Thu, Jun 11, 2026
Whatsapp

ਬਹਿਬਲ ਕਲਾਂ ਗੋਲੀਕਾਂਡ : 'ਗਿਆਨੀ ਰਘਬੀਰ ਸਿੰਘ ਨੇ ਖੁਦ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਪੂਰੀ ਹੋਣ ਦਾ ਦਿੱਤਾ ਸੀ ਸਰਟੀਫਿਕੇਟ'

Behbal Kalan Firing Case : ਅਕਾਲੀ ਦਲ ਨੇ ਕਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਖੁਦ ਜਥੇਦਾਰ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਦਿੱਤੀ ਸੀ ਅਤੇ ਸਜ਼ਾ ਪੂਰੀ ਕਰਨ 'ਤੇ ਸਰਟੀਫਿਕੇਟ ਵੀ ਦਿੱਤਾ ਸੀ, ਪਰ ਹੁਣ ਉਹ ਸੇਵਾਮੁਕਤ ਹੋ ਕੇ 'ਆਪ' ਸਰਕਾਰ ਦੇ ਹੱਥ ਚੜ੍ਹ ਕੇ ਕੰਮ ਕਰ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- June 11th 2026 06:20 PM -- Updated: June 11th 2026 07:07 PM
ਬਹਿਬਲ ਕਲਾਂ ਗੋਲੀਕਾਂਡ : 'ਗਿਆਨੀ ਰਘਬੀਰ ਸਿੰਘ ਨੇ ਖੁਦ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਪੂਰੀ ਹੋਣ ਦਾ ਦਿੱਤਾ ਸੀ ਸਰਟੀਫਿਕੇਟ'

ਬਹਿਬਲ ਕਲਾਂ ਗੋਲੀਕਾਂਡ : 'ਗਿਆਨੀ ਰਘਬੀਰ ਸਿੰਘ ਨੇ ਖੁਦ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਪੂਰੀ ਹੋਣ ਦਾ ਦਿੱਤਾ ਸੀ ਸਰਟੀਫਿਕੇਟ'

Behbal Kalan Firing Case : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਸਿੱਖ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਗਿਆਨੀ ਰਘਬੀਰ ਸਿੰਘ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਤੌਹੀਨ ਕਰਨ ਦਾ ਇਲਜ਼ਾਮ ਲਾਇਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਖੁਦ ਜਥੇਦਾਰ ਹੁੰਦਿਆਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸਜ਼ਾ ਦਿੱਤੀ ਸੀ ਅਤੇ ਸਜ਼ਾ ਪੂਰੀ ਕਰਨ 'ਤੇ ਸਰਟੀਫਿਕੇਟ ਵੀ ਦਿੱਤਾ ਸੀ, ਪਰ ਹੁਣ ਉਹ ਸੇਵਾਮੁਕਤ ਹੋ ਕੇ 'ਆਪ' ਸਰਕਾਰ (AAP) ਦੇ ਹੱਥ ਚੜ੍ਹ ਕੇ ਕੰਮ ਕਰ ਰਹੇ ਹਨ।

ਵੀਰਵਾਰ ਇਥੇ ਇਸ ਭਖਦੇ ਮਸਲੇ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਸ ਘਟਨਾਕ੍ਰਮ ਬਾਰੇ ਵਿਸਥਾਰ ਵਿੱਚ ਤੱਥਾਂ ਨੂੰ ਰੱਖਦਿਆਂ ਇਸ ਗੱਲ 'ਤੇ ਚਿੰਤਾ ਜ਼ਾਹਰ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਨੇ SIT ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ, ਜੋ ਕਿ ਇਹ ਇਤਿਹਾਸ 'ਚ ਪਹਿਲੀ ਵਾਰ ਅਜਿਹੀ ਘਟਨਾ ਵਾਪਰੀ ਹੈ, ਜਿਸ ਨੂੰ ਦੇਖ ਕੇ ਹਰ ਇਕ ਸਿੱਖ ਚਿੰਤਿਤ ਹੈ।ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਸਰਬਉਚ ਅਦਾਲਤ ਹੈ ਅਤੇ ਇਸ ਦੇ ਫ਼ੈਸਲਿਆਂ ਜਾਂ ਮਰਿਆਦਾ ਉੱਤੇ ਕੋਈ ਕਿੰਤੂ-ਪਰੰਤੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਵੇਂ ਦੁਨਿਆਵੀ ਅਦਾਲਤਾਂ ਵਿੱਚ ਮਾਮਲਾ ਪੇਸ਼ ਹੋਣ ਤੋਂ ਬਾਅਦ ਉਸ ਦੀ ਪ੍ਰਕਿਰਿਆ ਦਾ ਸਤਿਕਾਰ ਕੀਤਾ ਜਾਂਦਾ ਹੈ, ਉਸੇ ਤਰ੍ਹਾਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਵਾਲੇ ਸਿੱਖ ਵੀ ਆਪਣਾ ਪੱਖ ਰੱਖਦੇ ਹਨ ਅਤੇ ਜੋ ਤਨਖਾਹ ਲਗਾਈ ਜਾਂਦੀ ਹੈ, ਉਹ ਉਨ੍ਹਾਂ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਹੁੰਦੀ ਹੈ।


'ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦਾ ਉਲੰਘਣ ਕੀਤਾ'

ਡਾ. ਚੀਮਾ ਨੇ ਦੋਸ਼ ਲਾਇਆ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਅੱਗੇ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਦਾ ਉਲੰਘਣ ਕੀਤਾ ਗਿਆ ਹੈ। ਉਨ੍ਹਾਂ 2 ਜਨਵਰੀ 2004 ਦੇ ਇਕ ਹੁਕਮਨਾਮੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਬੂਤਾਂ ਨੂੰ ਪੁਲਿਸ ਜਾਂ ਹੇਠਲੀਆਂ ਅਦਾਲਤਾਂ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ, ਪਰ ਹੁਣ ਖੁਦ ਸਾਬਕਾ ਜਥੇਦਾਰ ਵੱਲੋਂ ਇਸ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ ਸੀ ਤਾਂ ਲਿਖਤੀ ਸਪੱਸ਼ਟੀਕਰਨ ਦਿੱਤਾ ਗਿਆ ਸੀ ਅਤੇ ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਗਲਤੀਆਂ ਆਪਣੇ ਸਿਰ ਲੈਂਦਿਆਂ ਮਾਫ਼ੀ ਮੰਗ ਕੇ ਸਜ਼ਾ ਸਵੀਕਾਰ ਕੀਤੀ ਸੀ। ਚੀਮਾ ਨੇ ਦੋਸ਼ ਲਾਇਆ ਕਿ ਹੁਣ ਗਿਆਨੀ ਰਘਬੀਰ ਸਿੰਘ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਅਕਾਲ ਤਖ਼ਤ ਦੇ ਫ਼ੈਸਲਿਆਂ ਨੂੰ ਆਪਣੇ ਸਿਆਸੀ ਫ਼ਾਇਦੇ ਲਈ ਵਰਤ ਰਹੀ ਹੈ। ਉਨ੍ਹਾਂ ਮੌਜੂਦਾ ਜਥੇਦਾਰ ਸਾਹਿਬ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕੀਤੀ।

'ਸੁਖਬੀਰ ਸਿੰਘ ਬਾਦਲ ਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹਾ'

ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਸਰਕਾਰ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਅਤੇ ਜਾਂਚ ਦੀਆਂ ਗੱਲਾਂ ਕਰਦੇ ਹਨ, ਪਰ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ ਅਤੇ ਗਿਆਨੀ ਰਘਬੀਰ ਸਿੰਘ, ਜਿਨ੍ਹਾਂ ਨੇ ਪਹਿਲਾਂ ਸਜ਼ਾ ਪੂਰੀ ਹੋਣ ਦਾ ਸਰਟੀਫਿਕੇਟ ਦਿੱਤਾ ਸੀ, ਹੁਣ ਸਰਕਾਰ ਦੇ ਗਵਾਹ ਬਣ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਜਾਂ ਕਿਸੇ ਹੋਰ ਆਗੂ ਖ਼ਿਲਾਫ਼ ਦਰਜ ਹੋਣ ਵਾਲੇ ਮਾਮਲਿਆਂ ਤੋਂ ਨਹੀਂ ਡਰੇਗਾ ਅਤੇ ਹਰ ਕਾਨੂੰਨੀ ਲੜਾਈ ਡਟ ਕੇ ਲੜੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਾਂਚ ਵਿੱਚ ਨਾਕਾਮ ਰਹਿਣ ਤੋਂ ਬਾਅਦ ਸਾਬਕਾ ਜਥੇਦਾਰਾਂ ਨੂੰ ਵਰਤ ਕੇ ਸਿਆਸੀ ਸਾਜ਼ਿਸ਼ ਰਚ ਰਹੀ ਹੈ।

ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਾਲ ਖਿਲਵਾੜ ਕਰਨ ਵਾਲਾ ਕੋਈ ਵੀ ਵਿਅਕਤੀ ਬਚ ਨਹੀਂ ਸਕੇਗਾ। ਉਨ੍ਹਾਂ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੀਤੇ 'ਤੇ ਵਿਚਾਰ ਕਰਨ ਅਤੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮਾਫ਼ੀ ਮੰਗਣ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK