Tue, Mar 17, 2026
Whatsapp

ਨਵੇਂ ਸਾਲ ਤੋਂ ਪਹਿਲਾਂ ਜਬਰ-ਜਨਾਹ ਦੀ ਪੀੜਤਾ ਨੇ ਜੀਵਨ ਲੀਲਾ ਕੀਤੀ ਸਮਾਪਤ

Reported by:  PTC News Desk  Edited by:  KRISHAN KUMAR SHARMA -- December 31st 2023 08:51 PM
ਨਵੇਂ ਸਾਲ ਤੋਂ ਪਹਿਲਾਂ ਜਬਰ-ਜਨਾਹ ਦੀ ਪੀੜਤਾ ਨੇ ਜੀਵਨ ਲੀਲਾ ਕੀਤੀ ਸਮਾਪਤ

ਨਵੇਂ ਸਾਲ ਤੋਂ ਪਹਿਲਾਂ ਜਬਰ-ਜਨਾਹ ਦੀ ਪੀੜਤਾ ਨੇ ਜੀਵਨ ਲੀਲਾ ਕੀਤੀ ਸਮਾਪਤ

ਨੂਰਪੁਰ ਬੇਦੀ/ਚੰਡੀਗੜ੍ਹ: ਨਵੇਂ ਸਾਲ 'ਤੇ ਜਿਥੇ ਲੋਕ ਜਸ਼ਨਾਂ ਦੀ ਤਿਆਰੀ 'ਚ ਰੁੱਝੇ ਹੋਏ ਅਤੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੇ ਹਨ, ਉਥੇ ਨੂਰਪੁਰ ਬੇਦੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੇ ਹਨ। ਇਥੇ ਇੱਕ ਜਬਰ-ਜਨਾਹ ਦੀ ਪੀੜਤਾ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।

ਲੜਕੀ ਇਲਾਕੇ ਦੇ ਇੱਕ ਪਿੰਡ ਦੇ ਦਲਿਤ ਪਰਿਵਾਰ ਨਾਲ ਸਬੰਧਤ ਦੱਸੀ ਜਾ ਰਹੀ ਹੈ। ਪੀੜਤਾ ਦੇ ਭਰਾ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਬੀਤੇ ਦਿਨੀ ਉਸ ਦੀ ਭੈਣ ਨਾਲ ਦੋ ਵਿਅਕਤੀਆਂ ਵੱਲੋਂ ਜਬਰ-ਜਨਾਹ ਕੀਤਾ ਗਿਆ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਹੋ ਗਈ ਸੀ। ਨਤੀਜੇ ਵੱਜੋਂ ਉਸ ਨੇ ਲੰਘੇ ਦਿਨ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ।


ਪੀੜਤਾ ਦੇ ਭਰਾ ਦੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੀੜਤਾ ਦੇ ਜ਼ਹਿਰੀਲਾ ਪਦਾਰਥ ਨਿਗਲਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ, ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਨੂਰਪੁਰ ਬੇਦੀ ਪੁਲਿਸ ਨੇ ਲੜਕੀ ਦੇ ਭਰਾ ਦੇ ਬਿਆਨਾਂ 'ਤੇ ਕਾਰਵਾਈ ਅਰੰਭ ਦਿੱਤੀ ਹੈ। ਪੁਲਿਸ ਨੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

-

Top News view more...

Latest News view more...

PTC NETWORK
PTC NETWORK