪਤਾ ਲੱਗਿਆ ਕਿ ਕਿੱਟੀ ਪਾਰਟੀ ਦੀ ਆੜ ਵਿੱਚ ਸ਼ੱਕੀ ਗਤੀਵਿਧੀਆਂ ਹੋ ਰਹੀਆਂ ਸਨ।
ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਹੋਟਲ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਹਨ। ਜਿਸ 'ਤੇ ਪੁਲਿਸ ਨੇ ਰੇਡ ਕਰਕੇ ਹੋਟਲ ਮਾਲਿਕ ਪੰਕਜ ਅਤੇ ਇਸ ਦੇ ਪਾਟਨਰ ਸਮੇਤ ਤਿੰਨ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ। ਉਸ ਤੋਂ ਬਾਅਦ ਪੁਲਿਸ ਨੇ ਜਦੋਂ ਜਾਂਚ ਕੀਤੀ ਤਾਂ ਪੁਲਿਸ ਨੂੰ ਹੋਟਲ ਵਿੱਚੋ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੌਕੇ 'ਤੇ ਪੁਲਿਸ ਨੇ ਕੁੱਝ ਲੜਕੀਆਂ ਨੂੰ ਵੀ ਹਿਰਾਸਤ 'ਚ ਲਿਆ। ਜਿਨਾਂ ਨੂੰ ਬਾਅਦ 'ਚ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਾਅਦ ਘਰ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਵਿਦੇਸ਼ੀ ਲੜਕੀਆਂ ਨਾਲ ਸੈਕਸ ਰੈਕਟ ਚਲਾਇਆ ਜਾ ਰਿਹਾ ਹੈ।
ਕੁੜੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ
ਦੱਸਿਆ ਜਾ ਰਿਹਾ ਹੈ ਕਿ ਕਿੱਟੀ ਪਾਰਟੀ ਦੀ ਆੜ ਵਿੱਚ ਇੱਕ ਸੈਕਸ ਰੈਕੇਟ ਚਲਾਇਆ ਜਾ ਰਿਹਾ ਸੀ। ਕੁਝ ਕੁੜੀਆਂ ਨੂੰ ਵੀ ਮੌਕੇ 'ਤੇ ਹਿਰਾਸਤ ਵਿੱਚ ਲਿਆ ਗਿਆ ਅਤੇ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸ਼ਾਮਲ ਔਰਤਾਂ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਪੁਲਿਸ ਸੁਪਰਡੈਂਟ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਹੋਟਲ ਵਿੱਚ ਹੋ ਰਹੀਆਂ ਗਤੀਵਿਧੀਆਂ ਬਾਰੇ ਹੋਰ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
- PTC NEWS