Thu, Mar 27, 2025
Whatsapp

Bathinda Murder Case : ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗੇ ਗ੍ਰਿਫ਼ਤਾਰ, ਪੁਲਿਸ ਨੇ ਇੱਕ ਵਰਨਾ ਕਾਰ ਤੇ ਇੱਕ ਪਿਸਤੌਲ ਕੀਤਾ ਜ਼ਬਤ

Overseer Singh Satti Murder Case : ਜਾਣਕਾਰੀ ਅਨੁਸਾਰ, ਓਵਰਸੀਰ ਸਿੰਘ ਵਾਸੀ ਭਾਈ ਰੂਪਾ, ਬਠਿੰਡਾ, ਜੋ ਕਿ ਇੱਕ ਬਦਨਾਮ ਅਪਰਾਧੀ ਸੀ, ਦਾ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਉਸਦੇ ਜੱਦੀ ਪਿੰਡ ਵਿਖੇ ਨਿੱਜੀ ਦੁਸ਼ਮਣੀ ਕਾਰਨ ਉਸਦੇ ਗੁਆਂਢੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

Reported by:  PTC News Desk  Edited by:  KRISHAN KUMAR SHARMA -- February 15th 2025 07:47 PM -- Updated: February 15th 2025 07:50 PM
Bathinda Murder Case : ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗੇ ਗ੍ਰਿਫ਼ਤਾਰ, ਪੁਲਿਸ ਨੇ ਇੱਕ ਵਰਨਾ ਕਾਰ ਤੇ ਇੱਕ ਪਿਸਤੌਲ ਕੀਤਾ ਜ਼ਬਤ

Bathinda Murder Case : ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗੇ ਗ੍ਰਿਫ਼ਤਾਰ, ਪੁਲਿਸ ਨੇ ਇੱਕ ਵਰਨਾ ਕਾਰ ਤੇ ਇੱਕ ਪਿਸਤੌਲ ਕੀਤਾ ਜ਼ਬਤ

Satinder Singh Satti Murder Case : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸੇਲਬਰਾਹ, ਬਠਿੰਡਾ; ਲਵਜੀਤ ਸ਼ਰਮਾ ਉਰਫ਼ ਲਵੀ ਵਾਸੀ ਪਿੰਡ ਭਾਈ ਰੂਪਾ, ਬਠਿੰਡਾ; ਵਿਨੋਦ ਕੁਮਾਰ ਉਰਫ਼ ਹੁਨਰ ਸ਼ਰਮਾ ਵਾਸੀ ਪਿੰਡ ਭਾਈ ਰੂਪਾ, ਬਠਿੰਡਾ ਅਤੇ ਗਗਨਦੀਪ ਸਿੰਘ ਵਾਸੀ ਭਗਤਾ ਭਾਈਕਾ, ਬਠਿੰਡਾ ਵਜੋਂ ਹੋਈ ਹੈ। ਹਥਿਆਰ ਦੀ ਬਰਾਮਦੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਹੁੰਡਈ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 03 ਬੀਐਚ 7724 ਹੈ, ਨੂੰ ਵੀ ਜ਼ਬਤ ਕਰ ਲਿਆ ਹੈ। 


ਜਾਣਕਾਰੀ ਅਨੁਸਾਰ, ਓਵਰਸੀਰ ਸਿੰਘ ਵਾਸੀ ਭਾਈ ਰੂਪਾ, ਬਠਿੰਡਾ, ਜੋ ਕਿ ਇੱਕ ਬਦਨਾਮ ਅਪਰਾਧੀ ਸੀ, ਦਾ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਉਸਦੇ ਜੱਦੀ ਪਿੰਡ ਵਿਖੇ ਨਿੱਜੀ ਦੁਸ਼ਮਣੀ ਕਾਰਨ ਉਸਦੇ ਗੁਆਂਢੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਓਵਰਸੀਅਰ ਨੂੰ ਸਿਵਲ ਹਸਪਤਾਲ ਬਠਿੰਡਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਓਵਰਸੀਅਰ ਸਿੰਘ ਦੇ ਕਤਲ ਤੋਂ ਬਾਅਦ, ਏਜੀਟੀਐਫ ਪੰਜਾਬ ਨੇ ਇਸ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਇੱਕ ਆਪਰੇਸ਼ਨ ਚਲਾਇਆ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਵਿਨੋਦ ਕੁਮਾਰ ਨੂੰ ਬਰਨਾਲਾ ਦੇ ਧਨੌਲਾ ਤੋਂ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮੁਲਜ਼ਮ ਗਗਨਦੀਪ ਸਿੰਘ ਅਤੇ ਲਵਜੀਤ ਸਿੰਘ ਉਰਫ਼ ਲਵੀ ਨੂੰ ਬਠਿੰਡਾ ਦੇ ਟੀਪੀਟੀ ਕਾਲਜ, ਰਾਮਪੁਰਾ ਫੂਲ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਐਫਆਈਆਰ ਨੰਬਰ 11 ਮਿਤੀ 05.02.25 ਨੂੰ ਥਾਣਾ ਫੂਲ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਅਤੇ 351(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

- PTC NEWS

Top News view more...

Latest News view more...

PTC NETWORK