Wed, May 15, 2024
Whatsapp

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 6 ਰਾਜਾਂ ਦੇ ਗ੍ਰਹਿ ਸਕੱਤਰ ਹਟਾਏ, ਪੱਛਮੀ ਬੰਗਾਲ ਦਾ DGP ਵੀ ਕੀਤਾ ਪਾਸੇ

Written by  KRISHAN KUMAR SHARMA -- March 18th 2024 03:01 PM
ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 6 ਰਾਜਾਂ ਦੇ ਗ੍ਰਹਿ ਸਕੱਤਰ ਹਟਾਏ, ਪੱਛਮੀ ਬੰਗਾਲ ਦਾ DGP ਵੀ ਕੀਤਾ ਪਾਸੇ

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 6 ਰਾਜਾਂ ਦੇ ਗ੍ਰਹਿ ਸਕੱਤਰ ਹਟਾਏ, ਪੱਛਮੀ ਬੰਗਾਲ ਦਾ DGP ਵੀ ਕੀਤਾ ਪਾਸੇ

ECI: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਉਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਗੁਜਰਾਤ, ਬਿਹਾਰ ਅਤੇ ਝਾਰਖੰਡ ਸ਼ਾਮਲ ਹਨ। ਇਸਤੋਂ ਇਲਾਵਾ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਡੀਜੀਪੀ ਨੂੰ ਵੀ ਹਟਾ ਦਿੱਤਾ ਹੈ। ਚੋਣ ਕਮਿਸ਼ਨਦੇ ਆਦੇਸ਼ਾਂ ਤਹਿਤ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਾਧਾਰਨ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾਇਆ ਗਿਆ ਹੈ।

ਚੋਣ ਕਮਿਸ਼ਨ ਨੇ ਸਮੂਹ ਸੂਬਾ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣ ਨਾਲ ਸਬੰਧਤ ਕੰਮ ਨਾਲ ਜੁੜੇ ਉਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕਰ ਦੇਣ, ਜੋ ਤਿੰਨ ਸਾਲ ਪੂਰੇ ਕਰ ਚੁੱਕੇ ਹਨ ਜਾਂ ਆਪਣੇ ਗ੍ਰਹਿ ਜ਼ਿਲ੍ਹਿਆਂ ਵਿੱਚ ਹਨ। ਦੱਸ ਦੇਈਏ ਕਿ ਦੇਸ਼ ਦੀਆਂ 543 ਲੋਕ ਸਭਾ ਸੀਟਾਂ ਲਈ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।


ਸੂਤਰਾਂ ਅਨੁਸਾਰ ਚੋਣ ਕਮਿਸ਼ਨ ਨੇ ਬੀਐਮਸੀ ਯਾਨੀ ਬ੍ਰਿਹਨਮੁੰਬਈ ਨਗਰ ਨਿਗਮ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ, ਵਧੀਕ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਟਾਉਣ ਦੇ ਹੁਕਮ ਦਿੱਤੇ ਹਨ। ਹਾਲਾਂਕਿ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਿਰੁੱਧ ਇਸ ਕਾਰਵਾਈ ਦਾ ਤੁਰੰਤ ਕੋਈ ਕਾਰਨ ਨਹੀਂ ਦੱਸਿਆ ਗਿਆ।

-

Top News view more...

Latest News view more...