Tue, Nov 24, 2026
Whatsapp

Kotkapura : ਸਪੀਕਰ ਕੁਲਤਾਰ ਸਿੰਘ ਦੇ ਪਿੰਡ ਸੰਧਵਾਂ 'ਚ 'ਆਪ' ਨੂੰ ਵੱਡਾ ਝਟਕਾ ! ਬਾਵਰੀਆ ਸਮਾਜ ਵੱਲੋਂ ਮੁਕੰਮਲ ਬਾਈਕਾਟ ਦਾ ਐਲਾਨ

Boycott AAP : ਮਹਾਂਪੰਚਾਇਤ ਵਿੱਚ ਇਕੱਠੇ ਹੋਏ ਬਾਵਰੀਆ ਸਮਾਜ ਦੇ ਲੋਕਾਂ ਨੇ ਬਾਬਾ ਗੋਸਾਈਂ ਦੀ ਸੌਂਹ ਚੁੱਕਦਿਆਂ ਫੈਸਲਾ ਕੀਤਾ ਕਿ ਜੇਕਰ ਸਮਾਜ ਦਾ ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਦਾ ਸਮਰਥਨ ਕਰਦਾ ਹੈ ਤਾਂ ਉਸ ਨੂੰ ਸਮਾਜ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ।

Reported by:  PTC News Desk  Edited by:  KRISHAN KUMAR SHARMA -- November 24th 2026 09:39 AM -- Updated: November 24th 2026 09:43 AM
Kotkapura : ਸਪੀਕਰ ਕੁਲਤਾਰ ਸਿੰਘ ਦੇ ਪਿੰਡ ਸੰਧਵਾਂ 'ਚ 'ਆਪ' ਨੂੰ ਵੱਡਾ ਝਟਕਾ ! ਬਾਵਰੀਆ ਸਮਾਜ ਵੱਲੋਂ ਮੁਕੰਮਲ ਬਾਈਕਾਟ ਦਾ ਐਲਾਨ

Kotkapura : ਸਪੀਕਰ ਕੁਲਤਾਰ ਸਿੰਘ ਦੇ ਪਿੰਡ ਸੰਧਵਾਂ 'ਚ 'ਆਪ' ਨੂੰ ਵੱਡਾ ਝਟਕਾ ! ਬਾਵਰੀਆ ਸਮਾਜ ਵੱਲੋਂ ਮੁਕੰਮਲ ਬਾਈਕਾਟ ਦਾ ਐਲਾਨ

Speaker Kultar Singh Sandhwan : ਕੋਟਕਪੂਰਾ (Kotkapura News) ਦੇ ਪਿੰਡ ਸੰਧਵਾਂ ਵਿਖੇ ਬਾਵਰੀਆ ਸਮਾਜ ਵੱਲੋਂ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਮੁਕੰਮਲ ਬਾਈਕਾਟ (Boycott AAP) ਦਾ ਐਲਾਨ ਕੀਤਾ ਗਿਆ। ਮਹਾਂਪੰਚਾਇਤ ਵਿੱਚ ਇਕੱਠੇ ਹੋਏ ਸਮਾਜ ਦੇ ਲੋਕਾਂ ਨੇ ਬਾਬਾ ਗੋਸਾਈਂ ਦੀ ਸੌਂਹ ਚੁੱਕਦਿਆਂ ਫੈਸਲਾ ਕੀਤਾ ਕਿ ਜੇਕਰ ਸਮਾਜ ਦਾ ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਦਾ ਸਮਰਥਨ ਕਰਦਾ ਹੈ ਤਾਂ ਉਸ ਨੂੰ ਸਮਾਜ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ। ਇਹ ਮਹਾਂਪੰਚਾਇਤ ਬਾਵਰੀਆ ਸਮਾਜ ਸਮੇਤ ਪੰਜਾਬ ਦੀਆਂ ਹੋਰ ਵਿਮੁਕਤ ਜਾਤੀਆਂ ਸਾਂਸੀ ਅਤੇ ਬਾਜ਼ੀਗਰ ਸਮਾਜ ਵੱਲੋਂ ਬਣਾਏ ਗਏ ਸਾਂਝੇ ਮੋਰਚੇ ਦੇ ਸੱਦੇ ’ਤੇ ਕਰਵਾਈ ਗਈ। ਆਗੂਆਂ ਨੇ ਦੱਸਿਆ ਕਿ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਆਮ ਆਦਮੀ ਪਾਰਟੀ ਦਾ ਬਾਈਕਾਟ ਕਿਉਂ ?

ਮਹਾਂਪੰਚਾਇਤ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਵਿਮੁਕਤ ਜਾਤੀਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਦੋ ਫੀਸਦੀ ਰਾਖਵਾਂਕਰਨ ਦਿੱਤਾ ਜਾਂਦਾ ਸੀ, ਪਰ ਮੌਜੂਦਾ ਸਰਕਾਰ ਨੇ ਸਤੰਬਰ 2022 ਵਿੱਚ ਪੱਤਰ ਜਾਰੀ ਕਰਕੇ ਇਸ ਨੂੰ ਰੱਦ ਕਰ ਦਿੱਤਾ ਸੀ। ਇਸ ਫੈਸਲੇ ਕਾਰਨ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਲਈ ਕਾਊਂਸਲਿੰਗ ਪੂਰੀ ਕਰ ਚੁੱਕੇ ਸੈਂਕੜੇ ਨੌਜਵਾਨ ਨੌਕਰੀਆਂ ਤੋਂ ਵਾਂਝੇ ਰਹਿ ਗਏ।

ਆਗੂਆਂ ਅਨੁਸਾਰ, ਇਸ ਫੈਸਲੇ ਨਾਲ ਸਮਾਜ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਬਹਾਲ ਕਰਵਾਉਣ ਲਈ ਸਮਾਜ ਵੱਲੋਂ ਲੰਮਾ ਸੰਘਰਸ਼ ਕੀਤਾ ਗਿਆ ਅਤੇ ਜੇਲ੍ਹਾਂ ਵੀ ਕੱਟੀਆਂ ਗਈਆਂ, ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋਈ। ਇਸੇ ਨਾਰਾਜ਼ਗੀ ਦੇ ਚੱਲਦਿਆਂ ਹੁਣ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ ਲਿਆ ਗਿਆ ਹੈ।

ਹੋਰਨਾਂ ਭਾਈਚਾਰਿਆਂ ਵੱਲੋਂ ਵੀ ਕੀਤਾ ਜਾਵੇਗਾ ਬਾਈਕਾਟ

ਸਮਾਜ ਦੇ ਆਗੂਆਂ ਨੇ ਕਿਹਾ ਕਿ ਅੱਜ ਦੀ ਮਹਾਂਪੰਚਾਇਤ ਵਿੱਚ ਸਮਾਜ ਦੇ ਲੋਕਾਂ ਨੇ ਇਕਜੁੱਟਤਾ ਦਿਖਾਈ ਹੈ। ਆਉਣ ਵਾਲੇ ਦਿਨਾਂ ਵਿੱਚ ਸਾਂਸੀ ਅਤੇ ਬਾਜ਼ੀਗਰ ਸਮਾਜ ਵੱਲੋਂ ਵੀ ਵੱਡੇ ਇਕੱਠ ਕਰਕੇ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਰਸਮੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਵਿਮੁਕਤ ਜਾਤੀਆਂ ਵੱਲੋਂ ਮੌਜੂਦਾ ਸਰਕਾਰ ਨਾਲ ਸਬੰਧਤ ਕਿਸੇ ਵੀ ਆਗੂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ... ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼, ਜਦੋਂ ਮਹਿਮਾ ਜਾਣ ਪਾਂਧਾ ਵੀ ਹੋ ਗਿਆ ਸੀ ਹੈਰਾਨ...

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK