Tue, Apr 23, 2024
Whatsapp

ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

Written by  Ravinder Singh -- November 16th 2022 05:37 PM
ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ : ਮਾਰਚ 2023 'ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ ਇਕ ਟੀਮ ਜਿਸ 'ਚ ਅੰਡਰ ਸੈਕਟਰੀ ਸਕੁਆਰਡਨ ਲੀਡਰ ਵਿਨੋਦ ਰਾਜ ਮੋਹਨ, ਅੰਡਰ ਸੈਕਟਰੀ ਸਿੱਖਿਆ ਬਾਨਾਮਲੀ ਨਾਇਕ ਸਿੱਖਿਆ, ਸੈਕਸ਼ਨ ਅਫ਼ਸਰ ਸਿੱਖਿਆ ਨਰਿੰਦਰ ਨਿਰਾਪੁਰੇ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ 'ਚ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ 'ਚ ਜੀ-20 ਸਿਖਰ ਸੰਮੇਲਨ ਵਿੱਚ ਭਾਗ ਲੈਣ ਵਾਲੇ ਪ੍ਰਤੀਨਿਧੀਆਂ ਦੇ ਰਹਿਣ-ਸਹਿਣ ਤੋਂ ਇਲਾਵਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੂਦਨ ਨੇ ਦੱਸਿਆ ਕਿ ਜੀ-20 ਸਿਖਰ ਸੰਮੇਲਨ 'ਚ 102 ਦੇ ਕਰੀਬ ਮੈਂਬਰਾਂ ਦਾ ਵਫ਼ਦ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ 'ਚ ਭਾਗ ਲੈਣ ਵਾਲੇ ਹਰੇਕ ਦੇਸ਼ ਦੇ ਵਫ਼ਦ ਨਾਲ 2-2 ਤਾਲਮੇਲ ਅਫ਼ਸਰ ਵੀ ਲਗਾਏ ਜਾਣਗੇ।



ਉਨ੍ਹਾਂ ਦੱਸਿਆ ਕਿ ਡੈਲੀਗੇਟ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਤੋਂ ਆਈ ਟੀਮ ਨਾਲ ਵਿਚਾਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਰਹਿਣ-ਸਹਿਣ ਆਦਿ ਸਥਾਨਾਂ ਤੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਸੂਦਨ ਨੇ ਦੱਸਿਆ ਕਿ ਜਿਨ੍ਹਾਂ ਰਸਤਿਆਂ ਰਾਹੀਂ ਵਫਦ ਮੈਂਬਰਾਂ ਨੇ ਸ਼ਹਿਰ ਦਾ ਦੌਰਾ ਕਰਨਾ ਹੈ ਤੇ ਕਾਰਪੇਟਿੰਗ, ਹਾਰਟੀਕਲਚਰ ਤੇ ਪੇਂਟਿੰਗ ਕੰਮ ਸ਼ੁਰੂ ਕੀਤੇ ਜਾ ਰਹੇ ਹਨ ਤੇ ਅੰਮ੍ਰਿਤਸਰ ਦੇ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਅੱਵਲ ਦਰਜੇ ਦੇ ਹੋਣਗੇ। ਸੂਦਨ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਜੀ- 20 ਸੰਮੇਲਨ ਦੀ ਮਹੱਤਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਨਗਰ ਨਿਗਮ ਦੇ ਕਮਿਸ਼ਨਰ ਕੁਮਾਰ ਸੌਰਭ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਫਰਵਰੀ ਤੱਕ ਸਾਰੇ ਵਿਕਾਸ ਦੇ ਕਾਰਜ ਮੁਕੰਮਲ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ 28 ਫਰਵਰੀ ਤੱਕ ਕੇਵਲ ਉਹੀ ਕੰਮ ਕੀਤੇ ਜਾ ਸਕਣਗੇ ਜੋ ਕਿ ਬਹੁਤ ਹੀ ਮਹੱਤਵਪੂਰਨ ਹੋਣਗੇ ਕਿਉਂਕਿ ਮਾਰਚ ਦੇ ਪਹਿਲੇ ਹਫ਼ਤੇ ਤੋਂ ਹੀ ਕੇਂਦਰ ਤੋਂ ਅਧਿਕਾਰੀਆਂ ਦੀਆਂ ਟੀਮਾਂ ਆਪਣਾ ਦੌਰਾ ਸ਼ੁਰੂ ਕਰ ਦੇਣਾ ਹੈ। ਕਮਿਸ਼ਨਰ ਨਗਰ ਨਿਗਮ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਪ੍ਰਾਇਮਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਜਾ ਕੇ ਸਕੂਲਾਂ ਦਾ ਦੌਰਾ ਕਰਨ ਤੇ ਜੇਕਰ ਕੋਈ ਕਮੀ ਪੇਸ਼ੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਂਦੀ ਜਾਵੇ, ਜਿਸ ਨੂੰ ਤੁਰੰਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ 'ਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿੱਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ਉਤੇ ਚਰਚਾ ਕਰਨਗੇ। ਜਿਸਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ।

ਇਹ ਵੀ ਪੜ੍ਹੋ : NCB ਵੱਲੋਂ ਛਾਪੇਮਾਰੀ ਦੌਰਾਨ 20 ਕਿਲੋ ਹੈਰੈਇਨ ਦੀ ਵੱਡੀ ਖੇਪ ਬਰਾਮਦ

  ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਰਣਬੀਰ ਸਿੰਘ ਮੁੱਧਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਮੈਡਮ ਅਮਨਦੀਪ ਕੌਰ, ਮੁੱਖ ਪ੍ਰਸਾਸ਼ਕ ਪੁੱਡਾ ਰਜਤ ਓਬਰਾਏ, ਐਸਡੀਐਮ ਅੰਮ੍ਰਿਤਸਰ-2 ਸ੍ਰੀ ਹਰਪ੍ਰੀਤ ਸਿੰਘ, ਐਸਡੀਐਮ ਅੰਮ੍ਰਿਤਸਰ-1 ਮਨਕੰਵਲ ਚਾਹਲ, ਸਹਾਇਕ ਕਮਿਸ਼ਨਰ ਹਰਨੂਰ ਢਿਲੋਂ, ਪੀਸੀਐਸ ਅਧਿਕਾਰੀ ਸਚਿਨ ਪਾਠਕ ਤੇ ਮਿਸ ਗੁਰਸਿਮਰਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

- PTC NEWS

Top News view more...

Latest News view more...