Tue, Nov 12, 2024
Whatsapp

Gold Price : ਸੋਨਾ ਖਰੀਦਣ ਤੋਂ ਪਹਿਲਾਂ ਜਾਣ ਲਓ ਰੇਟ, ਅਕਤੂਬਰ 'ਚ ਇੰਨਾ ਮਹਿੰਗਾ ਹੋਇਆ ਸੋਨਾ

ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ ਇੱਕ ਵਾਰ ਫਿਰ 76 ਹਜ਼ਾਰ ਰੁਪਏ ਦੇ ਪਾਰ ਪਹੁੰਚ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਤਿਉਹਾਰੀ ਸੀਜ਼ਨ ਕਾਰਨ ਸੋਨੇ ਦੀ ਮੰਗ ਵਧੀ ਹੈ। ਜਿਸ ਕਾਰਨ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਸੋਨੇ-ਚਾਂਦੀ ਦੀਆਂ ਕੀਮਤਾਂ ਕੀ ਹੋ ਗਈਆਂ ਹਨ।

Reported by:  PTC News Desk  Edited by:  Dhalwinder Sandhu -- October 13th 2024 11:14 AM
Gold Price : ਸੋਨਾ ਖਰੀਦਣ ਤੋਂ ਪਹਿਲਾਂ ਜਾਣ ਲਓ ਰੇਟ, ਅਕਤੂਬਰ 'ਚ ਇੰਨਾ ਮਹਿੰਗਾ ਹੋਇਆ ਸੋਨਾ

Gold Price : ਸੋਨਾ ਖਰੀਦਣ ਤੋਂ ਪਹਿਲਾਂ ਜਾਣ ਲਓ ਰੇਟ, ਅਕਤੂਬਰ 'ਚ ਇੰਨਾ ਮਹਿੰਗਾ ਹੋਇਆ ਸੋਨਾ

Gold Price : ਜੇਕਰ ਤੁਸੀਂ ਵੀ ਆਪਣੇ ਲਈ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਸੋਨੇ ਦੀਆਂ ਕੀਮਤਾਂ ਨੂੰ ਇੱਕ ਵਾਰ ਜ਼ਰੂਰ ਦੇਖੋ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੋਨੇ ਦੀਆਂ ਕੀਮਤਾਂ ਇੱਕ ਵਾਰ ਫਿਰ ਅਸਮਾਨ 'ਤੇ ਪਹੁੰਚ ਗਈਆਂ ਹਨ। ਦੂਜੇ ਪਾਸੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ ਇੱਕ ਵਾਰ ਫਿਰ 76 ਹਜ਼ਾਰ ਰੁਪਏ ਦੇ ਪਾਰ ਪਹੁੰਚ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਤਿਉਹਾਰੀ ਸੀਜ਼ਨ ਕਾਰਨ ਸੋਨੇ ਦੀ ਮੰਗ ਵਧੀ ਹੈ। ਜਿਸ ਕਾਰਨ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤਰ੍ਹਾਂ ਦੇ ਅੰਕੜੇ ਅਮਰੀਕਾ ਵਿਚ ਦੇਖਣ ਨੂੰ ਮਿਲ ਰਹੇ ਹਨ। ਉਸ ਨੇ ਇਕ ਵਾਰ ਫਿਰ ਸੰਕੇਤ ਦਿੱਤਾ ਹੈ ਕਿ ਅਮਰੀਕੀ ਕੇਂਦਰੀ ਬੈਂਕ ਫੇਡ ਨਵੰਬਰ ਮਹੀਨੇ ਵਿਚ ਵਿਆਜ ਦਰਾਂ ਵਿਚ ਕਟੌਤੀ ਕਰ ਸਕਦਾ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਦਿੱਲੀ ਸਰਾਫਾ ਬਾਜ਼ਾਰ ਤੋਂ ਲੈ ਕੇ ਮਲਟੀ ਕਮੋਡਿਟੀ ਐਕਸਚੇਂਜ ਤੱਕ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਕਿਸ ਤਰ੍ਹਾਂ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਵਿੱਚ ਸੋਨੇ ਦੀ ਕੀਮਤ


ਪੰਜਾਬ ਵਿੱਚ ਅੱਜ 24 ਕੈਰੇਟ ਸੋਨੇ ਦੀ ਕੀਮਤ 75,600 ਰੁਪਏ ਹੈ ਤੇ 22 ਕੈਰੇਟ ਸੋਨੇ ਦੀ ਕੀਮਤ 69,250 ਰੁਪਏ ਹਨ।

ਦਿੱਲੀ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਹਫਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਦੇਸ਼ ਦੀ ਰਾਜਧਾਨੀ 'ਚ ਸੋਨੇ ਦੀ ਕੀਮਤ 1,150 ਰੁਪਏ ਵਧ ਕੇ 78,500 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਇਸ ਤਰ੍ਹਾਂ ਸੋਨੇ ਦੀ ਕੀਮਤ ਆਪਣੇ ਉੱਚੇ ਪੱਧਰ ਦੇ ਨੇੜੇ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 77,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 1,150 ਰੁਪਏ ਦੀ ਛਾਲ ਮਾਰ ਕੇ 78,100 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਬੰਦ ਮੁੱਲ 'ਚ ਸੋਨੇ ਦੀ ਕੀਮਤ 76,950 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।

ਚਾਂਦੀ ਦੀ ਕੀਮਤ 1,500 ਰੁਪਏ ਵਧ ਕੇ 93,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਤੇਜ਼ੀ ਰਹੀ। ਵੀਰਵਾਰ ਨੂੰ ਚਾਂਦੀ 91,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਕਾਰੋਬਾਰੀਆਂ ਨੇ ਕਿਹਾ ਕਿ ਸਥਾਨਕ ਮੰਗ ਵਧਣ ਦੇ ਨਾਲ-ਨਾਲ ਸਕਾਰਾਤਮਕ ਵਿਸ਼ਵ ਰੁਝਾਨ ਕਾਰਨ ਸੋਨੇ ਦੀਆਂ ਕੀਮਤਾਂ ਵਧੀਆਂ ਹਨ।

ਮਲਟੀ ਕਮੋਡਿਟੀ ਐਕਸਚੇਂਜ 'ਤੇ ਵੀ ਸੋਨੇ ਦੀਆਂ ਕੀਮਤਾਂ 'ਚ ਵਾਧਾ

ਦੂਜੇ ਪਾਸੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਵੀ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਗਿਆ ਹੈ। ਅਕਤੂਬਰ ਮਹੀਨੇ 'ਚ ਹੁਣ ਤੱਕ ਸੋਨੇ ਦੀ ਕੀਮਤ 'ਚ ਕਰੀਬ 700 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਪਿਛਲੇ ਮਹੀਨੇ ਦੇ ਆਖਰੀ ਕਾਰੋਬਾਰੀ ਦਿਨ ਸੋਨੇ ਦੀ ਕੀਮਤ 75,611 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਦੇਖੀ ਗਈ ਸੀ। ਉਦੋਂ ਤੋਂ ਹੁਣ ਤੱਕ ਸੋਨੇ ਦੀਆਂ ਕੀਮਤਾਂ 'ਚ 696 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਹੋਇਆ ਹੈ। ਫਿਲਹਾਲ MCX 'ਤੇ ਸੋਨੇ ਦੀ ਕੀਮਤ 76,307 ਰੁਪਏ ਪ੍ਰਤੀ ਦਸ ਗ੍ਰਾਮ ਹੈ।

ਜੇਕਰ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਮਲਟੀ ਕਮੋਡਿਟੀ ਐਕਸਚੇਂਜ 'ਤੇ ਵਾਧਾ ਦੇਖਿਆ ਗਿਆ ਹੈ। ਅਕਤੂਬਰ ਮਹੀਨੇ 'ਚ ਹੁਣ ਤੱਕ ਚਾਂਦੀ ਦੀ ਕੀਮਤ 'ਚ ਕਰੀਬ 1000 ਰੁਪਏ ਪ੍ਰਤੀ ਕਿਲੋ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ ਮਹੀਨੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ 30 ਸਤੰਬਰ ਨੂੰ ਸੋਨੇ ਦੀ ਕੀਮਤ 90,719 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜਿਸ 'ਚ ਹੁਣ ਤੱਕ 971 ਰੁਪਏ ਦਾ ਵਾਧਾ ਦੇਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਚਾਂਦੀ ਦੀ ਕੀਮਤ ਫਿਲਹਾਲ 91,690 ਰੁਪਏ ਹੈ।

ਇਹ ਵੀ ਪੜ੍ਹੋ : Conspiracy to Overturn Train : ਰੇਲਵੇ ਟਰੈਕ 'ਤੇ ਇੱਕ ਵਾਰ ਫਿਰ ਮਿਲਿਆ ਗੈਸ ਸਿਲੰਡਰ, ਲੋਕੋ ਪਾਇਲਟ ਨੇ ਤੁਰੰਤ ਐਮਰਜੈਂਸੀ ਲਗਾਈ ਬ੍ਰੇਕ

- PTC NEWS

Top News view more...

Latest News view more...

PTC NETWORK